ਜਗਤਉਧਾਰਨਸਾਧਪ੍ਰਭਤਿਨੑਲਾਗਹੁਪਾਲ॥
ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਗੁਰਮੁਖ ਮਨੁੱਖ ਦੁਨੀਆ (ਦੇ ਬੰਦਿਆਂ) ਨੂੰ (ਵਿਕਾਰਾਂ ਤੋਂ) ਬਚਾਣ ਦੀ ਸਮਰੱਥਾ ਵਾਲੇ ਹੁੰਦੇ ਹਨ, (ਜੇ ਵਿਕਾਰਾਂ ਤੋਂ ਬਚਣ ਦੀ ਲੋੜ ਹੈ ਤਾਂ) ਉਹਨਾਂ ਦੀ ਸਰਨ ਪਏ ਰਹੋ।
God's Holy people are the saviors of the world; I grab hold of the hem of their robes.
ਮੋਕਉਦੀਜੈਦਾਨੁਪ੍ਰਭਸੰਤਨਪਗਰਾਲ॥੨॥
ਹੇ ਪ੍ਰਭੂ! ਮੈਨੂੰ (ਭੀ) ਆਪਣੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਦਾ ਦਾਨ ਦੇਹ ॥੨॥
Bless me, O God, with the gift of the dust of the feet of the Saints. ||2||
ਉਕਤਿਸਿਆਨਪਕਛੁਨਹੀਨਾਹੀਕਛੁਘਾਲ॥
ਹੇ ਪ੍ਰਭੂ! ਮੇਰੇ ਪੱਲੇ ਦਲੀਲ ਕਰਨ ਦੀ ਸਮਰਥਾ ਨਹੀਂ, ਮੇਰੇ ਅੰਦਰ ਕੋਈ ਸਿਆਣਪ ਨਹੀਂ, ਮੈਂ ਕੋਈ ਸੇਵਾ ਦੀ ਮੇਹਨਤ ਨਹੀਂ ਕੀਤੀ,
I have no skill or wisdom at all, nor any work to my credit.
ਭ੍ਰਮਭੈਰਾਖਹੁਮੋਹਤੇਕਾਟਹੁਜਮਜਾਲ॥੩॥
(ਮੇਰੀ ਤਾਂ ਤੇਰੇ ਹੀ ਦਰ ਤੇ ਅਰਜ਼ੋਈ ਹੈ-ਹੇ ਪ੍ਰਭੂ!) ਮੈਨੂੰ ਭਟਕਣਾਂ ਤੋਂ, ਡਰਾਂ ਤੋਂ, ਮੋਹ ਤੋਂ ਬਚਾ ਲੈ (ਇਹ ਭਟਕਣ, ਇਹ ਡਰ, ਇਹ ਮੋਹ ਸਭ ਜਮ ਦੇ ਜਾਲ, ਜਮ ਦੇ ਵੱਸ ਪਾਣ ਵਾਲੇ ਹਨ, ਮੇਰਾ ਇਹ) ਜਮਾਂ ਦਾ ਜਾਲ ਕੱਟ ਦੇ ॥੩॥
Please, protect me from doubt, fear and emotional attachment, and cut away the noose of Death from my neck. ||3||
ਬਿਨਉਕਰਉਕਰੁਣਾਪਤੇਪਿਤਾਪ੍ਰਤਿਪਾਲ॥
ਹੇ ਤਰਸ ਦੇ ਸੋਮੇ! ਹੇ ਰੱਖਿਆ ਕਰਨ ਦੇ ਸਮਰੱਥ ਪ੍ਰਭੂ! ਮੈਂ (ਤੇਰੇ ਅੱਗੇ) ਬੇਨਤੀ ਕਰਦਾ ਹਾਂ।
I beg of You, O Lord of Mercy, O my Father, please cherish me!
