ਆਦਿਕਉਬਿਸਮਾਦੁਬੀਚਾਰੁਕਥੀਅਲੇਸੁੰਨਨਿਰੰਤਰਿਵਾਸੁਲੀਆ॥
(ਪਉੜੀ ਨੰ: ੨੧ ਤੇ ੨੨ ਦਾ ਉੱਤਰ:) ਸ੍ਰਿਸ਼ਟੀ ਦੇ ਮੁੱਢ ਦਾ ਵੀਚਾਰ ਤਾਂ "ਅਸਚਰਜ, ਅਸਚਰਜ" ਹੀ ਕਿਹਾ ਜਾ ਸਕਦਾ ਹੈ, (ਤਦੋਂ) ਇੱਕ-ਰਸ ਅਫੁਰ ਪਰਮਾਤਮਾ ਦਾ ਹੀ ਵਜੂਦ ਸੀ।
We can only express a sense of wonder about the beginning. The absolute abided endlessly deep within Himself then.
आदि कउ बिसमादु बीचारु कथीअले सुंन निरंतरि वासु लीआ ॥
ਅਕਲਪਤਮੁਦ੍ਰਾਗੁਰਗਿਆਨੁਬੀਚਾਰੀਅਲੇਘਟਿਘਟਿਸਾਚਾਸਰਬਜੀਆ॥
ਗਿਆਨ ਦਾ ਅਸਲੀ ਸਾਧਨ ਇਹ ਸਮਝੋ ਕਿ ਸਤਿਗੁਰੂ ਤੋਂ ਮਿਲਿਆ ਗਿਆਨ ਹੋਵੇ (ਭਾਵ, ਗਿਆਨ ਪ੍ਰਾਪਤ ਕਰਨ ਦਾ ਅਸਲੀ ਸਾਧਨ ਸਤਿਗੁਰੂ ਦੀ ਸਰਣ ਹੀ ਹੈ)। ਹਰੇਕ ਘਟ ਵਿਚ, ਸਾਰੇ ਜੀਵਾਂ ਵਿਚ, ਸਦਾ ਕਾਇਮ ਰਹਿਣ ਵਾਲਾ ਪ੍ਰਭੂ ਹੀ ਵੱਸਦਾ ਹੈ।
Consider freedom from desire to be the ear-rings of the Guru's spiritual wisdom. The True Lord, the Soul of all, dwells within each and every heart.
अकलपत मुद्रा गुर गिआनु बीचारीअले घटि घटि साचा सरब जीआ ॥
ਗੁਰਬਚਨੀਅਵਿਗਤਿਸਮਾਈਐਤਤੁਨਿਰੰਜਨੁਸਹਜਿਲਹੈ॥
ਅਦ੍ਰਿਸ਼ਟ ਪ੍ਰਭੂ ਵਿਚ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਲੀਨ ਹੋਈਦਾ ਹੈ, (ਗੁਰ-ਸ਼ਬਦ ਦੀ ਰਾਹੀਂ) ਅਡੋਲ ਅਵਸਥਾ ਵਿਚ ਟਿਕਿਆਂ ਜਗਤ ਦਾ ਮੂਲ ਨਿਰੰਜਨ (ਮਾਇਆ ਤੋਂ ਰਹਿਤ ਪ੍ਰਭੂ) ਲੱਭ ਪੈਂਦਾ ਹੈ।
Through the Guru's Word, one merges in the absolute, and intuitively receives the immaculate essence.
गुर बचनी अविगति समाईऐ ततु निरंजनु सहजि लहै ॥
ਨਾਨਕਦੂਜੀਕਾਰਨਕਰਣੀਸੇਵੈਸਿਖੁਸੁਖੋਜਿਲਹੈ॥
(ਨਿਰੰਜਨ ਨੂੰ ਲੱਭਣ ਲਈ ਗੁਰੂ ਦੇ ਬਚਨਾਂ ਉੱਤੇ ਤੁਰਨ ਤੋਂ ਛੁਟ) ਹੋਰ ਕੋਈ ਕਾਰ ਕਰਨ ਦੀ ਲੋੜ ਨਹੀਂ, ਜੋ ਸਿੱਖ (ਗੁਰ-ਆਸ਼ੇ ਅਨੁਸਾਰ) ਸੇਵਾ ਕਰਦਾ ਹੈ ਉਹ ਭਾਲ ਕੇ 'ਨਿਰੰਜਨ' ਨੂੰ ਲੱਭ ਲੈਂਦਾ ਹੈ।
O Nanak, that Sikh who seeks and finds the Way does not serve any other.
