ਲੈਫਾਹੇਉਠਿਧਾਵਤੇਸਿਜਾਨਿਮਾਰੇਭਗਵੰਤ॥੧੦॥
ਫਾਹੇ ਲੈ ਕੇ (ਦੂਜਿਆਂ ਦੇ ਘਰ ਲੁੱਟਣ ਲਈ) ਤੁਰ ਪੈਂਦੇ ਹਨ, ਪਰ ਯਕੀਨ ਜਾਣੋ ਅਜੇਹੇ ਬੰਦੇ ਰੱਬ ਵਲੋਂ ਮਾਰੇ ਹੋਏ ਹਨ ॥੧੦॥
They take the noose and run around; but rest assured that God shall destroy them. ||10||
लै फाहे उठि धावते सि जानि मारे भगवंत ॥१०॥
ਕਬੀਰਚੰਦਨਕਾਬਿਰਵਾਭਲਾਬੇੜਿੑਓਢਾਕਪਲਾਸ॥
ਹੇ ਕਬੀਰ! ਚੰਦਨ ਦਾ ਨਿੱਕਾ ਜਿਹਾ ਭੀ ਬੂਟਾ ਚੰਗਾ ਜਾਣੋ, ਭਾਵੇਂ ਉਹ ਢਾਕ ਪਲਾਹ ਆਦਿਕ ਵਰਗੇ ਰੁੱਖਾਂ ਨਾਲ ਘਿਰਿਆ ਹੋਇਆ ਹੋਵੇ।
Kabeer, the sandalwood tree is good, even though it is surrounded by weeds.
कबीर चंदन का बिरवा भला बेड़िओ ढाक पलास ॥
ਓਇਭੀਚੰਦਨੁਹੋਇਰਹੇਬਸੇਜੁਚੰਦਨਪਾਸਿ॥੧੧॥
ਉਹ (ਢਾਕ ਪਲਾਹ ਵਰਗੇ ਨਿਕੰਮੇ ਰੁੱਖ) ਭੀ, ਜੋ ਚੰਦਨ ਦੇ ਨੇੜੇ ਉੱਗੇ ਹੋਏ ਹੁੰਦੇ ਹਨ, ਚੰਦਨ ਹੀ ਹੋ ਜਾਂਦੇ ਹਨ ॥੧੧॥
Those who dwell near the sandalwood tree, become just like the sandalwood tree. ||11||
ओइ भी चंदनु होइ रहे बसे जु चंदन पासि ॥११॥
ਕਬੀਰਬਾਂਸੁਬਡਾਈਬੂਡਿਆਇਉਮਤਡੂਬਹੁਕੋਇ॥
ਹੇ ਕਬੀਰ! ਬਾਂਸ ਦਾ ਬੂਟਾ (ਉੱਚਾ ਲੰਮਾ ਹੋਣ ਦੇ) ਮਾਣ ਵਿਚ ਡੁੱਬਿਆ ਹੋਇਆ ਹੈ; ਤੁਸੀਂ ਕੋਈ ਧਿਰ ਬਾਂਸ ਵਾਂਗ (ਹਉਮੈ ਵਿਚ) ਨਾਹ ਡੁੱਬ ਜਾਇਓ, ਕਿਉਂਕਿ,
Kabeer, the bamboo is drowned in its egotistical pride. No one should drown like this.
कबीर बांसु बडाई बूडिआ इउ मत डूबहु कोइ ॥
ਚੰਦਨਕੈਨਿਕਟੇਬਸੈਬਾਂਸੁਸੁਗੰਧੁਨਹੋਇ॥੧੨॥
ਬਾਂਸ ਭਾਵੇਂ ਚੰਦਨ ਦੇ ਨੇੜੇ ਭੀ ਉੱਗਾ ਹੋਇਆ ਹੋਵੇ, ਉਸ ਵਿਚ ਚੰਦਨ ਵਾਲੀ ਸੁਗੰਧੀ ਨਹੀਂ ਆਉਂਦੀ ॥੧੨॥
Bamboo also dwells near the sandalwood tree, but it does not take up its fragrance. ||12||
चंदन कै निकटे बसै बांसु सुगंधु न होइ ॥१२॥
ਕਬੀਰਦੀਨੁਗਵਾਇਆਦੁਨੀਸਿਉਦੁਨੀਨਚਾਲੀਸਾਥਿ॥
ਹੇ ਕਬੀਰ! ਗ਼ਾਫ਼ਲ ਮਨੁੱਖ ਨੇ 'ਦੁਨੀਆ' (ਦੇ ਧਨ-ਪਦਾਰਥ) ਦੀ ਖ਼ਾਤਰ 'ਦੀਨ' ਗਵਾ ਲਿਆ, (ਅਖ਼ੀਰ ਵੇਲੇ ਇਹ) ਦੁਨੀਆ ਭੀ ਮਨੁੱਖ ਦੇ ਨਾਲ ਨਾਹ ਤੁਰੀ।
Kabeer, the mortal loses his faith, for the sake of the world, but the world shall not go along with him in the end.
