ਕਹੈਨਾਨਕੁਸੁਣਹੁਸੰਤਹੁਸੋਸਿਖੁਸਨਮੁਖੁਹੋਏ॥੨੧॥
ਨਾਨਕ ਆਖਦਾ ਹੈ ਕਿ ਹੇ ਸੰਤ ਜਨੋ! ਸੁਣੋ ਉਹ ਸਿੱਖ (ਹੀ) ਖਿੜੇ-ਮੱਥੇ ਰਹਿ ਸਕਦਾ ਹੈ (ਉਸ ਦੇ ਹੀ ਅੰਦਰ ਆਤਮਕ ਖੇੜਾ ਹੋ ਸਕਦਾ ਹੈ, ਉਹੀ ਆਤਮਕ ਆਨੰਦ ਮਾਣ ਸਕਦਾ ਹੈ) ॥੨੧॥
Says Nanak, listen, O Saints: such a Sikh turns toward the Guru with sincere faith, and becomes sunmukh. ||21||
ਜੇਕੋਗੁਰਤੇਵੇਮੁਖੁਹੋਵੈਬਿਨੁਸਤਿਗੁਰਮੁਕਤਿਨਪਾਵੈ॥
(ਜਿਥੇ ਮਾਇਆ ਦੇ ਮੋਹ ਦੇ ਕਾਰਨ ਸਹਿਮ ਹੈ ਉਥੇ ਆਤਮਕ ਆਨੰਦ ਨਹੀਂ ਪਲ੍ਹਰ ਸਕਦਾ, ਪਰ) ਜੇ ਕੋਈ ਮਨੁੱਖ ਗੁਰੂ ਵਲੋਂ ਮੂੰਹ ਮੋੜ ਲਏ (ਉਸ ਨੂੰ ਆਤਮਕ ਆਨੰਦ ਨਸੀਬ ਨਹੀਂ ਹੋ ਸਕਦਾ ਕਿਉਂਕਿ) ਗੁਰੂ ਤੋਂ ਬਿਨਾ ਮਾਇਆ ਦੇ ਪ੍ਰਭਾਵ ਤੋਂ ਖ਼ਲਾਸੀ ਨਹੀਂ ਮਿਲਦੀ।
One who turns away from the Guru, and becomes baymukh - without the True Guru, he shall not find liberation.
ਪਾਵੈਮੁਕਤਿਨਹੋਰਥੈਕੋਈਪੁਛਹੁਬਿਬੇਕੀਆਜਾਏ॥
ਬੇਸ਼ੱਕ ਕਿਸੇ ਵਿਚਾਰਵਾਨਾਂ ਤੋਂ ਜਾ ਕੇ ਪੁੱਛ ਲਵੋ (ਤੇ ਤਸੱਲੀ ਕਰ ਲਵੋ, ਇਹ ਪੱਕੀ ਗੱਲ ਹੈ ਕਿ ਗੁਰੂ ਤੋਂ ਬਿਨਾ) ਕਿਸੇ ਭੀ ਹੋਰ ਥਾਂ ਤੋਂ ਮਾਇਕ ਬੰਧਨਾਂ ਤੋਂ ਖ਼ਲਾਸੀ ਨਹੀਂ ਮਿਲਦੀ।
He shall not find liberation anywhere else either; go and ask the wise ones about this.
ਅਨੇਕਜੂਨੀਭਰਮਿਆਵੈਵਿਣੁਸਤਿਗੁਰਮੁਕਤਿਨਪਾਏ॥
(ਮਾਇਆ ਦੇ ਮੋਹ ਵਿਚ ਫਸਿਆ ਮਨੁੱਖ) ਅਨੇਕਾਂ ਜੂਨੀਆਂ ਵਿਚ ਭਟਕਦਾ ਆਉਂਦਾ ਹੈ, ਗੁਰੂ ਦੀ ਸਰਨ ਤੋਂ ਬਿਨਾ ਇਸ ਮੋਹ ਤੋਂ ਖ਼ਲਾਸੀ ਨਹੀਂ ਮਿਲਦੀ।
He shall wander through countless incarnations; without the True Guru, he shall not find liberation.
