ਪ੍ਰਭਾਤੀਮਹਲਾ੧॥
Prabhaatee, First Mahalaa:
प्रभाती महला १ ॥
ਅੰਤਰਿਦੇਖਿਸਬਦਿਮਨੁਮਾਨਿਆਅਵਰੁਨਰਾਂਗਨਹਾਰਾ॥
(ਜੀਵਾਂ ਦੇ ਮਨਾਂ ਉਤੇ ਪ੍ਰੇਮ ਦਾ) ਰੰਗ ਚਾੜ੍ਹਨ ਵਾਲਾ (ਪ੍ਰੇਮ ਦੇ ਸੋਮੇ ਪਰਮਾਤਮਾ ਤੋਂ ਬਿਨਾ) ਕੋਈ ਹੋਰ ਨਹੀਂ ਹੈ, (ਉਸੇ ਦੀ ਮੇਹਰ ਨਾਲ) ਗੁਰੂ ਦੇ ਸ਼ਬਦ ਵਿਚ ਜੁੜ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ ਕੇ ਜੀਵ ਦਾ ਮਨ ਉਸ ਦੇ ਪ੍ਰੇਮ-ਰੰਗ ਨੂੰ ਕਬੂਲ ਕਰ ਲੈਂਦਾ ਹੈ।
Deep within, I see the Shabad, the Word of God; my mind is pleased and appeased. Nothing else can touch and imbue me.
अंतरि देखि सबदि मनु मानिआ अवरु न रांगनहारा ॥
ਅਹਿਨਿਸਿਜੀਆਦੇਖਿਸਮਾਲੇਤਿਸਹੀਕੀਸਰਕਾਰਾ॥੧॥
(ਪ੍ਰੇਮ ਦਾ ਸੋਮਾ) ਪ੍ਰਭੂ ਦਿਨ ਰਾਤ ਗਹੁ ਨਾਲ ਜੀਵਾਂ ਦੀ ਸੰਭਾਲ ਕਰਦਾ ਹੈ, ਉਸੇ ਦੀ ਹੀ ਸਾਰੀ ਸ੍ਰਿਸ਼ਟੀ ਵਿਚ ਬਾਦਸ਼ਾਹੀ ਹੈ (ਪ੍ਰੇਮ ਦੀ ਦਾਤ ਉਸ ਦੇ ਆਪਣੇ ਹੀ ਹੱਥ ਵਿਚ ਹੈ) ॥੧॥
Day and night, God watches over and cares for His beings and creatures; He is the Ruler of all. ||1||
अहिनिसि जीआ देखि समाले तिस ही की सरकारा ॥१॥
ਮੇਰਾਪ੍ਰਭੁਰਾਂਗਿਘਣੌਅਤਿਰੂੜੌ॥
ਮੇਰਾ ਪ੍ਰਭੂ ਬੜੇ ਗੂੜ੍ਹੇ ਪ੍ਰੇਮ-ਰੰਗ ਵਾਲਾ ਹੈ ਬੜਾ ਸੋਹਣਾ ਹੈ,
My God is dyed in the most beautiful and glorious color.