कबीर दीनु गवाइआ दुनी सिउ दुनी न चाली साथि ॥
ਪਾਇਕੁਹਾੜਾਮਾਰਿਆਗਾਫਲਿਅਪੁਨੈਹਾਥਿ॥੧੩॥
(ਸੋ) ਲਾ-ਪਰਵਾਹ ਬੰਦੇ ਨੇ ਆਪਣੇ ਪੈਰ ਉਤੇ ਆਪਣੇ ਹੀ ਹੱਥ ਨਾਲ ਕੁਹਾੜਾ ਮਾਰ ਲਿਆ (ਭਾਵ, ਆਪਣਾ ਨੁਕਸਾਨ ਆਪ ਹੀ ਕਰ ਲਿਆ) ॥੧੩॥
The idiot strikes his own foot with the axe by his own hand. ||13||
पाइ कुहाड़ा मारिआ गाफलि अपुनै हाथि ॥१३॥
ਕਬੀਰਜਹਜਹਹਉਫਿਰਿਓਕਉਤਕਠਾਓਠਾਇ॥
ਹੇ ਕਬੀਰ! ਮੈਂ ਜਿਥੇ ਜਿਥੇ ਗਿਆ ਹਾਂ, ਥਾਂ ਥਾਂ 'ਦੁਨੀਆ' ਵਾਲੇ ਰੰਗ-ਤਮਾਸ਼ੇ ਹੀ (ਵੇਖੇ ਹਨ);
Kabeer, wherever I go, I see wonders everywhere.
कबीर जह जह हउ फिरिओ कउतक ठाओ ठाइ ॥
ਇਕਰਾਮਸਨੇਹੀਬਾਹਰਾਊਜਰੁਮੇਰੈਭਾਂਇ॥੧੪॥
ਪਰ ਮੇਰੇ ਭਾ ਦਾ ਉਹ ਥਾਂ ਉਜਾੜ ਹੈ ਜਿਥੇ ਪਰਮਾਤਮਾ ਨਾਲ ਪਿਆਰ ਕਰਨ ਵਾਲਾ (ਸੰਤ) ਕੋਈ ਨਹੀਂ (ਕਿਉਂਕਿ ਉਥੇ 'ਦੁਨੀਆ' ਹੀ 'ਦੁਨੀਆ' ਵੇਖੀ ਹੈ 'ਦੀਨ' ਦਾ ਨਾਮ-ਨਿਸ਼ਾਨ ਨਹੀਂ) ॥੧੪॥
But without the devotees of the One Lord, it is all wilderness to me. ||14||
इक राम सनेही बाहरा ऊजरु मेरै भांइ ॥१४॥
ਕਬੀਰਸੰਤਨਕੀਝੁੰਗੀਆਭਲੀਭਠਿਕੁਸਤੀਗਾਉ॥
ਹੇ ਕਬੀਰ! ਸੰਤਾਂ ਦੀ ਭੈੜੀ ਜਿਹੀ ਕੁੱਲੀ ਭੀ (ਮੈਨੂੰ) ਸੋਹਣੀ (ਲੱਗਦੀ) ਹੈ, (ਉਥੇ 'ਦੀਨ' ਵਿਹਾਝੀਦਾ ਹੈ) ਪਰ ਖੋਟੇ ਮਨੁੱਖ ਦਾ ਪਿੰਡ (ਸੜਦੀ) ਭੱਠੀ ਵਰਗਾ (ਜਾਣੋ) (ਉਥੇ ਹਰ ਵੇਲੇ 'ਦੁਨੀਆ' ਦੀ ਤ੍ਰਿਸ਼ਨਾ ਦੀ ਅੱਗ ਬਲ ਰਹੀ ਹੈ)।
Kabeer, the dwelling of the Saints is good; the dwelling of the unrighteous burns like an oven.
कबीर संतन की झुंगीआ भली भठि कुसती गाउ ॥
ਆਗਿਲਗਉਤਿਹਧਉਲਹਰਜਿਹਨਾਹੀਹਰਿਕੋਨਾਉ॥੧੫॥
ਜਿਸ ਮਹਲ-ਮਾੜੀ ਵਿਚ ਪਰਮਾਤਮਾ ਦਾ ਨਾਮ ਨਹੀਂ ਸਿਮਰੀਦਾ, ਉਸ ਨੂੰ ਪਈ ਅੱਗ ਲੱਗੇ (ਮੈਨੂੰ ਅਜੇਹੇ ਮਹਲ-ਮਾੜੀਆਂ ਦੀ ਲੋੜ ਨਹੀਂ) ॥੧੫॥
Those mansions in which the Lord's Name is not chanted might just as well burn down. ||15||
आगि लगउ तिह धउलहर जिह नाही हरि को नाउ ॥१५॥
ਕਬੀਰਸੰਤਮੂਏਕਿਆਰੋਈਐਜੋਅਪੁਨੇਗ੍ਰਿਹਿਜਾਇ॥
ਹੇ ਕਬੀਰ! ਕਿਸੇ ਸੰਤ ਦੇ ਮਰਨ ਤੇ ਅਫ਼ਸੋਸ ਕਰਨ ਦੀ ਲੋੜ ਨਹੀਂ, ਕਿਉਂਕਿ ਉਹ ਸੰਤ ਤਾਂ ਉਸ ਘਰ ਵਿਚ ਜਾਂਦਾ ਹੈ ਜਿਥੋਂ ਉਸ ਨੂੰ ਕੋਈ ਕੱਢੇਗਾ ਨਹੀਂ (ਭਾਵ, ਉਹ ਸੰਤ 'ਦੀਨ' ਦਾ ਵਪਾਰੀ ਹੋਣ ਕਰਕੇ ਪ੍ਰਭੂ-ਚਰਨਾਂ ਵਿਚ ਜਾ ਅੱਪੜਦਾ ਹੈ);
Kabeer, why cry at the death of a Saint? He is just going back to his home.