ਫਿਰਿਮੁਕਤਿਪਾਏਲਾਗਿਚਰਣੀਸਤਿਗੁਰੂਸਬਦੁਸੁਣਾਏ॥
ਆਖ਼ਰ ਗੁਰੂ ਦੀ ਚਰਨੀਂ ਲੱਗ ਕੇ ਹੀ ਮਾਇਆ ਦੇ ਮੋਹ ਤੋਂ ਛੁਟਕਾਰਾ ਮਿਲਦਾ ਹੈ ਕਿਉਂਕਿ ਗੁਰੂ (ਸਹੀ ਜੀਵਨ-ਮਾਰਗ ਦਾ) ਉਪਦੇਸ਼ ਸੁਣਾਂਦਾ ਹੈ।
But liberation is attained, when one is attached to the feet of the True Guru, chanting the Word of the Shabad.
ਕਹੈਨਾਨਕੁਵੀਚਾਰਿਦੇਖਹੁਵਿਣੁਸਤਿਗੁਰਮੁਕਤਿਨਪਾਏ॥੨੨॥
ਨਾਨਕ ਆਖਦਾ ਹੈ ਕਿ ਵਿਚਾਰ ਕੇ ਵੇਖ ਲਵੋ, ਗੁਰੂ ਤੋਂ ਬਿਨਾ ਮਾਇਆ ਦੇ ਬੰਧਨ ਤੋਂ ਆਜ਼ਾਦੀ ਨਹੀਂ ਮਿਲਦੀ, (ਤੇ ਇਸ ਮੁਕਤੀ ਤੋਂ ਬਿਨਾ ਆਤਮਕ ਆਨੰਦ ਦੀ ਪ੍ਰਾਪਤੀ ਨਹੀਂ ਹੋ ਸਕਦੀ) ॥੨੨॥
Says Nanak, contemplate this and see, that without the True Guru, there is no liberation. ||22||
ਆਵਹੁਸਿਖਸਤਿਗੁਰੂਕੇਪਿਆਰਿਹੋਗਾਵਹੁਸਚੀਬਾਣੀ॥
ਹੇ ਸਤਿਗੁਰੂ ਦੇ ਪਿਆਰੇ ਸਿੱਖੋ! ਆਵੋ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਜੋੜਨ ਵਾਲੀ ਬਾਣੀ (ਰਲ ਕੇ) ਗਾਵੋ।
Come, O beloved Sikhs of the True Guru, and sing the True Word of His Bani.
ਬਾਣੀਤਗਾਵਹੁਗੁਰੂਕੇਰੀਬਾਣੀਆਸਿਰਿਬਾਣੀ॥
ਆਪਣੇ ਗੁਰੂ ਦੀ ਬਾਣੀ ਗਾਵੋ, ਇਹ ਬਾਣੀ ਹੋਰ ਸਭ ਬਾਣੀਆਂ ਨਾਲੋਂ ਸ਼ਿਰੋਮਣੀ ਹੈ।
Sing the Guru's Bani, the supreme Word of Words.
ਜਿਨਕਉਨਦਰਿਕਰਮੁਹੋਵੈਹਿਰਦੈਤਿਨਾਸਮਾਣੀ॥
ਇਹ ਬਾਣੀ ਉਹਨਾਂ ਬੰਦਿਆਂ ਦੇ ਹਿਰਦੇ ਵਿਚ ਹੀ ਟਿਕਦੀ ਹੈ ਜਿਨ੍ਹਾਂ ਉਤੇ ਪਰਮਾਤਮਾ ਦੀ ਮੇਹਰ ਦੀ ਨਜ਼ਰ ਹੋਵੇ, ਬਖ਼ਸ਼ਸ਼ ਹੋਵੇ।
Those who are blessed by the Lord's Glance of Grace - their hearts are imbued with this Bani.
ਪੀਵਹੁਅੰਮ੍ਰਿਤੁਸਦਾਰਹਹੁਹਰਿਰੰਗਿਜਪਿਹੁਸਾਰਿਗਪਾਣੀ॥
(ਹੇ ਪਿਆਰੇ ਗੁਰਸਿੱਖੋ!) ਪਰਮਾਤਮਾ ਦਾ ਨਾਮ ਸਿਮਰੋ, ਪਰਮਾਤਮਾ ਦੇ ਪਿਆਰ ਵਿਚ ਸਦਾ ਜੁੜੇ ਰਹੋ, ਇਹ (ਆਨੰਦ ਦੇਣ ਵਾਲਾ, ਆਤਮਕ ਹੁਲਾਰਾ ਪੈਦਾ ਕਰਨ ਵਾਲਾ) ਨਾਮ-ਜਲ ਪੀਓ।
Drink in this Ambrosial Nectar, and remain in the Lord's Love forever; meditate on the Lord, the Sustainer of the world.