नानक दूजी कार न करणी सेवै सिखु सु खोजि लहै ॥
ਹੁਕਮੁਬਿਸਮਾਦੁਹੁਕਮਿਪਛਾਣੈਜੀਅਜੁਗਤਿਸਚੁਜਾਣੈਸੋਈ॥
ਹੇ ਨਾਨਕ! 'ਹੁਕਮ' ਮੰਨਣਾ ਅਸਚਰਜ (ਖ਼ਿਆਲ) ਹੈ ਭਾਵ, ਇਹ (ਖ਼ਿਆਲ ਕਿ ਗੁਰੂ ਦੇ ਹੁਕਮ ਵਿਚ ਤੁਰਿਆਂ "ਅਵਿਗਤ" ਵਿਚ ਸਮਾਈਦਾ ਹੈ ਹੈਰਾਨਗੀ ਪੈਦਾ ਕਰਨ ਵਾਲਾ ਹੈ; ਪਰ) ਜੋ ਮਨੁੱਖ 'ਹੁਕਮ' ਵਿਚ (ਤੁਰ ਕੇ 'ਹੁਕਮ' ਨੂੰ) ਪਛਾਣਦਾ ਹੈ ਉਹ ਜੀਵਨ ਦੀ (ਸਹੀ) ਜੁਗਤਿ ਤੇ 'ਸਚ' ਨੂੰ ਜਾਣ ਲੈਂਦਾ ਹੈ।
Wonderful and amazing is His Command; He alone realizes His Command and knows the true way of life of His creatures.
हुकमु बिसमादु हुकमि पछाणै जीअ जुगति सचु जाणै सोई ॥
ਆਪੁਮੇਟਿਨਿਰਾਲਮੁਹੋਵੈਅੰਤਰਿਸਾਚੁਜੋਗੀਕਹੀਐਸੋਈ॥੨੩॥
ਉਹ 'ਆਪਾ ਭਾਵ' ਮਿਟਾ ਕੇ (ਦੁਨੀਆ ਵਿਚ ਰਹਿੰਦਾ ਹੋਇਆ ਭੀ ਦੁਨੀਆ ਤੋਂ) ਵੱਖਰਾ ਹੁੰਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਸਦਾ ਕਾਇਮ ਰਹਿਣ ਵਾਲਾ ਪ੍ਰਭੂ (ਸਾਖਿਆਤ) ਹੈ, (ਬੱਸ!) ਐਸਾ ਮਨੁੱਖ ਹੀ ਜੋਗੀ ਅਖਵਾਣ ਦੇ ਯੋਗ ਹੈ ॥੨੩॥
One who eradicates his self-conceit becomes free of desire; he alone is a Yogi, who enshrines the True Lord deep within. ||23||
आपु मेटि निरालमु होवै अंतरि साचु जोगी कहीऐ सोई ॥२३॥
ਅਵਿਗਤੋਨਿਰਮਾਇਲੁਉਪਜੇਨਿਰਗੁਣਤੇਸਰਗੁਣੁਥੀਆ॥
(ਜਦੋਂ) ਅਦ੍ਰਿਸ਼ਟ ਅਵਸਥਾ ਤੋਂ ਨਿਰਮਲ ਪ੍ਰਭੂ ਪਰਗਟ ਹੁੰਦਾ ਹੈ ਤੇ ਨਿਰਗੁਣ ਰੂਪ ਤੋਂ ਸਰਗੁਣ ਬਣਦਾ ਹੈ (ਭਾਵ, ਆਪਣੇ ਅਦ੍ਰਿਸ਼ਟ ਆਤਮਕ ਸਰੂਪ ਤੋਂ ਆਕਾਰ ਵਾਲਾ ਬਣ ਕੇ ਸੂਖਮ ਤੇ ਅਸਥੂਲ ਰੂਪ ਧਾਰ ਲੈਂਦਾ ਹੈ,
From His state of absolute existence, He assumed the immaculate form; from formless, He assumed the supreme form.
अविगतो निरमाइलु उपजे निरगुण ते सरगुणु थीआ ॥
ਸਤਿਗੁਰਪਰਚੈਪਰਮਪਦੁਪਾਈਐਸਾਚੈਸਬਦਿਸਮਾਇਲੀਆ॥
ਤਦੋਂ ਇਸ ਦ੍ਰਿਸ਼ਟਮਾਨ ਸੰਸਾਰ ਵਿਚੋਂ ਜਿਸ ਜੀਵ ਦਾ ਮਨ ਸਤਿਗੁਰੂ ਦੇ ਸ਼ਬਦ ਨਾਲ ਪਤੀਜਦਾ ਜਾਂਦਾ ਹੈ (ਉਸ ਜੀਵ ਨੂੰ) ਉੱਚੀ ਆਤਮਕ ਅਵਸਥਾ ਪ੍ਰਾਪਤ ਹੋ ਜਾਂਦੀ ਹੈ (ਤਦੋਂ ਸਮਝੋ ਕਿ) ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਪ੍ਰਭੂ ਨੇ (ਉਸ ਨੂੰ ਆਪਣੇ ਵਿਚ) ਲੀਨ ਕਰ ਲਿਆ ਹੈ।
By pleasing the True Guru, the supreme status is obtained, and one is absorbed in the True Word of the Shabad.