कबीर संत मूए किआ रोईऐ जो अपुने ग्रिहि जाइ ॥
ਰੋਵਹੁਸਾਕਤਬਾਪੁਰੇਜੁਹਾਟੈਹਾਟਬਿਕਾਇ॥੧੬॥
(ਜੇ ਅਫ਼ਸੋਸ ਕਰਨਾ ਹੈ ਤਾਂ) ਉਸ ਮੰਦ-ਭਾਗੀ (ਦੇ ਮਰਨ) ਤੇ ਅਫ਼ਸੋਸ ਕਰੋ ਜੋ ਪ੍ਰਭੂ-ਚਰਨਾਂ ਤੋਂ ਵਿਛੁੜਿਆ ਹੋਇਆ ਹੈ, (ਉਹ ਆਪਣੇ ਕੀਤੇ ਮੰਦ-ਕਰਮਾਂ ਦੇ ਵੱਟੇ) ਹਰੇਕ ਹੱਟੀ ਤੇ ਵਿਕਦਾ ਹੈ (ਭਾਵ, ਸਾਰੀ 'ਦੁਨੀਆ' ਦੀ ਖ਼ਾਤਰ ਭਟਕਣ ਕਰਕੇ ਹੁਣ ਕਈ ਜੂਨਾਂ ਵਿਚ ਭਟਕਦਾ ਹੈ) ॥੧੬॥
Cry for the wretched, faithless cynic, who is sold from store to store. ||16||
रोवहु साकत बापुरे जु हाटै हाट बिकाइ ॥१६॥
ਕਬੀਰਸਾਕਤੁਐਸਾਹੈਜੈਸੀਲਸਨਕੀਖਾਨਿ॥
ਹੇ ਕਬੀਰ! ਜੋ ਮਨੁੱਖ ਰੱਬ ਨਾਲੋਂ ਟੁੱਟਾ ਹੋਇਆ ਹੈ (ਜੋ 'ਦੁਨੀਆ' ਦੀ ਖ਼ਾਤਰ 'ਦੀਨ' ਨੂੰ ਗਵਾਈ ਜਾ ਰਿਹਾ ਹੈ) ਉਸ ਨੂੰ ਇਉਂ ਸਮਝੋ ਜਿਵੇਂ ਥੋਮ ਦੀ ਭਰੀ ਹੋਈ ਕੋਠੜੀ ਹੈ।
Kabeer, the faithless cynic is like a piece of garlic.
कबीर साकतु ऐसा है जैसी लसन की खानि ॥
ਕੋਨੇਬੈਠੇਖਾਈਐਪਰਗਟੁਹੋਇਨਿਦਾਨਿ॥੧੭॥
ਥੋਮ ਨੂੰ ਕਿਤੇ ਲੁਕਵੇਂ ਥਾਂ ਭੀ ਬਹਿ ਕੇ ਖਾ ਲਈਏ, ਤਾਂ ਭੀ ਉਹ ਜ਼ਰੂਰ (ਆਪਣੀ ਬੋ ਤੋਂ) ਉੱਘੜ ਪੈਂਦਾ ਹੈ (ਸਾਕਤ ਦੇ ਅੰਦਰੋਂ ਭੀ ਜਦੋਂ ਨਿਕਲਣਗੇ ਮੰਦੇ ਬਚਨ ਹੀ ਨਿਕਲਣਗੇ) ॥੧੭॥
Even if you eat it sitting in a corner, it becomes obvious to everyone. ||17||
कोने बैठे खाईऐ परगटु होइ निदानि ॥१७॥
ਕਬੀਰਮਾਇਆਡੋਲਨੀਪਵਨੁਝਕੋਲਨਹਾਰੁ॥
ਹੇ ਕਬੀਰ! ਇਸ 'ਦੁਨੀਆ' ('ਮਾਇਆ') ਨੂੰ ਦੁੱਧ ਦੀ ਭਰੀ ਚਾਟੀ ਸਮਝੋ, (ਹਰੇਕ ਜੀਵ ਦਾ) ਸੁਆਸ ਸੁਆਸ (ਉਸ ਚਾਟੀ ਨੂੰ ਰਿੜਕਣ ਲਈ) ਮਧਾਣੀ ਮਿਥ ਲਵੋ।
Kabeer, Maya is the butter-churn, and the breath is the churning-stick.