ਕਹੈਨਾਨਕੁਸਦਾਗਾਵਹੁਏਹਸਚੀਬਾਣੀ॥੨੩॥
ਨਾਨਕ ਆਖਦਾ ਹੈ ਕਿ (ਹੇ ਗੁਰਸਿੱਖੋ!) ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੀ ਇਹ ਬਾਣੀ ਸਦਾ ਗਾਵੋ (ਇਸੇ ਵਿਚ ਆਤਮਕ ਆਨੰਦ ਹੈ) ॥੨੩॥
Says Nanak, sing this True Bani forever. ||23||
ਸਤਿਗੁਰੂਬਿਨਾਹੋਰਕਚੀਹੈਬਾਣੀ॥
ਗੁਰ-ਆਸ਼ੇ ਤੋਂ ਉਲਟ ਬਾਣੀ (ਮਾਇਆ) ਦੀ ਝਲਕ ਦੇ ਸਾਹਮਣੇ ਥਿੜਕਾ ਦੇਣ ਵਾਲੀ ਹੁੰਦੀ ਹੈ।
Without the True Guru, other songs are false.
ਬਾਣੀਤਕਚੀਸਤਿਗੁਰੂਬਾਝਹੁਹੋਰਕਚੀਬਾਣੀ॥
ਗੁਰ-ਆਸ਼ੇ ਤੋਂ ਉਲਟ ਬਾਣੀ ਮਨੁੱਖ ਦੇ ਮਨ ਨੂੰ ਆਤਮਕ ਆਨੰਦ ਦੇ ਟਿਕਾਣੇ ਤੋਂ ਹੇਠਾਂ ਡੇਗਦੀ ਹੈ।
The songs are false without the True Guru; all other songs are false.
ਕਹਦੇਕਚੇਸੁਣਦੇਕਚੇਕਚਂੀਆਖਿਵਖਾਣੀ॥
ਇਹ ਪੱਕੀ ਗੱਲ ਹੈ ਕਿ ਗੁਰ-ਆਸ਼ੇ ਦੇ ਉਲਟ ਜਾਣ ਵਾਲੀ ਬਾਣੀ ਨੂੰ ਸੁਣਨ ਵਾਲਿਆਂ ਦੇ ਮਨ ਕਮਜ਼ੋਰ ਹੋ ਜਾਂਦੇ ਹਨ, ਸੁਣਨ ਵਾਲਿਆਂ ਦੇ ਮਨ ਭੀ ਥਿੜਕ ਜਾਂਦੇ ਹਨ, ਤੇ ਜੋ ਅਜੇਹੀ ਬਾਣੀ ਦੀ ਪੜ੍ਹ ਪੜ੍ਹ ਕੇ ਵਿਆਖਿਆ ਕਰਦੇ ਹਨ, ਉਹ ਭੀ ਕਮਜ਼ੋਰ ਮਨ ਦੇ ਹੋ ਜਾਂਦੇ ਹਨ।
The speakers are false, and the listeners are false; those who speak and recite are false.
ਹਰਿਹਰਿਨਿਤਕਰਹਿਰਸਨਾਕਹਿਆਕਛੂਨਜਾਣੀ॥
ਜੇ ਉਹ ਬੰਦੇ ਜੀਭ-ਨਾਲ ਹਰੀ-ਨਾਮ ਭੀ ਬੋਲਣ ਤਾਂ ਭੀ ਜੋ ਕੁਝ ਉਹ ਬੋਲਦੇ ਹਨ ਉਸ ਨਾਲ ਉਹਨਾਂ ਦੀ ਡੂੰਘੀ ਸਾਂਝ ਨਹੀਂ ਪੈਂਦੀ,
They may continually chant, 'Har, Har' with their tongues, but they do not know what they are saying.
ਚਿਤੁਜਿਨਕਾਹਿਰਿਲਇਆਮਾਇਆਬੋਲਨਿਪਏਰਵਾਣੀ॥
ਕਿਉਂਕਿ ਉਹਨਾਂ ਦੇ ਮਨ ਨੂੰ ਮਾਇਆ ਨੇ ਮੋਹ ਰੱਖਿਆ ਹੈ, ਉਹ ਜੋ ਕੁਝ ਬੋਲਦੇ ਹਨ ਜ਼ਬਾਨੀ ਜ਼ਬਾਨੀ ਹੀ ਬੋਲਦੇ ਹਨ।
Their consciousness is lured by Maya; they are just reciting mechanically.