मेरा प्रभु रांगि घणौ अति रूड़ौ ॥
ਦੀਨਦਇਆਲੁਪ੍ਰੀਤਮਮਨਮੋਹਨੁਅਤਿਰਸਲਾਲਸਗੂੜੌ॥੧॥ਰਹਾਉ॥
ਦੀਨਾਂ ਉਤੇ ਦਇਆ ਕਰਨ ਵਾਲਾ ਹੈ, ਸਭ ਦਾ ਪਿਆਰਾ ਹੈ, ਸਭ ਦੇ ਮਨ ਨੂੰ ਮੋਹਣ ਵਾਲਾ ਹੈ, ਪ੍ਰੇਮ ਦਾ ਸੋਮਾ ਹੈ, ਪ੍ਰੇਮ ਦੇ ਗੂੜ੍ਹੇ ਲਾਲ ਰੰਗ ਵਿਚ ਰੰਗਿਆ ਹੋਇਆ ਹੈ ॥੧॥ ਰਹਾਉ ॥
Merciful to the meek and the poor, my Beloved is the Enticer of the mind; He is so very sweet, imbued with the deep crimson color of His Love. ||1||Pause||
दीन दइआलु प्रीतम मनमोहनु अति रस लाल सगूड़ौ ॥१॥ रहाउ ॥
ਊਪਰਿਕੂਪੁਗਗਨਪਨਿਹਾਰੀਅੰਮ੍ਰਿਤੁਪੀਵਣਹਾਰਾ॥
ਨਾਮ-ਅੰਮ੍ਰਿਤ ਦਾ ਸੋਮਾ ਪਰਮਾਤਮਾ ਸਭ ਤੋਂ ਉੱਚਾ ਹੈ; ਉੱਚੀ ਬ੍ਰਿਤੀ ਵਾਲਾ ਜੀਵ ਹੀ (ਉਸ ਦੀ ਮੇਹਰ ਨਾਲ) ਨਾਮ-ਅੰਮ੍ਰਿਤ ਪੀ ਸਕਦਾ ਹੈ।
The Well is high up in the Tenth Gate; the Ambrosial Nectar flows, and I drink it in.
ऊपरि कूपु गगन पनिहारी अंम्रितु पीवणहारा ॥
ਜਿਸਕੀਰਚਨਾਸੋਬਿਧਿਜਾਣੈਗੁਰਮੁਖਿਗਿਆਨੁਵੀਚਾਰਾ॥੨॥
ਨਾਮ-ਅੰਮ੍ਰਿਤ ਪਿਲਾਣ ਦਾ ਤਰੀਕਾ (ਭੀ) ਉਹ ਪਰਮਾਤਮਾ ਆਪ ਹੀ ਜਾਣਦਾ ਹੈ ਜਿਸ ਦੀ ਰਚੀ ਹੋਈ ਇਹ ਸ੍ਰਿਸ਼ਟੀ ਹੈ। (ਉਸ ਤਰੀਕੇ ਅਨੁਸਾਰ ਪ੍ਰਭੂ ਦੀ ਮੇਹਰ ਨਾਲ) ਜੀਵ ਗੁਰੂ ਦੀ ਸਰਨ ਪੈ ਕੇ ਪ੍ਰਭੂ ਨਾਲ ਡੂੰਘੀ ਸਾਂਝ ਪਾਂਦਾ ਹੈ ਤੇ ਉਸ ਦੇ ਗੁਣਾਂ ਦੀ ਵਿਚਾਰ ਕਰਦਾ ਹੈ ॥੨॥
The creation is His; He alone knows its ways and means. The Gurmukh contemplates spiritual wisdom. ||2||
जिस की रचना सो बिधि जाणै गुरमुखि गिआनु वीचारा ॥२॥
ਪਸਰੀਕਿਰਣਿਰਸਿਕਮਲਬਿਗਾਸੇਸਸਿਘਰਿਸੂਰੁਸਮਾਇਆ॥
ਜਿਵੇਂ ਸੂਰਜ ਦੀਆਂ ਕਿਰਨਾਂ ਖਿਲਰਿਆਂ ਕੌਲ ਫੁਲ ਖਿੜ ਪੈਂਦੇ ਹਨ ਤਿਵੇਂ ਪ੍ਰਭੂ ਦੀ ਜੋਤਿ-ਕਿਰਨ ਦਾ ਪ੍ਰਕਾਸ਼ ਹੋਇਆਂ ਮਨੁੱਖ ਦਾ ਮਨ ਨਾਮ-ਅੰਮ੍ਰਿਤ ਦੇ ਰਸ ਨਾਲ ਖਿੜ ਪੈਂਦਾ ਹੈ (ਮਨ ਸ਼ਾਂਤ ਅਵਸਥਾ ਪ੍ਰਾਪਤ ਕਰ ਲੈਂਦਾ ਹੈ, ਤੇ ਉਸ) ਸ਼ਾਂਤ ਅਵਸਥਾ ਵਿਚ ਮਨੁੱਖ ਦਾ ਤਾਮਸੀ ਸੁਭਾਉ ਸਮਾ ਜਾਂਦਾ ਹੈ।
The rays of light spread out, and the heart-lotus joyfully blossoms forth; the sun enters into the house of the moon.