कबीर माइआ डोलनी पवनु झकोलनहारु ॥
ਸੰਤਹੁਮਾਖਨੁਖਾਇਆਛਾਛਿਪੀਐਸੰਸਾਰੁ॥੧੮॥
(ਜਿਨ੍ਹਾਂ ਨੂੰ ਇਹ ਦੁੱਧ ਰਿੜਕਣ ਦੀ ਜਾਚ ਆ ਗਈ, ਜਿਨ੍ਹਾਂ ਪਰਮਾਤਮਾ ਦਾ ਸਿਮਰਨ ਕਰਦਿਆਂ ਇਸ ਮਾਇਆ ਨੂੰ ਵਰਤਿਆ, ਜਿਨ੍ਹਾਂ ਨੇ 'ਦੁਨੀਆ' ਨੂੰ ਵਣ-ਜਿਆ ਪਰ 'ਦੀਨ' ਭੀ ਗੁਆਚਨ ਨਾਹ ਦਿੱਤਾ) ਉਹਨਾਂ ਸੰਤ ਜਨਾਂ ਨੇ (ਇਸ ਰੇੜਕੇ ਵਿਚੋਂ) ਮੱਖਣ (ਹਾਸਲ ਕੀਤਾ ਤੇ) ਖਾਧਾ (ਭਾਵ; ਮਨੁੱਖਾ ਜਨਮ ਦਾ ਅਸਲ ਮਨੋਰਥ ਹਾਸਲ ਕੀਤਾ, ਜਿਵੇਂ ਦੁੱਧ ਨੂੰ ਰਿੜਕਣ ਦਾ ਮਨੋਰਥ ਹੈ ਮੱਖਣ ਕੱਢਣਾ); ਪਰ ਨਿਰੀ 'ਦੁਨੀਆ' ਦਾ ਵਪਾਰੀ (ਮਾਨੋ,) ਲੱਸੀ ਹੀ ਪੀ ਰਿਹਾ ਹੈ (ਮਨੁੱਖਾ ਜਨਮ ਦਾ ਅਸਲੀ ਮਨੋਰਥ ਨਹੀਂ ਪਾ ਸਕਿਆ) ॥੧੮॥
The Saints eat the butter, while the world drinks the whey. ||18||
संतहु माखनु खाइआ छाछि पीऐ संसारु ॥१८॥
ਕਬੀਰਮਾਇਆਡੋਲਨੀਪਵਨੁਵਹੈਹਿਵਧਾਰ॥
ਹੇ ਕਬੀਰ! ਇਹ 'ਦੁਨੀਆ' (ਮਾਇਆ') ਮਾਨੋ, ਦੁੱਧ ਦੀ ਚਾਟੀ ਹੈ, (ਇਸ ਚਾਟੀ ਵਿਚ ਨਾਮ ਦੀ) ਠੰਢਕ ਵਾਲੇ ਸੁਆਸ, ਮਾਨੋ, ਮਧਾਣੀ ਹਿਲਾਈ ਜਾ ਰਹੀ ਹੈ।
Kabeer, Maya is the butter-churn; the breath flows like ice water.
कबीर माइआ डोलनी पवनु वहै हिव धार ॥
ਜਿਨਿਬਿਲੋਇਆਤਿਨਿਖਾਇਆਅਵਰਬਿਲੋਵਨਹਾਰ॥੧੯॥
ਜਿਸ (ਭਾਗਾਂ ਵਾਲੇ ਮਨੁੱਖ) ਨੇ (ਇਸ ਮਧਾਣੀ ਨਾਲ ਦੁੱਧ) ਰਿੜਕਿਆ ਹੈ ਉਸ ਨੇ (ਮੱਖਣ) ਖਾਧਾ ਹੈ, ਬਾਕੀ ਦੇ ਹੋਰ ਲੋਕ ਨਿਰਾ ਰਿੜਕ ਹੀ ਰਹੇ ਹਨ (ਉਹਨਾਂ ਨੂੰ ਮੱਖਣ ਖਾਣ ਨੂੰ ਨਹੀਂ ਮਿਲਦਾ) (ਭਾਵ, ਜੋ ਲੋਕ ਨਿਰਬਾਹ-ਮਾਤ੍ਰ ਮਾਇਆ ਨੂੰ ਵਰਤਦੇ ਹਨ, ਤੇ ਨਾਲ ਨਾਲ ਸੁਆਸ ਸੁਆਸ ਪਰਮਾਤਮਾ ਨੂੰ ਯਾਦ ਰੱਖਦੇ ਹਨ, ਉਹਨਾਂ ਦਾ ਜੀਵਨ ਸ਼ਾਂਤੀ-ਭਰਿਆ ਹੁੰਦਾ ਹੈ, ਮਨੁੱਖਾ ਜਨਮ ਦਾ ਅਸਲ ਮਨੋਰਥ ਉਹ ਪ੍ਰਾਪਤ ਕਰ ਲੈਂਦੇ ਹਨ। ਪਰ ਜੋ ਲੋਕ 'ਦੀਨ' ਵਿਸਾਰ ਕੇ ਨਿਰੀ 'ਦੁਨੀਆ' ਪਿੱਛੇ ਦੌੜ-ਭੱਜ ਕਰਦੇ ਹਨ, ਉਹ ਖ਼ੁਆਰ ਹੁੰਦੇ ਹਨ, ਤੇ ਜੀਵਨ ਅਜਾਈਂ ਗੰਵਾ ਜਾਂਦੇ ਹਨ) ॥੧੯॥
Whoever does the churning eats the butter; the others are just churning-sticks. ||19||
जिनि बिलोइआ तिनि खाइआ अवर बिलोवनहार ॥१९॥
ਕਬੀਰਮਾਇਆਚੋਰਟੀਮੁਸਿਮੁਸਿਲਾਵੈਹਾਟਿ॥
ਹੇ ਕਬੀਰ! ਇਹ ਦੁਨੀਆ, ਇਹ ਮਾਇਆ, ਮੋਮੋ-ਠੱਗਣੀ ਹੈ (ਜੋ ਲੋਕ 'ਦੀਨ' ਵਿਸਾਰ ਕੇ ਨਿਰੀ 'ਦੁਨੀਆ' ਦੀ ਖ਼ਾਤਰ ਭਟਕ ਰਹੇ ਹਨ, ਉਹਨਾਂ ਨੂੰ) ਠੱਗ ਠੱਗ ਕੇ ਇਹ ਮਾਇਆ ਆਪਣੀ ਹੱਟੀ (ਹੋਰ ਹੋਰ) ਸਜਾਂਦੀ ਹੈ।
Kabeer, Maya is the thief, which breaks in and plunders the store.