ਕਹੈਨਾਨਕੁਸਤਿਗੁਰੂਬਾਝਹੁਹੋਰਕਚੀਬਾਣੀ॥੨੪॥
ਨਾਨਕ ਆਖਦਾ ਹੈ ਕਿ ਗੁਰ-ਆਸ਼ੇ ਤੋਂ ਉਲਟ ਬਾਣੀ ਮਨੁੱਖ ਦੇ ਮਨ ਨੂੰ ਆਤਮਕ ਆਨੰਦ ਦੇ ਟਿਕਾਣੇ ਤੋਂ ਹੇਠਾਂ ਡੇਗਦੀ ਹੈ ॥੨੪॥
Says Nanak, without the True Guru, other songs are false. ||24||
ਗੁਰਕਾਸਬਦੁਰਤੰਨੁਹੈਹੀਰੇਜਿਤੁਜੜਾਉ॥
ਸਤਿਗੁਰੂ ਦਾ ਸ਼ਬਦ ਇਕ ਐਸੀ ਅਮੋਲਕ ਦਾਤ ਹੈ ਜਿਸ ਵਿਚ ਪਰਮਾਤਮਾ ਦੀਆਂ ਵਡਿਆਈਆਂ ਭਰੀਆਂ ਪਈਆਂ ਹਨ।
The Word of the Guru's Shabad is a jewel, studded with diamonds.
ਸਬਦੁਰਤਨੁਜਿਤੁਮੰਨੁਲਾਗਾਏਹੁਹੋਆਸਮਾਉ॥
ਸ਼ਬਦ, ਮਾਨੋ, (ਐਸਾ) ਰਤਨ ਹੈ, ਕਿ ਉਸ ਦੀ ਰਾਹੀਂ (ਮਨੁੱਖ ਦਾ) ਮਨ (ਪਰਮਾਤਮਾ ਦੀ ਯਾਦ ਵਿਚ) ਟਿਕ ਜਾਂਦਾ ਹੈ (ਪਰਮਾਤਮਾ ਵਿਚ) ਇਕ ਅਸਚਰਜ ਲੀਨਤਾ ਬਣੀ ਰਹਿੰਦੀ ਹੈ।
The mind which is attached to this jewel, merges into the Shabad.
ਸਬਦਸੇਤੀਮਨੁਮਿਲਿਆਸਚੈਲਾਇਆਭਾਉ॥
ਜੇ ਸ਼ਬਦ ਵਿਚ (ਮਨੁੱਖ ਦਾ) ਮਨ ਜੁੜ ਜਾਏ, ਤਾਂ (ਇਸ ਦੀ ਬਰਕਤਿ ਨਾਲ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ (ਉਸ ਦਾ) ਪ੍ਰੇਮ ਬਣ ਜਾਂਦਾ ਹੈ।
One whose mind is attuned to the Shabad, enshrines love for the True Lord.
ਆਪੇਹੀਰਾਰਤਨੁਆਪੇਜਿਸਨੋਦੇਇਬੁਝਾਇ॥
(ਉਸ ਦੇ ਅੰਦਰ ਪਰਮਾਤਮਾ ਦਾ) ਹੀਰਾ-ਨਾਮ ਹੀ ਟਿਕਿਆ ਰਹਿੰਦਾ ਹੈ, (ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ) ਰਤਨ-ਸ਼ਬਦ ਹੀ ਟਿਕਿਆ ਰਹਿੰਦਾ ਹੈ। (ਪਰ ਇਹ ਦਾਤ ਉਸ ਨੂੰ ਹੀ ਮਿਲਦੀ ਹੈ) ਜਿਸ ਨੂੰ (ਪ੍ਰਭੂ ਆਪ ਇਹ) ਸੂਝ ਬਖ਼ਸ਼ਦਾ ਹੈ।
He Himself is the diamond, and He Himself is the jewel; one who is blessed, understands its value.
