GURBANI.WORLD

ਸਰਬ ਰੋਗ ਕਾ ਅਉਖਦੁ ਨਾਮੁ

ਸਵਈਏ ਮਹਲੇ ਦੂਜੇ ਕੇ - ਭੱਟ ਕਲੵ ਸਹਾਰ
ਅੰਗ 1391
Display Settings
Translations
ਤੈਤਉਦ੍ਰਿੜਿਓਨਾਮੁਅਪਾਰੁਬਿਮਲਜਾਸੁਬਿਥਾਰੁਸਾਧਿਕਸਿਧਸੁਜਨਜੀਆਕੋਅਧਾਰੁ
(ਹੇ ਗੁਰੂ ਅੰਗਦ!) ਤੂੰ ਤਾਂ (ਅਕਾਲ ਪੁਰਖ ਦੇ) ਅਪਾਰ ਨਾਮ ਨੂੰ ਆਪਣੇ ਹਿਰਦੇ ਵਿਚ ਟਿਕਾਇਆ ਹੈ, ਤੇਰੀ ਨਿਰਮਲ ਸੋਭਾ ਖਿੱਲਰੀ ਹੋਈ ਹੈ। ਤੂੰ ਸਾਧਿਕ ਸਿੱਧ ਅਤੇ ਸੰਤ ਜਨਾਂ ਦੀ ਜ਼ਿੰਦਗੀ ਦਾ ਸਹਾਰਾ ਹੈਂ।
You hold tight to the Naam, the Name of the Infinite Lord; Your expanse is immaculate. You are the Support of the Siddhas and seekers, and the good and humble beings.
तै तउ द्रिड़िओ नामु अपारु बिमल जासु बिथारु साधिक सिध सुजन जीआ को अधारु ॥
ਤੂਤਾਜਨਿਕਰਾਜਾਅਉਤਾਰੁਸਬਦੁਸੰਸਾਰਿਸਾਰੁਰਹਹਿਜਗਤ੍ਰਜਲਪਦਮਬੀਚਾਰ
(ਹੇ ਗੁਰੂ ਅੰਗਦ!) ਤੂੰ ਤਾਂ (ਨਿਰਲੇਪਤਾ ਵਿਚ) ਰਾਜਾ ਜਨਕ ਦਾ ਅਵਤਾਰ ਹੈਂ (ਭਾਵ, ਜਿਵੇਂ ਰਾਜਾ ਜਨਕ ਨਿਰਲੇਪ ਰਹਿੰਦਾ ਸੀ, ਤਿਵੇਂ ਤੂੰ ਨਿਰਲੇਪ ਰਹਿੰਦਾ ਹੈਂ)। ਜਗਤ ਵਿਚ (ਤੇਰਾ) ਸ਼ਬਦ ਸ੍ਰੇਸ਼ਟ ਹੈ, ਤੂੰ ਜਗਤ ਵਿਚ ਇਉਂ ਨਿਰਲੇਪ ਰਹਿੰਦਾ ਹੈਂ; ਜਿਵੇਂ ਕੌਲ ਫੁੱਲ ਜਲ ਵਿਚ।
You are the incarnation of King Janak; the contemplation of Your Shabad is sublime throughout the universe. You abide in the world like the lotus on the water.
तू ता जनिक राजा अउतारु सबदु संसारि सारु रहहि जगत्र जल पदम बीचार ॥
ਕਲਿਪਤਰੁਰੋਗਬਿਦਾਰੁਸੰਸਾਰਤਾਪਨਿਵਾਰੁਆਤਮਾਤ੍ਰਿਬਿਧਿਤੇਰੈਏਕਲਿਵਤਾਰ
(ਹੇ ਗੁਰੂ ਅੰਗਦ!) ਤੂੰ ਕਲਪ ਰੁੱਖ ਹੈਂ, ਰੋਗਾਂ ਦੇ ਦੂਰ ਕਰਨ ਵਾਲਾ ਹੈਂ, ਸੰਸਾਰ ਦੇ ਦੁੱਖਾਂ ਨੂੰ ਨਿਵਿਰਤ ਕਰਨ ਵਾਲਾ ਹੈਂ। ਸਾਰੇ ਸੰਸਾਰੀ ਜੀਵ ਤੇਰੇ (ਚਰਨਾਂ) ਵਿਚ ਇੱਕ-ਰਸ ਲਿਵ ਲਾਈ ਬੈਠੇ ਹਨ।
Like the Elysian Tree, You cure all illnesses and take away the sufferings of the world. The three-phased soul is lovingly attuned to You alone.
कलिप तरु रोग बिदारु संसार ताप निवारु आतमा त्रिबिधि तेरै एक लिव तार ॥
ਕਹੁਕੀਰਤਿਕਲਸਹਾਰਸਪਤਦੀਪਮਝਾਰਲਹਣਾਜਗਤ੍ਰਗੁਰੁਪਰਸਿਮੁਰਾਰਿ॥੩॥
ਹੇ ਕਲ੍ਯ੍ਯਸਹਾਰ! ਆਖ- ਮੁਰਾਰੀ-ਰੂਪ ਜਗਤ-ਗੁਰੂ (ਨਾਨਕ ਦੇਵ ਜੀ) ਨੂੰ ਪਰਸ ਕੇ (ਐਸੇ ਗੁਰੂ ਅੰਗਦ) ਲਹਣੇ ਦੀ ਸੋਭਾ ਸੱਤਾਂ ਦੀਪਾਂ ਵਿਚ ਫੈਲ ਰਹੀ ਹੈ ॥੩॥
O Kal Sahaar, chant the Praises of Lehnaa throughout the seven continents; He met with the Lord, and became Guru of the World. ||3||
कहु कीरति कल सहार सपत दीप मझार लहणा जगत्र गुरु परसि मुरारि ॥३॥
WWW.GURBANI.WORLD
ਪਿਛਲਾ Share ਹੋਮ Save ਅਗਲਾ