कबीर माइआ चोरटी मुसि मुसि लावै हाटि ॥
ਏਕੁਕਬੀਰਾਨਾਮੁਸੈਜਿਨਿਕੀਨੀਬਾਰਹਬਾਟ॥੨੦॥
ਹੇ ਕਬੀਰ! ਸਿਰਫ਼ ਉਹ ਮਨੁੱਖ ਇਸ ਦੀ ਠੱਗੀ ਤੋਂ ਬਚਿਆ ਰਹਿੰਦਾ ਹੈ ਜਿਸ ਨੇ ਇਸ ਮਾਇਆ ਦੀਆਂ ਬਾਰਾਂ ਵੰਡੀਆਂ ਕਰ ਦਿੱਤੀਆਂ ਹਨ (ਜਿਸ ਨੇ ਇਸ ਦੀ ਠੱਗੀ ਨੂੰ ਭੰਨ ਕੇ ਰੱਖ ਦਿੱਤਾ ਹੈ) ॥੨੦॥
Only Kabeer is not plundered; he has cut her into twelve pieces. ||20||
एकु कबीरा ना मुसै जिनि कीनी बारह बाट ॥२०॥
ਕਬੀਰਸੂਖੁਨਏਂਹਜੁਗਿਕਰਹਿਜੁਬਹੁਤੈਮੀਤ॥
ਹੇ ਕਬੀਰ! ('ਦੀਨ' ਵਿਸਾਰ ਕੇ, ਪਰਮਾਤਮਾ ਨੂੰ ਭੁਲਾ ਕੇ ਤੂੰ ਜੋ ਪੁਤ੍ਰ ਇਸਤ੍ਰੀ ਧਨ ਮਿਲਖ ਆਦਿਕ) ਕਈ ਮਿਤ੍ਰ ਬਣਾ ਰਿਹਾ ਹੈਂ, ਇਸ ਮਨੁੱਖਾ ਜਨਮ ਵਿਚ (ਇਹਨਾਂ ਮਿਤ੍ਰਾਂ ਤੋਂ) ਸੁਖ ਨਹੀਂ ਮਿਲੇਗਾ।
Kabeer, peace does not come in this world by making lots of friends.
कबीर सूखु न एंह जुगि करहि जु बहुतै मीत ॥
ਜੋਚਿਤੁਰਾਖਹਿਏਕਸਿਉਤੇਸੁਖੁਪਾਵਹਿਨੀਤ॥੨੧॥
ਸਿਰਫ਼ ਉਹ ਮਨੁੱਖ ਸਦਾ ਸੁਖ ਮਾਣਦੇ ਹਨ ਜੋ ('ਦੁਨੀਆ' ਵਿਚ ਵਰਤਦੇ ਹੋਏ ਭੀ) ਇੱਕ ਪਰਮਾਤਮਾ ਨਾਲ ਆਪਣਾ ਮਨ ਜੋੜ ਰੱਖਦੇ ਹਨ ॥੨੧॥
Those who keep their consciousness focused on the One Lord shall find eternal peace. ||21||
जो चितु राखहि एक सिउ ते सुखु पावहि नीत ॥२१॥
ਕਬੀਰਜਿਸੁਮਰਨੇਤੇਜਗੁਡਰੈਮੇਰੇਮਨਿਆਨੰਦੁ॥
('ਦੁਨੀਆ' ਦੀ ਖ਼ਾਤਰ 'ਦੀਨ' ਨੂੰ ਵਿਸਾਰ ਕੇ ਮਨੁੱਖ ਧਨ-ਪਦਾਰਥ ਪੁਤ੍ਰ ਇਸਤ੍ਰੀ ਆਦਿਕ ਕਈ ਮਿਤ੍ਰ ਬਣਾਂਦਾ ਹੈ, ਅਤੇ ਇਹਨਾਂ ਤੋਂ ਸੁਖ ਦੀ ਆਸ ਰੱਖਦਾ ਹੈ, ਇਸ ਆਸ ਦੇ ਕਾਰਨ ਹੀ ਇਹਨਾਂ ਨਾਲੋਂ ਮੋਹ ਤੋੜ ਨਹੀਂ ਸਕਦਾ; ਪਰ) ਹੇ ਕਬੀਰ! ਜਿਸ (ਮੋਹ ਦੇ ਤਿਆਗ-ਰੂਪ) ਮੌਤ ਤੋਂ ਜਗਤ ਝੱਕਦਾ ਹੈ, ਉਸ ਨਾਲ ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ;
Kabeer, the world is afraid of death - that death fills my mind with bliss.