ਕਹੈਨਾਨਕੁਸਬਦੁਰਤਨੁਹੈਹੀਰਾਜਿਤੁਜੜਾਉ॥੨੫॥
ਨਾਨਕ ਆਖਦਾ ਹੈ ਕਿ ਗੁਰੂ ਦਾ ਸ਼ਬਦ, ਮਾਨੋ, ਇਕ ਰਤਨ ਹੈ ਜਿਸ ਵਿਚ ਪ੍ਰਭੂ ਦਾ ਨਾਮ-ਰੂਪ ਹੀਰਾ ਜੜਿਆ ਹੋਇਆ ਹੈ ॥੨੫॥
Says Nanak, the Shabad is a jewel, studded with diamonds. ||25||
ਸਿਵਸਕਤਿਆਪਿਉਪਾਇਕੈਕਰਤਾਆਪੇਹੁਕਮੁਵਰਤਾਏ॥
ਜੀਵਾਤਮਾ ਅਤੇ ਮਾਇਆ ਪੈਦਾ ਕਰ ਕੇ ਪਰਮਾਤਮਾ ਆਪ ਹੀ (ਇਹ) ਹੁਕਮ ਵਰਤਾਂਦਾ ਹੈ ਕਿ (ਮਾਇਆ ਦਾ ਜ਼ੋਰ ਜੀਵਾਂ ਉਤੇ ਪਿਆ ਰਹੇ)।
He Himself created Shiva and Shakti, mind and matter; the Creator subjects them to His Command.
ਹੁਕਮੁਵਰਤਾਏਆਪਿਵੇਖੈਗੁਰਮੁਖਿਕਿਸੈਬੁਝਾਏ॥
ਪ੍ਰਭੂ ਆਪ ਹੀ ਇਹ ਹੁਕਮ ਵਰਤਾਂਦਾ ਹੈ, ਆਪ ਹੀ ਇਹ ਖੇਡ ਵੇਖਦਾ ਹੈ (ਕਿ ਕਿਸ ਤਰ੍ਹਾਂ ਜੀਵ ਮਾਇਆ ਦੇ ਹੱਥਾਂ ਉਤੇ ਨੱਚ ਰਹੇ ਹਨ), ਕਿਸੇ ਕਿਸੇ ਵਿਰਲੇ ਨੂੰ ਗੁਰੂ ਦੀ ਰਾਹੀਂ (ਇਸ ਖੇਡ ਦੀ) ਸੂਝ ਦੇ ਦੇਂਦਾ ਹੈ।
Enforcing His Order, He Himself sees all. How rare are those who, as Gurmukh, come to know Him.
ਤੋੜੇਬੰਧਨਹੋਵੈਮੁਕਤੁਸਬਦੁਮੰਨਿਵਸਾਏ॥
(ਜਿਸ ਨੂੰ ਸੂਝ ਬਖ਼ਸ਼ਦਾ ਹੈ ਉਸ ਦੇ) ਮਾਇਆ (ਦੇ ਮੋਹ) ਦੇ ਬੰਧਨ ਤੋੜ ਦੇਂਦਾ ਹੈ, ਉਹ ਬੰਦਾ ਮਾਇਆ ਦੇ ਬੰਧਨਾਂ ਤੋਂ ਸੁਤੰਤਰ ਹੋ ਜਾਂਦਾ ਹੈ (ਕਿਉਂਕਿ) ਉਹ ਗੁਰੂ ਦਾ ਸ਼ਬਦ ਆਪਣੇ ਮਨ ਵਿਚ ਵਸਾ ਲੈਂਦਾ ਹੈ।
They break their bonds, and attain liberation; they enshrine the Shabad within their minds.
ਗੁਰਮੁਖਿਜਿਸਨੋਆਪਿਕਰੇਸੁਹੋਵੈਏਕਸਸਿਉਲਿਵਲਾਏ॥
ਗੁਰੂ ਦੇ ਦੱਸੇ ਰਾਹ ਉਤੇ ਤੁਰਨ ਜੋਗਾ ਉਹੀ ਮਨੁੱਖ ਹੁੰਦਾ ਹੈ ਜਿਸ ਨੂੰ ਪ੍ਰਭੂ ਇਹ ਸਮਰੱਥਾ ਦੇਂਦਾ ਹੈ, ਉਹ ਮਨੁੱਖ ਇਕ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜਦਾ ਹੈ (ਉਸ ਦੇ ਅੰਦਰ ਆਤਮਕ ਆਨੰਦ ਬਣਦਾ ਹੈ, ਤੇ ਉਹ ਮਾਇਆ ਦੇ ਮੋਹ ਵਿਚੋਂ ਨਿਕਲਦਾ ਹੈ)।
Those whom the Lord Himself makes Gurmukh, lovingly focus their consciousness on the One Lord.