ਗੁਣਗਾਵਉਤੇਰੇਸਾਧਸੰਗਿਨਾਨਕਸੁਖਸਾਲ॥੪॥੧੧॥੪੧॥
ਹੇ ਨਾਨਕ! (ਆਖ-ਹੇ ਪ੍ਰਭੂ! ਮੇਹਰ ਕਰ) ਸਾਧ ਸੰਗਤਿ ਵਿਚ ਟਿਕ ਕੇ ਮੈਂ ਤੇਰੇ ਗੁਣ ਗਾਂਦਾ ਰਹਾਂ। (ਹੇ ਪ੍ਰਭੂ!) ਤੇਰੀ ਸਾਧ ਸੰਗਤਿ ਸੁਖਾਂ ਦਾ ਘਰ ਹੈ ॥੪॥੧੧॥੪੧॥
I sing Your Glorious Praises, in the Saadh Sangat, the Company of the Holy, O Lord, Home of peace. ||4||11||41||
ਬਿਲਾਵਲੁਮਹਲਾ੫॥
Bilaaval, Fifth Mahalaa:
ਕੀਤਾਲੋੜਹਿਸੋਕਰਹਿਤੁਝਬਿਨੁਕਛੁਨਾਹਿ॥
ਹੇ ਪ੍ਰਭੂ! ਜੋ ਕੁਝ ਤੂੰ ਕਰਨਾ ਚਾਹੁੰਦਾ ਹੈਂ, ਉਹੀ ਤੂੰ ਕਰਦਾ ਹੈਂ, ਤੇਰੀ ਪ੍ਰੇਰਨਾ ਤੋਂ ਬਿਨਾ (ਜੀਵ ਪਾਸੋਂ) ਕੁਝ ਨਹੀਂ ਹੋ ਸਕਦਾ।
Whatever You wish, You do. Without You, there is nothing.
ਪਰਤਾਪੁਤੁਮੑਾਰਾਦੇਖਿਕੈਜਮਦੂਤਛਡਿਜਾਹਿ॥੧॥
ਤੇਰਾ ਤੇਜ-ਪ੍ਰਤਾਪ ਵੇਖ ਕੇ ਜਮਦੂਤ (ਭੀ ਜੀਵ ਨੂੰ) ਛੱਡ ਜਾਂਦੇ ਹਨ ॥੧॥
Gazing upon Your Glory, the Messenger of Death leaves and goes away. ||1||
ਤੁਮੑਰੀਕ੍ਰਿਪਾਤੇਛੂਟੀਐਬਿਨਸੈਅਹੰਮੇਵ॥
(ਹੇ ਪ੍ਰਭੂ!) (ਤੇਰੀ ਕਿਰਪਾ ਨਾਲ ਹੀ) (ਜੀਵਾਂ ਦੀ) ਹਉਮੈ ਦੂਰ ਹੋ ਸਕਦੀ ਹੈ
By Your Grace, one is emancipated, and egotism is dispelled.
ਸਰਬਕਲਾਸਮਰਥਪ੍ਰਭਪੂਰੇਗੁਰਦੇਵ॥੧॥ਰਹਾਉ॥
ਹੇ ਸਾਰੀਆਂ ਤਾਕਤਾਂ ਵਾਲੇ ਪ੍ਰਭੂ! ਹੇ ਸਭ ਕੁਝ ਕਰ ਸਕਣ ਵਾਲੇ ਪ੍ਰਭੂ! ਹੇ ਗੁਣਾਂ ਨਾਲ ਭਰਪੂਰ ਪ੍ਰਭੂ! ਹੇ ਸਭ ਤੋਂ ਵੱਡੇ ਦੇਵਤੇ ਪ੍ਰਭੂ! ਤੇਰੀ ਮੇਹਰ ਨਾਲ (ਹੀ ਵਿਕਾਰਾਂ ਤੋਂ) ਬਚ ਸਕੀਦਾ ਹੈ ॥੧॥ ਰਹਾਉ ॥
God is omnipotent, possessing all powers; He is obtained through the Perfect, Divine Guru. ||1||Pause||
ਖੋਜਤਖੋਜਤਖੋਜਿਆਨਾਮੈਬਿਨੁਕੂਰੁ॥
ਹੇ ਪ੍ਰਭੂ! ਭਾਲ ਕਰਦਿਆਂ ਕਰਦਿਆਂ (ਆਖ਼ਰ ਮੈਂ ਇਹ ਗੱਲ) ਲੱਭ ਲਈ ਹੈ ਕਿ (ਤੇਰੇ) ਨਾਮ ਤੋਂ ਬਿਨਾ (ਹੋਰ ਸਭ ਕੁਝ) ਨਾਸਵੰਤ ਹੈ।
Searching, searching, searching - without the Naam, everything is false.