कबीर जिसु मरने ते जगु डरै मेरे मनि आनंदु ॥
ਮਰਨੇਹੀਤੇਪਾਈਐਪੂਰਨੁਪਰਮਾਨੰਦੁ॥੨੨॥
'ਦੁਨੀਆ' ਦੇ ਇਸ ਮੋਹ ਵਲੋਂ ਮਰਿਆਂ ਹੀ ਉਹ ਪਰਮਾਤਮਾ ਮਿਲਦਾ ਹੈ ਜੋ ਮੁਕੰਮਲ ਤੌਰ ਤੇ ਆਨੰਦ ਸਰੂਪ ਹੈ ॥੨੨॥
It is only by death that perfect, supreme bliss is obtained. ||22||
मरने ही ते पाईऐ पूरनु परमानंदु ॥२२॥
ਰਾਮਪਦਾਰਥੁਪਾਇਕੈਕਬੀਰਾਗਾਂਠਿਨਖੋਲੑ॥
(ਜਿਧਰ ਤੱਕੋ, 'ਦੁਨੀਆ' ਦੀ ਖ਼ਾਤਰ ਹੀ ਦੌੜ-ਭੱਜ ਹੈ; ਸੋ) ਹੇ ਕਬੀਰ! (ਚੰਗੇ ਭਾਗਾਂ ਨਾਲ) ਜੇ ਤੈਨੂੰ ਪਰਮਾਤਮਾ ਦੇ ਨਾਮ ਦੀ ਸੋਹਣੀ ਵਸਤ ਮਿਲ ਗਈ ਹੈ ਤਾਂ ਇਹ ਗਠੜੀ ਹੋਰਨਾਂ ਅੱਗੇ ਨਾਹ ਖੋਲ੍ਹਦਾ ਫਿਰ।
The Treasure of the Lord is obtained, O Kabeer, but do not undo its knot.
राम पदारथु पाइ कै कबीरा गांठि न खोल ॥
ਨਹੀਪਟਣੁਨਹੀਪਾਰਖੂਨਹੀਗਾਹਕੁਨਹੀਮੋਲੁ॥੨੩॥
(ਜਗਤ 'ਦੁਨੀਆ' ਵਿਚ ਇਤਨਾ ਮਸਤ ਹੈ ਕਿ ਨਾਮ-ਪਦਾਰਥ ਦੇ ਖ਼ਰੀਦਣ ਲਈ) ਨਾਹ ਕੋਈ ਮੰਡੀ ਹੈ ਨਾ ਕੋਈ ਇਸ ਵਸਤ ਦੀ ਕਦਰ ਕਰਨ ਵਾਲਾ ਹੈ, ਨਾਹ ਇਹ ਕੋਈ ਵਸਤ ਖ਼ਰੀਦਣੀ ਚਾਹੁੰਦਾ ਹੈ, ਤੇ ਨਾਹ ਕੋਈ ਇਤਨੀ ਕੀਮਤ ਹੀ ਦੇਣ ਨੂੰ ਤਿਆਰ ਹੈ (ਕਿ 'ਦੁਨੀਆ' ਨਾਲੋਂ ਪ੍ਰੀਤ ਤੋੜੇ) ॥੨੩॥
There is no market to sell it, no appraiser, no customer, and no price. ||23||
नही पटणु नही पारखू नही गाहकु नही मोलु ॥२३॥
ਕਬੀਰਤਾਸਿਉਪ੍ਰੀਤਿਕਰਿਜਾਕੋਠਾਕੁਰੁਰਾਮੁ॥
ਹੇ ਕਬੀਰ! ਉਸ (ਸਤਸੰਗੀ) ਨਾਲ ਸਾਂਝ ਬਣਾ ਜਿਸ ਦਾ (ਆਸਰਾ-ਪਰਨਾ) ਉਹ ਪਰਮਾਤਮਾ ਹੈ ਜੋ ਸਭ ਦਾ ਪਾਲਕ ਹੈ, ('ਰਾਮ ਪਦਾਰਥ' ਦੇ ਵਣਜਾਰਿਆਂ ਨਾਲ ਬਣੀ ਹੋਈ ਪ੍ਰੀਤ ਤੋੜ ਨਿਭ ਸਕਦੀ ਹੈ,
Kabeer, be in love with only that one, whose Master is the Lord.