ਕਹੈਨਾਨਕੁਆਪਿਕਰਤਾਆਪੇਹੁਕਮੁਬੁਝਾਏ॥੨੬॥
ਨਾਨਕ ਆਖਦਾ ਹੈ ਕਿ ਪਰਮਾਤਮਾ ਆਪ ਹੀ (ਜੀਵਾਤਮਾ ਤੇ ਮਾਇਆ ਦੀ) ਰਚਨਾ ਕਰਦਾ ਹੈ ਤੇ ਆਪ ਹੀ (ਕਿਸੇ ਵਿਰਲੇ ਨੂੰ ਇਹ) ਸੂਝ ਬਖ਼ਸ਼ਦਾ ਹੈ (ਕਿ ਮਾਇਆ ਦਾ ਪ੍ਰਭਾਵ ਭੀ ਉਸ ਦਾ ਆਪਣਾ ਹੀ) ਹੁਕਮ (ਜਗਤ ਵਿਚ ਵਰਤ ਰਿਹਾ) ਹੈ ॥੨੬॥
Says Nanak, He Himself is the Creator; He Himself reveals the Hukam of His Command. ||26||
ਸਿਮ੍ਰਿਤਿਸਾਸਤ੍ਰਪੁੰਨਪਾਪਬੀਚਾਰਦੇਤਤੈਸਾਰਨਜਾਣੀ॥
ਸਿੰਮ੍ਰਿਤੀਆਂ ਸ਼ਾਸਤ੍ਰ ਆਦਿਕ ਪੜ੍ਹਨ ਵਾਲੇ ਪੰਡਿਤ ਸਿਰਫ਼ ਇਹੀ ਵਿਚਾਰਾਂ ਕਰਦੇ ਹਨ ਕਿ (ਇਹਨਾਂ ਪੁਸਤਕਾਂ ਅਨੁਸਾਰ) ਪਾਪ ਕੀਹ ਹੈ ਤੇ ਪੁੰਨ ਕੀਹ ਹੈ, ਉਹਨਾਂ ਨੂੰ ਆਤਮਕ ਆਨੰਦ ਦਾ ਰਸ ਨਹੀਂ ਆ ਸਕਦਾ।
The Simritees and the Shaastras discriminate between good and evil, but they do not know the true essence of reality.
ਤਤੈਸਾਰਨਜਾਣੀਗੁਰੂਬਾਝਹੁਤਤੈਸਾਰਨਜਾਣੀ॥
(ਇਹ ਗੱਲ ਯਕੀਨੀ ਜਾਣੋ ਕਿ) ਸਤਿਗੁਰੂ ਦੀ ਸਰਨ ਆਉਣ ਤੋਂ ਬਿਨਾ ਆਤਮਕ ਆਨੰਦ ਦਾ ਰਸ ਨਹੀਂ ਆ ਸਕਦਾ।
They do not know the true essence of reality without the Guru; they do not know the true essence of reality.
ਤਿਹੀਗੁਣੀਸੰਸਾਰੁਭ੍ਰਮਿਸੁਤਾਸੁਤਿਆਰੈਣਿਵਿਹਾਣੀ॥
ਜਗਤ ਤਿੰਨਾਂ ਗੁਣਾਂ ਵਿਚ ਹੀ ਭਟਕ ਭਟਕ ਕੇ ਗ਼ਾਫ਼ਿਲ ਹੋਇਆ ਪਿਆ ਹੈ, ਮਾਇਆ ਦੇ ਮੋਹ ਵਿਚ ਸੁੱਤਿਆਂ ਦੀ ਹੀ ਸਾਰੀ ਉਮਰ ਗੁਜ਼ਰ ਜਾਂਦੀ ਹੈ (ਸਿੰਮ੍ਰਿਤੀਆਂ ਸ਼ਾਸਤ੍ਰਾਂ ਦੀਆਂ ਵਿਚਾਰਾਂ ਇਸ ਨੀਂਦ ਵਿਚੋਂ ਜਗਾ ਨਹੀਂ ਸਕਦੀਆਂ)।
The world is asleep in the three modes and doubt; it passes the night of its life sleeping.