सतिगुर परचै परम पदु पाईऐ साचै सबदि समाइ लीआ ॥
ਏਕੇਕਉਸਚੁਏਕਾਜਾਣੈਹਉਮੈਦੂਜਾਦੂਰਿਕੀਆ॥
(ਤਦੋਂ) ਉਹ ਕੇਵਲ ਇਕ ਪ੍ਰਭੂ ਨੂੰ ਹੀ (ਸਦਾ ਰਹਿਣ ਵਾਲੀ ਹਸਤੀ) ਜਾਣਦਾ ਹੈ, ਉਸ ਨੇ ਹਉਮੈ ਅਤੇ ਦੂਜਾ-ਭਾਵ (ਭਾਵ, ਪ੍ਰਭੂ ਤੋਂ ਬਿਨਾ ਕਿਸੇ ਹੋਰ ਅਜੇਹੀ ਹਸਤੀ ਦੀ ਸੰਭਾਵਨਾ ਦਾ ਖ਼ਿਆਲ) ਦੂਰ ਕਰ ਲਿਆ ਹੁੰਦਾ ਹੈ,
He knows the True Lord as the One and only; he sends his egotism and duality far away.
एके कउ सचु एका जाणै हउमै दूजा दूरि कीआ ॥
ਸੋਜੋਗੀਗੁਰਸਬਦੁਪਛਾਣੈਅੰਤਰਿਕਮਲੁਪ੍ਰਗਾਸੁਥੀਆ॥
(ਬੱਸ!) ਉਹੀ (ਅਸਲ) ਜੋਗੀ ਹੈ, ਉਹ ਸਤਿਗੁਰੂ ਦੇ ਸ਼ਬਦ ਨੂੰ ਸਮਝਦਾ ਹੈ ਉਸ ਦੇ ਅੰਦਰ (ਰਿਹਦਾ-ਰੂਪ) ਕੌਲ ਫੁੱਲ ਖਿੜ ਪਿਆ ਹੁੰਦਾ ਹੈ।
He alone is a Yogi, who realizes the Word of the Guru's Shabad; the lotus of the heart blossoms forth within.
सो जोगी गुर सबदु पछाणै अंतरि कमलु प्रगासु थीआ ॥
ਜੀਵਤੁਮਰੈਤਾਸਭੁਕਿਛੁਸੂਝੈਅੰਤਰਿਜਾਣੈਸਰਬਦਇਆ॥
ਜੋ ਮਨੁੱਖ ਜੀਊਂਦਾ ਹੀ ਮਰਦਾ ਹੈ (ਭਾਵ, 'ਹਉਮੈ' ਦਾ ਤਿਆਗ ਕਰਦਾ ਹੈ, ਸੁਆਰਥ ਮਿਟਾਂਦਾ ਹੈ) ਉਸ ਨੂੰ (ਜ਼ਿੰਦਗੀ ਦੇ) ਹਰੇਕ (ਪਹਿਲੂ) ਦੀ ਸਮਝ ਆ ਜਾਂਦੀ ਹੈ, ਉਹ ਮਨੁੱਖ ਸਾਰੇ ਜੀਵਾਂ ਉਤੇ ਦਇਆ ਕਰਨ (ਦਾ ਅਸੂਲ) ਆਪਣੇ ਮਨ ਵਿਚ ਪੱਕਾ ਕਰ ਲੈਂਦਾ ਹੈ।
If one remains dead while yet alive, then he understands everything; he knows the Lord deep within himself, who is kind and compassionate to all.
जीवतु मरै ता सभु किछु सूझै अंतरि जाणै सरब दइआ ॥
ਨਾਨਕਤਾਕਉਮਿਲੈਵਡਾਈਆਪੁਪਛਾਣੈਸਰਬਜੀਆ॥੨੪॥
ਹੇ ਨਾਨਕ! ਉਸੇ ਮਨੁੱਖ ਨੂੰ ਇੱਜ਼ਤ ਮਿਲਦੀ ਹੈ, ਉਹ ਸਾਰੇ ਜੀਵਾਂ ਵਿਚ ਆਪਣੇ ਆਪ ਨੂੰ ਵੇਖਦਾ ਹੈ (ਭਾਵ, ਉਹ ਉਸੇ ਜੋਤਿ ਨੂੰ ਸਭ ਵਿਚ ਵੇਖਦਾ ਹੈ ਜੋ ਉਸ ਦੇ ਆਪਣੇ ਅੰਦਰ ਹੈ) ॥੨੪॥
O Nanak, he is blessed with glorious greatness; he realizes himself in all beings. ||24||
नानक ता कउ मिलै वडाई आपु पछाणै सरब जीआ ॥२४॥
WWW.GURBANI.WORLD