कबीर ता सिउ प्रीति करि जा को ठाकुरु रामु ॥
ਪੰਡਿਤਰਾਜੇਭੂਪਤੀਆਵਹਿਕਉਨੇਕਾਮ॥੨੪॥
ਪਰ ਜਿਨ੍ਹਾਂ ਨੂੰ ਵਿਦਿਆ ਰਾਜ ਭੁਇਂ ਆਦਿਕ ਦਾ ਮਾਣ ਹੈ, ਜੋ 'ਦੁਨੀਆ' ਦੇ ਵਪਾਰੀ ਹਨ ਉਹ) ਪੰਡਿਤ ਹੋਣ ਚਾਹੇ ਰਾਜੇ ਹੋਣ ਚਾਹੇ ਬੜੀ ਭੁਇਂ ਦੇ ਮਾਲਕ ਹੋਣ ਕਿਸੇ ਕੰਮ ਨਹੀਂ ਆਉਂਦੇ ॥੨੪॥
The Pandits, the religious scholars, kings and landlords - what good is love for them? ||24||
पंडित राजे भूपती आवहि कउने काम ॥२४॥
ਕਬੀਰਪ੍ਰੀਤਿਇਕਸਿਉਕੀਏਆਨਦੁਬਿਧਾਜਾਇ॥
ਹੇ ਕਬੀਰ! ('ਦੁਨੀਆ' ਵਾਲਾ) ਹੋਰ ਹੋਰ ਸਹਿਮ ਤਦੋਂ ਹੀ ਦੂਰ ਹੁੰਦਾ ਹੈ ਜੇ ਇੱਕ ਪਰਮਾਤਮਾ ਨਾਲ ਪਿਆਰ ਪਾਇਆ ਜਾਏ।
Kabeer, when you are in love with the One Lord, duality and alienation depart.
कबीर प्रीति इक सिउ कीए आन दुबिधा जाइ ॥
ਭਾਵੈਲਾਂਬੇਕੇਸਕਰੁਭਾਵੈਘਰਰਿਮੁਡਾਇ॥੨੫॥
(ਜਦ ਤਕ ਪ੍ਰਭੂ ਨਾਲ ਪ੍ਰੀਤ ਨਹੀਂ ਜੋੜੀ ਜਾਂਦੀ, 'ਦੁਨੀਆ' ਵਾਲੀ 'ਦੁਬਿਧਾ' ਮਿਟ ਨਹੀਂ ਸਕਦੀ) ਚਾਹੇ (ਸੁਆਹ ਮਲ ਕੇ) ਲੰਮੀਆਂ ਜਟਾਂ ਰਖ ਲੈ, ਚਾਹੇ ਉੱਕਾ ਹੀ ਸਿਰ ਰੋਡ-ਮੋਡ ਕਰ ਲੈ (ਅਤੇ ਜੰਗਲਾਂ ਜਾਂ ਤੀਰਥਾਂ ਤੇ ਜਾ ਕੇ ਡੇਰਾ ਲਾ ਲੈ) ॥੨੫॥
You may have long hair, or you may shave your head bald. ||25||
भावै लांबे केस करु भावै घररि मुडाइ ॥२५॥
ਕਬੀਰਜਗੁਕਾਜਲਕੀਕੋਠਰੀਅੰਧਪਰੇਤਿਸਮਾਹਿ॥
ਹੇ ਕਬੀਰ! 'ਦੁਨੀਆ' ਦਾ ਮੋਹ, ਮਾਨੋ, ਇਕ ਐਸੀ ਕੋਠੜੀ ਹੈ ਜੋ ਕਾਲਖ ਨਾਲ ਭਰੀ ਹੋਈ ਹੈ; ਇਸ ਵਿਚ ਉਹ ਬੰਦੇ ਡਿੱਗੇ ਪਏ ਹਨ ਜਿਨ੍ਹਾਂ ਦੀਆਂ ਅੱਖਾਂ ਬੰਦ ਹਨ (ਜਿਨ੍ਹਾਂ ਨੂੰ 'ਦੀਨ' ਦੀ ਸੂਝ ਨਹੀਂ ਆਈ, ਚਾਹੇ ਉਹ ਪੰਡਿਤ ਰਾਜੇ ਭੂਪਤੀ ਹਨ, ਚਾਹੇ ਜਟਾਧਾਰੀ ਸੰਨਿਆਸੀ ਆਦਿਕ ਤਿਆਗੀ ਹਨ)।
Kabeer, the world is a room filled with black soot; the blind fall into its trap.
कबीर जगु काजल की कोठरी अंध परे तिस माहि ॥
ਹਉਬਲਿਹਾਰੀਤਿਨਕਉਪੈਸਿਜੁਨੀਕਸਿਜਾਹਿ॥੨੬॥
ਪਰ, ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਇਸ ਵਿਚ ਡਿੱਗ ਕੇ ਮੁੜ ਨਿਕਲ ਆਉਂਦੇ ਹਨ-(ਜੋ ਇੱਕ ਪਰਮਾਤਮਾ ਨਾਲ ਪਿਆਰ ਪਾ ਕੇ 'ਦੁਨੀ' ਦੇ ਮੋਹ ਨੂੰ ਤਿਆਗ ਦੇਂਦੇ ਹਨ) ॥੨੬॥
I am a sacrifice to those who are thrown in, and still escape. ||26||
हउ बलिहारी तिन कउ पैसि जु नीकसि जाहि ॥२६॥
ਕਬੀਰਇਹੁਤਨੁਜਾਇਗਾਸਕਹੁਤਲੇਹੁਬਹੋਰਿ॥
ਹੇ ਕਬੀਰ! ਇਹ ਸਾਰਾ ਸਰੀਰ ਨਾਸ ਹੋ ਜਾਇਗਾ, ਜੇ ਤੁਸੀਂ ਇਸ ਨੂੰ ਨਾਸ ਹੋਣ ਤੋਂ ਬਚਾ ਸਕਦੇ ਹੋ ਤਾਂ ਬਚਾ ਲਵੋ (ਭਾਵ, ਕੋਈ ਭੀ ਆਪਣੇ ਸਰੀਰ ਨੂੰ ਨਾਸ ਹੋਣ ਤੋਂ ਬਚਾ ਨਹੀਂ ਸਕਦਾ, ਇਹ ਜ਼ਰੂਰ ਨਾਸ ਹੋਵੇਗਾ)।
Kabeer, this body shall perish; save it, if you can.