पसरी किरणि रसि कमल बिगासे ससि घरि सूरु समाइआ ॥
ਕਾਲੁਬਿਧੁੰਸਿਮਨਸਾਮਨਿਮਾਰੀਗੁਰਪ੍ਰਸਾਦਿਪ੍ਰਭੁਪਾਇਆ॥੩॥
ਮਨੁੱਖ ਮੌਤ ਦੇ ਡਰ ਨੂੰ ਮੁਕਾ ਕੇ ਮਾਇਕ ਫੁਰਨੇ ਆਪਣੇ ਮਨ ਵਿਚ ਹੀ ਮਾਰ ਦੇਂਦਾ ਹੈ, ਤੇ ਗੁਰੂ ਦੀ ਮੇਹਰ ਨਾਲ ਪਰਮਾਤਮਾ ਨੂੰ (ਆਪਣੇ ਅੰਦਰ ਹੀ) ਲੱਭ ਲੈਂਦਾ ਹੈ ॥੩॥
I have conquered death; the desires of the mind are destroyed. By Guru's Grace, I have found God. ||3||
कालु बिधुंसि मनसा मनि मारी गुर प्रसादि प्रभु पाइआ ॥३॥
ਅਤਿਰਸਿਰੰਗਿਚਲੂਲੈਰਾਤੀਦੂਜਾਰੰਗੁਨਕੋਈ॥
ਜਿਨ੍ਹਾਂ ਮਨੁੱਖਾਂ ਦੀ ਜੀਭ ਪ੍ਰੇਮ ਦੇ ਸੋਮੇ ਪ੍ਰਭੂ ਵਿਚ ਪ੍ਰਭੂ ਦੇ ਗੂੜ੍ਹੇ ਪਿਆਰ-ਰੰਗ ਵਿਚ ਰੰਗੀ ਜਾਂਦੀ ਹੈ, ਉਹਨਾਂ ਨੂੰ ਮਾਇਆ ਦੇ ਮੋਹ ਦਾ ਰੰਗ ਪੋਹ ਨਹੀਂ ਸਕਦਾ।
I am dyed in the deep crimson color of His Love. I am not colored by any other color.
अति रसि रंगि चलूलै राती दूजा रंगु न कोई ॥
ਨਾਨਕਰਸਨਿਰਸਾਏਰਾਤੇਰਵਿਰਹਿਆਪ੍ਰਭੁਸੋਈ॥੪॥੧੫॥
ਹੇ ਨਾਨਕ! ਜਿਨ੍ਹਾਂ ਨੇ ਜੀਭ ਨੂੰ ਨਾਮ-ਰਸ ਨਾਲ ਰਸਾਇਆ ਹੈ, ਉਹ ਪ੍ਰਭੂ-ਪ੍ਰੇਮ ਵਿਚ ਰੱਤੇ ਗਏ ਹਨ, ਉਹਨਾਂ ਨੂੰ ਪਰਮਾਤਮਾ ਹਰ ਥਾਂ ਵਿਆਪਕ ਦਿੱਸਦਾ ਹੈ ॥੪॥੧੫॥
O Nanak, my tongue is saturated with the taste of God, who is permeating and pervading everywhere. ||4||15||
नानक रसनि रसाए राते रवि रहिआ प्रभु सोई ॥४॥१५॥
WWW.GURBANI.WORLD