ਜੀਵਨਸੁਖੁਸਭੁਸਾਧਸੰਗਿਪ੍ਰਭਮਨਸਾਪੂਰੁ॥੨॥
ਜ਼ਿੰਦਗੀ ਦਾ ਸਾਰਾ ਸੁਖ ਸਾਧ ਸੰਗਤਿ ਵਿਚ (ਹੀ ਪ੍ਰਾਪਤ ਹੁੰਦਾ ਹੈ)। ਹੇ ਪ੍ਰਭੂ! (ਮੈਨੂੰ ਭੀ ਸਾਧ ਸੰਗਤਿ ਵਿਚ ਟਿਕਾਈ ਰੱਖੀਂ, ਮੇਰੀ ਇਹ) ਤਾਂਘ ਪੂਰੀ ਕਰ ॥੨॥
All the comforts of life are found in the Saadh Sangat, the Company of the Holy; God is the Fulfiller of desires. ||2||
ਜਿਤੁਜਿਤੁਲਾਵਹੁਤਿਤੁਤਿਤੁਲਗਹਿਸਿਆਨਪਸਭਜਾਲੀ॥
ਹੇ ਪ੍ਰਭੂ! ਜਿਸ ਜਿਸ ਕੰਮ ਵਿਚ ਤੂੰ (ਜੀਵਾਂ ਨੂੰ) ਲਾਂਦਾ ਹੈਂ, ਉਸੇ ਉਸੇ ਵਿਚ (ਜੀਵ) ਲੱਗਦੇ ਹਨ। (ਇਸ ਵਾਸਤੇ, ਹੇ ਪ੍ਰਭੂ!) ਮੈਂ ਆਪਣੀ ਸਾਰੀ ਚਤੁਰਾਈ ਮੁਕਾ ਦਿੱਤੀ ਹੈ (ਤੇ, ਤੇਰੀ ਰਜ਼ਾ ਵਿਚ ਤੁਰਨਾ ਲੋੜਦਾ ਹਾਂ)।
Whatever You attach me to, to that I am attached; I have burnt away all my cleverness.
ਜਤਕਤਤੁਮੑਭਰਪੂਰਹਹੁਮੇਰੇਦੀਨਦਇਆਲੀ॥੩॥
ਹੇ ਦੀਨਾਂ ਉਤੇ ਦਇਆ ਕਰਨ ਵਾਲੇ ਮੇਰੇ ਪ੍ਰਭੂ! ਤੂੰ (ਸਾਰੇ ਜਗਤ ਵਿਚ) ਹਰ ਥਾਂ ਮੌਜੂਦ ਹੈਂ (ਤੈਥੋਂ ਕੋਈ ਆਕੀ ਨਹੀਂ ਹੋ ਸਕਦਾ) ॥੩॥
You are permeating and pervading everywhere, O my Lord, Merciful to the meek. ||3||
ਸਭੁਕਿਛੁਤੁਮਤੇਮਾਗਨਾਵਡਭਾਗੀਪਾਏ॥
ਹੇ ਪ੍ਰਭੂ! (ਅਸੀਂ ਜੀਵ) ਸਭ ਕੁਝ ਤੇਰੇ ਪਾਸੋਂ ਹੀ ਮੰਗ ਸਕਦੇ ਹਾਂ। (ਜੇਹੜਾ) ਵਡ-ਭਾਗੀ (ਮਨੁੱਖ ਮੰਗਦਾ ਹੈ, ਉਹ) ਪ੍ਰਾਪਤ ਕਰ ਲੈਂਦਾ ਹੈ।
I ask for everything from You, but only the very fortunate ones obtain it.