कबीर इहु तनु जाइगा सकहु त लेहु बहोरि ॥
ਨਾਂਗੇਪਾਵਹੁਤੇਗਏਜਿਨਕੇਲਾਖਕਰੋਰਿ॥੨੭॥
ਜਿਨ੍ਹਾਂ ਬੰਦਿਆਂ ਦੇ ਪਾਸ ਲੱਖਾਂ ਕ੍ਰੋੜਾਂ ਰੁਪਏ ਜਮ੍ਹਾ ਸਨ, ਉਹ ਭੀ ਇਥੋਂ ਨੰਗੀ ਪੈਰੀਂ ਹੀ (ਭਾਵ, ਕੰਗਾਲਾਂ ਵਾਂਗ ਹੀ) ਚਲੇ ਗਏ (ਸਾਰੀ ਉਮਰ 'ਦੁਨੀਆ' ਦੀ ਖ਼ਾਤਰ ਭਟਕਦੇ ਰਹੇ, 'ਦੀਨ' ਨੂੰ ਵਿਸਾਰ ਦਿੱਤਾ; ਆਖ਼ਰ ਇਹ 'ਦੁਨੀਆ' ਤਾਂ ਇਥੇ ਰਹਿ ਗਈ, ਇਥੋਂ ਆਤਮਕ ਜੀਵਨ ਵਿਚ ਨਿਰੋਲ ਕੰਗਾਲ ਹੋ ਕੇ ਤੁਰੇ) ॥੨੭॥
Even those who have tens of thousands and millions, must depart bare-footed in the end. ||27||
नांगे पावहु ते गए जिन के लाख करोरि ॥२७॥
ਕਬੀਰਇਹੁਤਨੁਜਾਇਗਾਕਵਨੈਮਾਰਗਿਲਾਇ॥
ਹੇ ਕਬੀਰ! ਇਹ ਸਰੀਰ ਨਾਸ ਹੋ ਜਾਇਗਾ, ਇਸ ਨੂੰ ਕਿਸੇ (ਉਸ) ਕੰਮ ਵਿਚ ਜੋੜ (ਜੋ ਤੇਰੇ ਲਈ ਲਾਹੇਵੰਦਾ ਹੋਵੇ);
Kabeer, this body shall perish; place it on the path.
कबीर इहु तनु जाइगा कवनै मारगि लाइ ॥
ਕੈਸੰਗਤਿਕਰਿਸਾਧਕੀਕੈਹਰਿਕੇਗੁਨਗਾਇ॥੨੮॥
ਸੋ, ਸਾਧ ਸੰਗਤ ਕਰ ਅਤੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰ ('ਦੁਨੀ' ਤਾਂ ਇਥੇ ਹੀ ਰਹਿ ਜਾਂਦੀ ਹੈ, 'ਦੀਨ' ਹੀ ਸਾਥੀ ਬਣਦਾ ਹੈ) ॥੨੮॥
Either join the Saadh Sangat, the Company of the Holy, or sing the Glorious Praises of the Lord. ||28||
कै संगति करि साध की कै हरि के गुन गाइ ॥२८॥
ਕਬੀਰਮਰਤਾਮਰਤਾਜਗੁਮੂਆਮਰਿਭੀਨਜਾਨਿਆਕੋਇ॥
ਹੇ ਕਬੀਰ! (ਨਿਰੀ 'ਦੁਨੀਆ' ਦਾ ਵਪਾਰੀ) ਜਗਤ ਹਰ ਵੇਲੇ ਮੌਤ ਦੇ ਸਹਿਮ ਦਾ ਦਬਾਇਆ ਰਹਿੰਦਾ ਹੈ, (ਨਿਰੀ ਮਾਇਆ ਦਾ ਵਪਾਰੀ) ਕਿਸੇ ਧਿਰ ਨੂੰ ਭੀ ਸਮਝ ਨਹੀਂ ਆਉਂਦੀ ਕਿ ਮੌਤ ਦਾ ਇਹ ਸਹਿਮ ਕਿਵੇਂ ਮੁਕਾਇਆ ਜਾਏ।
Kabeer, dying, dying, the whole world has to die, and yet, none know how to die.
कबीर मरता मरता जगु मूआ मरि भी न जानिआ कोइ ॥