GURBANI.WORLD

ਸਰਬ ਰੋਗ ਕਾ ਅਉਖਦੁ ਨਾਮੁ

ਰਾਗੁ ਸਾਰੰਗ - ਗੁਰੂ ਅਰਜਨ ਦੇਵ ਜੀ
ਅੰਗ 1228
Display Settings
Translations
ਸਾਰਗਮਹਲਾ
Saarang, Fifth Mahalaa:
सारग महला ५ ॥
ਮਾਈਰੀਅਰਿਓਪ੍ਰੇਮਕੀਖੋਰਿ
ਹੇ ਮਾਂ! (ਮੇਰਾ ਮਨ ਪ੍ਰੀਤਮ ਪ੍ਰਭੂ ਦੇ) ਪਿਆਰ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ।
O mother, I am involved with the Love of the Lord;
माई री अरिओ प्रेम की खोरि ॥
ਦਰਸਨਰੁਚਿਤਪਿਆਸਮਨਿਸੁੰਦਰਸਕਤਕੋਈਤੋਰਿ॥੧॥ਰਹਾਉ
ਮੇਰੇ ਮਨ ਵਿਚ ਉਸ ਦੇ ਦਰਸਨ ਦੀ ਲਗਨ ਲੱਗੀ ਰਹਿੰਦੀ ਹੈ, ਉਸ ਸੋਹਣੇ (ਦੇ ਦਰਸਨ) ਦੀ ਤਾਂਘ ਬਣੀ ਰਹਿੰਦੀ ਹੈ (ਇਹ ਲਗਨ ਇਹ ਤਾਂਘ ਐਸੀ ਹੈ ਕਿ ਇਸ ਨੂੰ) ਕੋਈ ਤੋੜ ਨਹੀਂ ਸਕਦਾ ॥੧॥ ਰਹਾਉ ॥
I am intoxicated with it. My mind has such a longing and thirst for the Blessed Vision, the Darshan of my Beauteous Lord. No one can break this. ||1||Pause||
दरसन रुचित पिआस मनि सुंदर सकत न कोई तोरि ॥१॥ रहाउ ॥
ਪ੍ਰਾਨਮਾਨਪਤਿਪਿਤਸੁਤਬੰਧਪਹਰਿਸਰਬਸੁਧਨਮੋਰ
ਹੇ ਮਾਂ! ਹੁਣ ਮੇਰੇ ਵਾਸਤੇ ਪ੍ਰਭੂ ਪ੍ਰੀਤਮ ਹੀ ਜਿੰਦ ਹੈ, ਆਸਰਾ ਹੈ, ਇੱਜ਼ਤ ਹੈ, ਪਿਤਾ ਹੈ, ਪੁੱਤਰ ਹੈ, ਸਨਬੰਧੀ ਹੈ, ਧਨ ਹੈ, ਮੇਰਾ ਸਭ ਕੁਝ ਉਹੀ ਉਹੀ ਹੈ।
The Lord is my breath of life, honor, spouse, parent, child, relative, wealth - everything.
प्रान मान पति पित सुत बंधप हरि सरबसु धन मोर ॥
ਧ੍ਰਿਗੁਸਰੀਰੁਅਸਤਬਿਸਟਾਕ੍ਰਿਮਬਿਨੁਹਰਿਜਾਨਤਹੋਰ॥੧॥
ਜਿਹੜਾ ਮਨੁੱਖ ਪਰਮਾਤਮਾ ਤੋਂ ਬਿਨਾ ਹੋਰ ਹੋਰ ਨਾਲ ਸਾਂਝ ਬਣਾਈ ਰੱਖਦਾ ਹੈ, ਉਸ ਦਾ ਸਰੀਰ ਫਿਟਕਾਰ-ਜੋਗ ਹੋ ਜਾਂਦਾ ਹੈ (ਕਿਉਂਕਿ ਫਿਰ ਇਹ ਮਨੁੱਖਾ ਸਰੀਰ ਨਿਰਾ) ਹੱਡੀਆਂ ਗੰਦ ਅਤੇ ਕਿਰਮ ਹੀ ਹੈ ॥੧॥
Cursed is this body of bones, this pile of maggots and manure, if it knows any other than the Lord. ||1||
ध्रिगु सरीरु असत बिसटा क्रिम बिनु हरि जानत होर ॥१॥
ਭਇਓਕ੍ਰਿਪਾਲਦੀਨਦੁਖਭੰਜਨੁਪਰਾਪੂਰਬਲਾਜੋਰ
ਜਿਸ ਨਾਲ ਕੋਈ ਮੁੱਢ-ਕਦੀਮਾਂ ਦਾ ਜੋੜ ਹੁੰਦਾ ਹੈ, ਗਰੀਬਾਂ ਦੇ ਦੁੱਖ ਦੂਰ ਕਰਨ ਵਾਲਾ ਪ੍ਰਭੂ ਉਸ ਉਤੇ ਦਇਆਵਾਨ ਹੁੰਦਾ ਹੈ,
The Destroyer of the pains of the poor has become merciful to me, by the power of the karma of my past actions.
भइओ क्रिपाल दीन दुख भंजनु परा पूरबला जोर ॥
ਨਾਨਕਸਰਣਿਕ੍ਰਿਪਾਨਿਧਿਸਾਗਰਬਿਨਸਿਓਆਨਨਿਹੋਰ॥੨॥੧੦੧॥੧੨੪॥
ਹੇ ਨਾਨਕ! ਉਹ ਮਨੁੱਖ ਦਇਆ ਦੇ ਖ਼ਜ਼ਾਨੇ ਮਿਹਰ ਦੇ ਸਮੁੰਦਰ ਪ੍ਰਭੂ ਦੀ ਸਰਨ ਪੈਂਦਾ ਹੈ, ਤੇ, ਉਸ ਦੀ ਹੋਰ (ਸਾਰੀ) ਮੁਥਾਜੀ ਮੁੱਕ ਜਾਂਦੀ ਹੈ ॥੨॥੧੦੧॥੧੨੪॥
Nanak seeks the Sanctuary of God, the Treasure, the Ocean of Mercy; my subservience to others is past. ||2||101||124||
नानक सरणि क्रिपा निधि सागर बिनसिओ आन निहोर ॥२॥१०१॥१२४॥
WWW.GURBANI.WORLD
ਪਿਛਲਾ Share ਹੋਮ Save ਅਗਲਾ