ਨਾਨਕਕੀਅਰਦਾਸਿਪ੍ਰਭਜੀਵਾਗੁਨਗਾਏ॥੪॥੧੨॥੪੨॥
ਹੇ ਪ੍ਰਭੂ! (ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ) ਅਰਦਾਸ ਹੈ (ਮੇਹਰ ਕਰ, ਮੈਂ ਨਾਨਕ) ਤੇਰੇ ਗੁਣ ਗਾ ਕੇ ਆਤਮਕ ਜੀਵਨ ਹਾਸਲ ਕਰ ਲਵਾਂ ॥੪॥੧੨॥੪੨॥
This is Nanak's prayer, O God, I live by singing Your Glorious Praises. ||4||12||42||
ਬਿਲਾਵਲੁਮਹਲਾ੫॥
Bilaaval, Fifth Mahalaa:
ਸਾਧਸੰਗਤਿਕੈਬਾਸਬੈਕਲਮਲਸਭਿਨਸਨਾ॥
ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕੇ ਰਹਿਣ ਨਾਲ ਸਾਰੇ ਪਾਪ ਦੂਰ ਹੋ ਜਾਂਦੇ ਹਨ।
Dwelling in the Saadh Sangat, the Company of the Holy, all sins are erased.
ਪ੍ਰਭਸੇਤੀਰੰਗਿਰਾਤਿਆਤਾਤੇਗਰਭਿਨਗ੍ਰਸਨਾ॥੧॥
(ਸਾਧ ਸੰਗਤਿ ਦੀ ਬਰਕਤਿ ਨਾਲ) ਪਰਮਾਤਮਾ ਨਾਲ (ਸਾਂਝ ਬਣਿਆਂ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਜਾਈਦਾ ਹੈ, ਜਿਸ ਕਰਕੇ ਜਨਮ ਮਰਨ ਦੇ ਗੇੜ ਵਿਚ ਨਹੀਂ ਫਸੀਦਾ ॥੧॥
One who is attuned to the Love of God, is not cast into the womb of reincarnation. ||1||
ਨਾਮੁਕਹਤਗੋਵਿੰਦਕਾਸੂਚੀਭਈਰਸਨਾ॥
ਹੇ ਭਾਈ! ਪਰਮਾਤਮਾ ਦਾ ਨਾਮ ਜਪਿਆਂ (ਮਨੁੱਖ ਦੀ) ਜੀਭ ਪਵਿੱਤਰ ਹੋ ਜਾਂਦੀ ਹੈ।
Chanting the Name of the Lord of the Universe, the tongue becomes holy.
ਮਨਤਨਨਿਰਮਲਹੋਈਹੈਗੁਰਕਾਜਪੁਜਪਨਾ॥੧॥ਰਹਾਉ॥
ਗੁਰੂ ਦਾ (ਦੱਸਿਆ ਹੋਇਆ ਹਰਿ-ਨਾਮ ਦਾ) ਜਾਪ ਜਪਿਆਂ ਮਨ ਪਵਿੱਤਰ ਹੋ ਜਾਂਦਾ ਹੈ, ਸਰੀਰ ਪਵਿੱਤਰ ਹੋ ਜਾਂਦਾ ਹੈ ॥੧॥ ਰਹਾਉ ॥
The mind and body become immaculate and pure, chanting the Chant of the Guru. ||1||Pause||
ਹਰਿਰਸੁਚਾਖਤਧ੍ਰਾਪਿਆਮਨਿਰਸੁਲੈਹਸਨਾ॥
(ਹੇ ਭਾਈ! ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਨਾਮ ਦਾ ਰਸ ਚੱਖਿਆਂ (ਮਾਇਆ ਦੇ ਲਾਲਚ ਵਲੋਂ) ਰੱਜ ਜਾਈਦਾ ਹੈ, ਪਰਮਾਤਮਾ ਦਾ ਨਾਮ-ਰਸ ਮਨ ਵਿਚ ਵਸਾ ਕੇ ਸਦਾ ਖਿੜੇ ਰਹੀਦਾ ਹੈ।
Tasting the subtle essence of the Lord, one is satisfied; receiving this essence, the mind becomes happy.