ਗੁਰਕਿਰਪਾਤੇਸੇਜਨਜਾਗੇਜਿਨਾਹਰਿਮਨਿਵਸਿਆਬੋਲਹਿਅੰਮ੍ਰਿਤਬਾਣੀ॥
(ਮੋਹ ਦੀ ਨੀਂਦ ਵਿਚੋਂ) ਗੁਰੂ ਦੀ ਕਿਰਪਾ ਨਾਲ (ਸਿਰਫ਼) ਉਹ ਮਨੁੱਖ ਜਾਗਦੇ ਹਨ ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਨਾਮ ਵੱਸਦਾ ਹੈ ਜੋ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਉਚਾਰਦੇ ਹਨ।
Those humble beings remain awake and aware, within whose minds, by Guru's Grace, the Lord abides; they chant the Ambrosial Word of the Guru's Bani.
ਕਹੈਨਾਨਕੁਸੋਤਤੁਪਾਏਜਿਸਨੋਅਨਦਿਨੁਹਰਿਲਿਵਲਾਗੈਜਾਗਤਰੈਣਿਵਿਹਾਣੀ॥੨੭॥
ਨਾਨਕ ਆਖਦਾ ਹੈ ਕਿ ਉਹੀ ਮਨੁੱਖ ਆਤਮਕ ਆਨੰਦ ਮਾਣਦਾ ਹੈ ਜੋ ਹਰ ਵੇਲੇ ਪ੍ਰਭੂ ਦੀ ਯਾਦ ਦੀ ਲਗਨ ਵਿਚ ਟਿਕਿਆ ਰਹਿੰਦਾ ਹੈ, ਤੇ ਜਿਸ ਦੀ ਉਮਰ (ਇਸ ਤਰ੍ਹਾਂ ਮੋਹ ਦੀ ਨੀਂਦ ਵਿਚੋਂ) ਜਾਗਦਿਆਂ ਬੀਤਦੀ ਹੈ ॥੨੭॥
Says Nanak, they alone obtain the essence of reality, who night and day remain lovingly absorbed in the Lord; they pass the night of their life awake and aware. ||27||
ਮਾਤਾਕੇਉਦਰਮਹਿਪ੍ਰਤਿਪਾਲਕਰੇਸੋਕਿਉਮਨਹੁਵਿਸਾਰੀਐ॥
(ਜੇ ਆਤਮਕ ਆਨੰਦ ਪ੍ਰਾਪਤ ਕਰਨਾ ਹੈ ਤਾਂ) ਉਸ ਪਰਮਾਤਮਾ ਨੂੰ ਕਦੇ ਭੁਲਾਣਾ ਨਹੀਂ ਚਾਹੀਦਾ, ਜੋ ਮਾਂ ਦੇ ਪੇਟ ਵਿਚ (ਭੀ) ਪਾਲਣਾ ਕਰਦਾ ਹੈ।
He nourished us in the mother's womb; why forget Him from the mind?
ਮਨਹੁਕਿਉਵਿਸਾਰੀਐਏਵਡੁਦਾਤਾਜਿਅਗਨਿਮਹਿਆਹਾਰੁਪਹੁਚਾਵਏ॥
ਇਤਨੇ ਵੱਡੇ ਦਾਤੇ ਨੂੰ ਮਨੋਂ ਭੁਲਾਣਾ ਨਹੀਂ ਚਾਹੀਦਾ ਜੋ (ਮਾਂ ਦੇ ਪੇਟ ਦੀ) ਅੱਗ ਵਿਚ (ਭੀ) ਖ਼ੁਰਾਕ ਅਪੜਾਂਦਾ ਹੈ।
Why forget from the mind such a Great Giver, who gave us sustenance in the fire of the womb?
ਓਸਨੋਕਿਹੁਪੋਹਿਨਸਕੀਜਿਸਨਉਆਪਣੀਲਿਵਲਾਵਏ॥
(ਇਹ ਮੋਹ ਹੀ ਹੈ ਜੋ ਆਨੰਦ ਤੋਂ ਵਾਂਜਿਆਂ ਰੱਖਦਾ ਹੈ, ਪਰ) ਉਸ ਬੰਦੇ ਨੂੰ (ਮੋਹ ਆਦਿਕ) ਕੁਝ ਭੀ ਪੋਹ ਨਹੀਂ ਸਕਦਾ ਜਿਸ ਨੂੰ ਪ੍ਰਭੂ ਆਪਣੇ ਚਰਨਾਂ ਦੀ ਪ੍ਰੀਤ ਬਖ਼ਸ਼ਦਾ ਹੈ।
Nothing can harm one, whom the Lord inspires to embrace His Love.