GURBANI.WORLD

ਸਰਬ ਰੋਗ ਕਾ ਅਉਖਦੁ ਨਾਮੁ

ਜਪੁ - ਗੁਰੂ ਨਾਨਕ ਦੇਵ ਜੀ
ਅੰਗ 6
Display Settings
Translations
ਮੁੰਦਾਸੰਤੋਖੁਸਰਮੁਪਤੁਝੋਲੀਧਿਆਨਕੀਕਰਹਿਬਿਭੂਤਿ
(ਹੇ ਜੋਗੀ!) ਜੇ ਤੂੰ ਸੰਤੋਖ ਨੂੰ ਆਪਣੀਆਂ ਮੁੰਦਰਾਂ ਬਣਾਵੇ, ਮਿਹਨਤ ਨੂੰ ਖੱਪਰ ਤੇ ਝੋਲੀ, ਅਤੇ ਅਕਾਲ ਪੁਰਖ ਦੇ ਧਿਆਨ ਦੀ ਸੁਆਹ (ਪਿੰਡੇ ਤੇ ਮਲੇਂ),
Make contentment your ear-rings, humility your begging bowl, and meditation the ashes you apply to your body.
मुंदा संतोखु सरमु पतु झोली धिआन की करहि बिभूति ॥
ਖਿੰਥਾਕਾਲੁਕੁਆਰੀਕਾਇਆਜੁਗਤਿਡੰਡਾਪਰਤੀਤਿ
ਮੌਤ (ਦਾ ਭਉ) ਤੇਰੀ ਗੋਦੜੀ ਹੋਵੇ, ਸਰੀਰ ਨੂੰ ਵਿਕਾਰਾਂ ਤੋਂ ਬਚਾ ਕੇ ਰੱਖਣਾ ਤੇਰੇ ਲਈ ਜੋਗ ਦੀ ਰਹਿਤ ਹੋਵੇ ਅਤੇ ਸ਼ਰਧਾ ਨੂੰ ਡੰਡਾ ਬਣਾਵੇਂ (ਤਾਂ ਅੰਦਰੋਂ ਕੂੜ ਦੀ ਕੰਧ ਟੁੱਟ ਸਕਦੀ ਹੈ)।
Let the remembrance of death be the patched coat you wear, let the purity of virginity be your way in the world, and let faith in the Lord be your walking stick.
खिंथा कालु कुआरी काइआ जुगति डंडा परतीति ॥
ਆਈਪੰਥੀਸਗਲਜਮਾਤੀਮਨਿਜੀਤੈਜਗੁਜੀਤੁ
ਜੋ ਮਨੁੱਖ ਸਾਰੀ ਸ੍ਰਿਸ਼ਟੀ ਦੇ ਜੀਵਾਂ ਨੂੰ ਆਪਣੇ ਸੱਜਣ ਮਿੱਤਰ ਸਮਝਦਾ ਹੈ (ਅਸਲ ਵਿਚ) ਉਹੀ ਆਈ ਪੰਥ ਵਾਲਾ ਹੈ। ਜੇ ਆਪਣਾ ਮਨ ਜਿੱਤਿਆ ਜਾਏ, ਤਾਂ ਸਾਰਾ ਜਗਤ ਹੀ ਜਿੱਤਿਆ ਜਾਂਦਾ ਹੈ (ਭਾਵ, ਤਾਂ ਜਗਤ ਦੀ ਮਾਇਆ ਪਰਮਾਤਮਾ ਤੋਂ ਵਿਛੋੜ ਨਹੀਂ ਸਕਦੀ)।
See the brotherhood of all mankind as the highest order of Yogis; conquer your own mind, and conquer the world.
आई पंथी सगल जमाती मनि जीतै जगु जीतु ॥
ਆਦੇਸੁਤਿਸੈਆਦੇਸੁ
(ਸੋ, ਕੂੜ ਦੀ ਕੰਧ ਦੂਰ ਕਰਨ ਲਈ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ,
I bow to Him, I humbly bow.
आदेसु तिसै आदेसु ॥
ਆਦਿਅਨੀਲੁਅਨਾਦਿਅਨਾਹਤਿਜੁਗੁਜੁਗੁਏਕੋਵੇਸੁ॥੨੮॥
ਜੋ (ਸਭ ਦਾ) ਮੁੱਢ ਹੈ, ਜੋ ਸੁੱਧ ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ (ਲੱਭ ਸਕਦਾ), ਜੋ ਨਾਸ-ਰਹਿਤ ਹੈ ਅਤੇ ਜੋ ਸਦਾ ਹੀ ਇਕੋ ਜਿਹਾ ਰਹਿੰਦਾ ਹੈ ॥੨੮॥
The Primal One, the Pure Light, without beginning, without end. Throughout all the ages, He is One and the Same. ||28||
आदि अनीलु अनादि अनाहति जुगु जुगु एको वेसु ॥२८॥
WWW.GURBANI.WORLD
ਪਿਛਲਾ Share ਹੋਮ Save ਅਗਲਾ