ਬੁਧਿਪ੍ਰਗਾਸਪ੍ਰਗਟੁਭਈਉਲਟਿਕਮਲੁਬਿਗਸਨਾ॥੨॥
ਬੁੱਧੀ ਵਿਚ (ਸਹੀ ਜੀਵਨ ਦਾ) ਚਾਨਣ ਹੋ ਜਾਂਦਾ ਹੈ, ਬੁੱਧੀ ਉੱਜਲ ਹੋ ਜਾਂਦੀ ਹੈ। ਹਿਰਦਾ-ਕੌਲ (ਮਾਇਆ ਦੇ ਮੋਹ ਵਲੋਂ) ਪਰਤ ਕੇ ਸਦਾ ਖਿੜਿਆ ਰਹਿੰਦਾ ਹੈ ॥੨॥
The intellect is brightened and illuminated; turning away from the world, the heart-lotus blossoms forth. ||2||
ਸੀਤਲਸਾਂਤਿਸੰਤੋਖੁਹੋਇਸਭਬੂਝੀਤ੍ਰਿਸਨਾ॥
(ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਦਾ ਜਾਪ ਕੀਤਿਆਂ ਮਨੁੱਖ ਦਾ ਮਨ) ਠੰਢਾ-ਠਾਰ ਹੋ ਜਾਂਦਾ ਹੈ, (ਮਨ ਵਿਚ) ਸ਼ਾਂਤੀ ਤੇ ਸੰਤੋਖ ਪੈਦਾ ਹੋ ਜਾਂਦਾ ਹੈ, ਮਾਇਆ ਵਾਲੀ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ।
He is cooled and soothed, peaceful and content; all his thirst is quenched.
ਦਹਦਿਸਧਾਵਤਮਿਟਿਗਏਨਿਰਮਲਥਾਨਿਬਸਨਾ॥੩॥
(ਮਾਇਆ ਦੀ ਖ਼ਾਤਰ) ਦਸੀਂ ਪਾਸੀਂ (ਸਾਰੇ ਜਗਤ ਵਿਚ) ਦੌੜ-ਭੱਜ ਮਿਟ ਜਾਂਦੀ ਹੈ, (ਪ੍ਰਭੂ ਦੇ ਚਰਨਾਂ ਦੇ) ਪਵਿੱਤਰ ਥਾਂ ਵਿਚ ਨਿਵਾਸ ਹੋ ਜਾਂਦਾ ਹੈ ॥੩॥
The mind's wandering in the ten directions is stopped, and one dwells in the immaculate place. ||3||
ਰਾਖਨਹਾਰੈਰਾਖਿਆਭਏਭ੍ਰਮਭਸਨਾ॥
ਹੇ ਨਾਨਕ! ਰੱਖਿਆ ਕਰਨ ਦੇ ਸਮਰੱਥ ਪ੍ਰਭੂ ਨੇ ਜਿਸ ਮਨੁੱਖ ਦੀ (ਵਿਕਾਰਾਂ ਵਲੋਂ) ਰਾਖੀ ਕੀਤੀ, ਉਸ ਦੀਆਂ ਸਾਰੀਆਂ ਹੀ ਭਟਕਣਾਂ (ਸੜ ਕੇ) ਸੁਆਹ ਹੋ ਗਈਆਂ।
The Savior Lord saves him, and his doubts are burnt to ashes.
ਨਾਮੁਨਿਧਾਨਨਾਨਕਸੁਖੀਪੇਖਿਸਾਧਦਰਸਨਾ॥੪॥੧੩॥੪੩॥
ਗੁਰੂ ਦਾ ਦਰਸਨ ਕਰ ਕੇ ਉਸ ਮਨੁੱਖ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜੋ, ਮਾਨੋ, ਦੁਨੀਆ ਦੇ ਸਾਰੇ ਹੀ) ਖ਼ਜ਼ਾਨੇ (ਹੈ), (ਤੇ ਨਾਮ ਦੀ ਬਰਕਤਿ ਨਾਲ ਉਹ ਸਦਾ ਲਈ) ਸੁਖੀ ਹੋ ਗਿਆ ॥੪॥੧੩॥੪੩॥
Nanak is blessed with the treasure of the Naam, the Name of the Lord. He finds peace, gazing upon the Blessed Vision of the Saints' Darshan. ||4||13||43||
ਬਿਲਾਵਲੁਮਹਲਾ੫॥
Bilaaval, Fifth Mahalaa:
ਪਾਣੀਪਖਾਪੀਸੁਦਾਸਕੈਤਬਹੋਹਿਨਿਹਾਲੁ॥
ਹੇ ਭਾਈ! ਪ੍ਰਭੂ ਦੇ ਭਗਤ ਦੇ ਘਰ ਵਿਚ ਪਾਣੀ (ਢੋਇਆ ਕਰ), ਪੱਖਾ (ਝੱਲਿਆ ਕਰ), (ਆਟਾ) ਪੀਹਾ ਕਰ, ਤਦੋਂ ਹੀ ਤੂੰ ਆਨੰਦ ਮਾਣੇਂਗਾ।
Carry water for the Lord's slave, wave the fan over him, and grind his corn; then, you shall be happy.
