GURBANI.WORLD

ਸਰਬ ਰੋਗ ਕਾ ਅਉਖਦੁ ਨਾਮੁ

ਰਾਗੁ ਟੋਡੀ - ਗੁਰੂ ਅਰਜਨ ਦੇਵ ਜੀ
ਅੰਗ 717
Display Settings
Translations
ਟੋਡੀਮਹਲਾ
Todee, Fifth Mahalaa:
टोडी महला ५ ॥
ਹਰਿਹਰਿਪਤਿਤਪਾਵਨ
ਹੇ ਭਾਈ! ਪਰਮਾਤਮਾ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲਾ ਹੈ।
The Lord, Har, Har, is the Purifier of sinners;
हरि हरि पतित पावन ॥
ਜੀਅਪ੍ਰਾਨਮਾਨਸੁਖਦਾਤਾਅੰਤਰਜਾਮੀਮਨਕੋਭਾਵਨਰਹਾਉ
ਉਹ (ਸਭ ਜੀਵਾਂ ਦੀ) ਜਿੰਦ ਪ੍ਰਾਣਾਂ ਦਾ ਸਹਾਰਾ ਹੈ, (ਸਭ ਨੂੰ) ਸੁਖ ਦੇਣ ਵਾਲਾ ਹੈ, (ਸਭ ਦੇ) ਦਿਲ ਦੀ ਜਾਣਨ ਵਾਲਾ ਹੈ, (ਸਭਨਾਂ ਦੇ) ਮਨ ਦਾ ਪਿਆਰਾ ਹੈ ਰਹਾਉ॥
He is the soul, the breath of life, the Giver of peace and honor, the Inner-knower, the Searcher of hearts; He is pleasing to my mind. ||Pause||
जीअ प्रान मान सुखदाता अंतरजामी मन को भावन ॥ रहाउ ॥
ਸੁੰਦਰੁਸੁਘੜੁਚਤੁਰੁਸਭਬੇਤਾਰਿਦਦਾਸਨਿਵਾਸਭਗਤਗੁਨਗਾਵਨ
ਹੇ ਭਾਈ! ਪਰਮਾਤਮਾ ਸੋਹਣਾ ਹੈ, ਸੁਚੱਜੀ ਘਾੜਤ ਵਾਲਾ ਹੈ, ਸਿਆਣਾ ਹੈ, ਸਭ ਕੁਝ ਜਾਣਨ ਵਾਲਾ ਹੈ, ਆਪਣੇ ਦਾਸਾਂ ਦੇ ਹਿਰਦੇ ਵਿਚ ਨਿਵਾਸ ਰੱਖਣ ਵਾਲਾ ਹੈ, ਭਗਤ ਉਸ ਦੇ ਗੁਣ ਗਾਂਦੇ ਹਨ।
He is beautiful and wise, clever and all-knowing. He dwells within the hearts of His slaves; His devotees sing His Glorious Praises.
सुंदरु सुघड़ु चतुरु सभ बेता रिद दास निवास भगत गुन गावन ॥
ਨਿਰਮਲਰੂਪਅਨੂਪਸੁਆਮੀਕਰਮਭੂਮਿਬੀਜਨਸੋਖਾਵਨ॥੧॥
ਉਹ ਮਾਲਕ ਪਵਿਤ੍ਰ-ਸਰੂਪ ਹੈ, ਬੇ-ਮਿਸਾਲ ਹੈ। ਉਸ ਦਾ ਬਣਾਇਆ ਹੋਇਆ ਇਹ ਮਨੁੱਖਾ ਸਰੀਰ ਕਰਮ ਬੀਜਣ ਲਈ ਧਰਤੀ ਹੈ; ਜੋ ਕੁਝ ਜੀਵ ਇਸ ਵਿਚ ਬੀਜਦੇ ਹਨ, ਉਹੀ ਖਾਂਦੇ ਹਨ ॥੧॥
His form is immaculate and pure; He is the incomparable Lord and Master. Upon the field of actions and karma, whatever one plants, one eats. ||1||
निरमल रूप अनूप सुआमी करम भूमि बीजन सो खावन ॥१॥
ਬਿਸਮਨਬਿਸਮਭਏਬਿਸਮਾਦਾਆਨਬੀਓਦੂਸਰਲਾਵਨ
(ਹੇ ਭਾਈ! ਉਸ ਪਰਮਾਤਮਾ ਬਾਰੇ ਸੋਚ ਕੇ) ਬਹੁਤ ਹੀ ਹੈਰਾਨ ਹੋ ਜਾਈਦਾ ਹੈ। ਕੋਈ ਭੀ ਹੋਰ ਦੂਜਾ ਉਸ ਦੇ ਬਰਾਬਰ ਦਾ ਨਹੀਂ ਹੈ।
I am amazed, and wonder-struck by His wonder. There is none other than Him.
बिसमन बिसम भए बिसमादा आन न बीओ दूसर लावन ॥
ਰਸਨਾਸਿਮਰਿਸਿਮਰਿਜਸੁਜੀਵਾਨਾਨਕਦਾਸਸਦਾਬਲਿਜਾਵਨ॥੨॥੬॥੨੫॥
ਹੇ ਨਾਨਕ! (ਆਖ-) ਉਸ ਦੇ ਸੇਵਕ ਉਸ ਤੋ ਸਦਾ ਸਦਕੇ ਹੁੰਦੇ ਹਨ। ਹੇ ਭਾਈ! ਉਸ ਦੀ ਸਿਫ਼ਤਿ-ਸਾਲਾਹ (ਆਪਣੀ) ਜੀਭ ਨਾਲ ਕਰ ਕਰ ਕੇ ਮੈਂ (ਭੀ) ਆਤਮਕ ਜੀਵਨ ਪ੍ਰਾਪਤ ਕਰ ਰਿਹਾ ਹਾਂ ॥੨॥੬॥੨੫॥
Meditating in remembrance on His Praises with my tongue, I live; slave Nanak is forever a sacrifice to Him. ||2||6||25||
रसना सिमरि सिमरि जसु जीवा नानक दास सदा बलि जावन ॥२॥६॥२५॥
WWW.GURBANI.WORLD
ਪਿਛਲਾ Share ਹੋਮ Save ਅਗਲਾ