ਕਬੀਰਬਾਮਨੁਗੁਰੂਹੈਜਗਤਕਾਭਗਤਨਕਾਗੁਰੁਨਾਹਿ॥
ਪਰ, ਹੇ ਕਬੀਰ! (ਆਖ-ਮੈਨੂੰ ਜੋ ਇਹ ਜੀਵਨ- ਦਾਤ ਮਿਲੀ ਹੈ, ਜੀਵਨ-ਦਾਤੇ ਸਤਿਗੁਰੂ ਤੋਂ ਮਿਲੀ ਹੈ ਜੋ ਆਪ ਭੀ ਨਾਮ ਦਾ ਰਸੀਆ ਹੈ; ਜਨੇਊ ਆਦਿਕ ਦੇ ਕੇ ਤੇ ਕਰਮ-ਕਾਂਡ ਦਾ ਰਾਹ ਦੱਸ ਕੇ) ਬ੍ਰਾਹਮਣ ਸਿਰਫ਼ ਦੁਨੀਆਦਾਰਾਂ ਦਾ ਹੀ ਗੁਰੂ ਅਖਵਾ ਸਕਦਾ ਹੈ, ਭਗਤੀ ਕਰਨ ਵਾਲਿਆਂ ਦਾ ਉਪਦੇਸ਼-ਦਾਤਾ ਬ੍ਰਾਹਮਣ ਨਹੀਂ ਬਣ ਸਕਦਾ,
Kabeer, the Brahmin may be the guru of the world, but he is not the Guru of the devotees.
कबीर बामनु गुरू है जगत का भगतन का गुरु नाहि ॥
ਅਰਝਿਉਰਝਿਕੈਪਚਿਮੂਆਚਾਰਉਬੇਦਹੁਮਾਹਿ॥੨੩੭॥
ਕਿਉਂਕਿ ਇਹ ਤਾਂ ਆਪ ਹੀ ਚਹੁੰਆਂ ਵੇਦਾਂ ਦੇ ਜੱਗ ਆਦਿਕ ਕਰਮ-ਕਾਂਡ ਦੀਆਂ ਉਲਝਣਾਂ ਨੂੰ ਸੋਚ ਸੋਚ ਕੇ ਇਹਨਾਂ ਵਿਚ ਹੀ ਖਪ ਖਪ ਕੇ ਆਤਮਕ ਮੌਤ ਮਰ ਚੁੱਕਾ ਹੈ (ਇਸ ਦੀ ਆਪਣੀ ਹੀ ਜਿੰਦ ਪ੍ਰਭੂ-ਮਿਲਾਪ ਦਾ ਆਨੰਦ ਨਹੀਂ ਮਾਣ ਸਕੀ, ਇਹ ਭਗਤਾਂ ਨੂੰ ਉਹ ਸੁਆਦ ਕਿਵੇਂ ਦੇ ਦਿਵਾ ਸਕਦਾ ਹੈ?) ॥੨੩੭॥
He rots and dies in the perplexities of the four Vedas. ||237||
अरझि उरझि कै पचि मूआ चारउ बेदहु माहि ॥२३७॥