ਰਾਜਮਿਲਖਸਿਕਦਾਰੀਆਅਗਨੀਮਹਿਜਾਲੁ॥੧॥
ਦੁਨੀਆ ਦੀਆਂ ਹਕੂਮਤਾਂ, ਜ਼ਿਮੀਂ ਦੀ ਮਾਲਕੀ, ਸਰਦਾਰੀਆਂ-ਇਹਨਾਂ ਨੂੰ ਅੱਗ ਵਿਚ ਸਾੜ ਦੇ (ਇਹਨਾਂ ਦਾ ਲਾਲਚ ਛੱਡ ਦੇ) ॥੧॥
Burn in the fire your power, property and authority. ||1||
ਸੰਤਜਨਾਕਾਛੋਹਰਾਤਿਸੁਚਰਣੀਲਾਗਿ॥
ਹੇ ਭਾਈ! ਜੋ ਗੁਰਮੁਖ ਮਨੁੱਖਾਂ ਦਾ ਨੌਕਰ (ਹੋਵੇ,) ਉਸ ਦੇ ਚਰਨੀਂ ਲੱਗਿਆ ਕਰ।
Grasp hold of the feet of the servant of the humble Saints.
ਮਾਇਆਧਾਰੀਛਤ੍ਰਪਤਿਤਿਨੑਛੋਡਉਤਿਆਗਿ॥੧॥ਰਹਾਉ॥
(ਹੇ ਭਾਈ!) ਮੈਂ ਤਾਂ (ਜੇਹੜੇ) ਵੱਡੇ ਵੱਡੇ ਧਨਾਢ ਰਾਜੇ (ਹੋਣ) ਉਹਨਾਂ ਦਾ ਸਾਥ ਛੱਡਣ ਨੂੰ ਤਿਆਰ ਹੋਵਾਂਗਾ (ਪਰ ਸੰਤ ਜਨਾਂ ਦੇ ਸੇਵਕ ਦੇ ਚਰਨਾਂ ਵਿਚ ਰਹਿਣਾ ਪਸੰਦ ਕਰਾਂਗਾ) ॥੧॥ ਰਹਾਉ ॥
Renounce and abandon the wealthy, the regal overlords and kings. ||1||Pause||
ਸੰਤਨਕਾਦਾਨਾਰੂਖਾਸੋਸਰਬਨਿਧਾਨ॥
ਹੇ ਭਾਈ! ਗੁਰਮੁਖਾਂ ਦੇ ਘਰ ਦੀ ਰੁੱਖੀ ਰੋਟੀ (ਜੇ ਮਿਲੇ ਤਾਂ ਉਸ ਨੂੰ ਦੁਨੀਆ ਦੇ) ਸਾਰੇ ਖ਼ਜ਼ਾਨੇ (ਸਮਝ)।
The dry bread of the Saints is equal to all treasures.
ਗ੍ਰਿਹਿਸਾਕਤਛਤੀਹਪ੍ਰਕਾਰਤੇਬਿਖੂਸਮਾਨ॥੨॥
ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦੇ ਘਰ ਵਿਚ (ਜੇ) ਕਈ ਕਿਸਮਾਂ ਦੇ ਭੋਜਨ (ਮਿਲਣ, ਤਾਂ) ਉਹ ਜ਼ਹਿਰ ਵਰਗੇ (ਜਾਣ) ॥੨॥
The thirty-six tasty dishes of the faithless cynic, are just like poison. ||2||
ਭਗਤਜਨਾਕਾਲੂਗਰਾਓਢਿਨਗਨਨਹੋਈ॥
ਹੇ ਭਾਈ! ਪ੍ਰਭੂ ਦੀ ਭਗਤੀ ਕਰਨ ਵਾਲੇ ਮਨੁੱਖਾਂ ਪਾਸੋਂ ਜੇ ਪਾਟਾ ਹੋਇਆ ਭੂਰਾ ਭੀ ਮਿਲ ਜਾਏ, ਤਾਂ ਉਸ ਨੂੰ ਪਹਿਨ ਕੇ ਨੰਗਾ ਹੋਣ ਦਾ ਡਰ ਨਹੀਂ ਰਹਿੰਦਾ।
Wearing the old blankets of the humble devotees, one is not naked.
ਸਾਕਤਸਿਰਪਾਉਰੇਸਮੀਪਹਿਰਤਪਤਿਖੋਈ॥੩॥
ਪ੍ਰਭੂ ਨਾਲੋਂ ਟੁੱਟੇ ਹੋਏ ਮਨੁੱਖ ਪਾਸੋਂ ਜੇ ਰੇਸ਼ਮੀ ਸਿਰੋਪਾ ਭੀ ਮਿਲੇ, ਉਹ ਪਹਿਨਿਆਂ ਇੱਜ਼ਤ ਗਵਾ ਲਈਦੀ ਹੈ ॥੩॥
But by putting on the silk clothes of the faithless cynic, one loses one's honor. ||3||
ਸਾਕਤਸਿਉਮੁਖਿਜੋਰਿਐਅਧਵੀਚਹੁਟੂਟੈ॥
ਹੇ ਭਾਈ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਨਾਲ ਮੇਲ-ਜੋਲ ਰੱਖਿਆਂ ਉਹ ਮੇਲ-ਜੋਲ (ਤੋੜ ਨਹੀਂ ਨਿਭਦਾ) ਅੱਧ ਵਿਚੋਂ ਹੀ ਟੁੱਟ ਜਾਂਦਾ ਹੈ।
Friendship with the faithless cynic breaks down mid-way.
ਹਰਿਜਨਕੀਸੇਵਾਜੋਕਰੇਇਤਊਤਹਿਛੂਟੈ॥੪॥
ਜੇਹੜਾ ਮਨੁੱਖ ਪ੍ਰਭੂ ਦੀ ਭਗਤੀ ਕਰਨ ਵਾਲੇ ਬੰਦਿਆਂ ਦੀ ਸੇਵਾ ਕਰਦਾ ਹੈ ਉਹ ਇਸ ਲੋਕ ਵਿਚ ਭੀ ਤੇ ਪਰਲੋਕ ਵਿਚ ਭੀ (ਝਗੜਿਆਂ ਬਖੇੜਿਆਂ ਤੋਂ) ਬਚਿਆ ਰਹਿੰਦਾ ਹੈ ॥੪॥
But whoever serves the humble servants of the Lord, is emancipated here and hereafter. ||4||
ਸਭਕਿਛੁਤੁਮੑਹੀਤੇਹੋਆਆਪਿਬਣਤਬਣਾਈ॥
(ਪਰ, ਹੇ ਪ੍ਰਭੂ! ਜੀਵਾਂ ਦੇ ਕੀਹ ਵੱਸ? ਜੀਵਾਂ ਦਾ) ਹਰੇਕ ਕੰਮ ਤੇਰੀ ਪ੍ਰੇਰਨਾ ਨਾਲ ਹੀ ਹੁੰਦਾ ਹੈ। ਤੂੰ ਆਪ ਹੀ ਇਹ ਸਾਰੀ ਖੇਡ ਰਚੀ ਹੋਈ ਹੈ।
Everything comes from You, O Lord; You Yourself created the creation.
ਦਰਸਨੁਭੇਟਤਸਾਧਕਾਨਾਨਕਗੁਣਗਾਈ॥੫॥੧੪॥੪੪॥
ਹੇ ਨਾਨਕ! (ਅਰਦਾਸ ਕਰ, ਤੇ ਆਖ-ਹੇ ਪ੍ਰਭੂ! ਮੇਹਰ ਕਰ) ਮੈਂ ਗੁਰੂ ਦਾ ਦਰਸ਼ਨ ਕਰ ਕੇ (ਗੁਰੂ ਦੀ ਸੰਗਤਿ ਵਿਚ ਰਹਿ ਕੇ ਸਦਾ) ਤੇਰੇ ਗੁਣ ਗਾਂਦਾ ਰਹਾਂ ॥੫॥੧੪॥੪੪॥
Blessed with the Blessed Vision of the Darshan of the Holy, Nanak sings the Glorious Praises of the Lord. ||5||14||44||