ਕਬੀਰਪਰਭਾਤੇਤਾਰੇਖਿਸਹਿਤਿਉਇਹੁਖਿਸੈਸਰੀਰੁ॥
ਹੇ ਕਬੀਰ! (ਜਿਵੇਂ ਸੂਰਜ ਦੇ ਤੇਜ-ਪ੍ਰਤਾਪ ਕਰਕੇ) ਪਰਭਾਤ ਵੇਲੇ ਤਾਰੇ (ਜੋ ਰਾਤ ਦੀ ਟਿਕਵੀਂ ਸ਼ਾਂਤੀ ਵਿਚ ਚਮਕ ਰਹੇ ਹੁੰਦੇ ਹਨ) ਮੱਧਮ ਪੈਂਦੇ ਜਾਂਦੇ ਹਨ; ਤਿਵੇਂ ਮਲਕੀਅਤਾਂ ਤੋਂ ਪੈਦਾ ਹੋਈ ਅੰਦਰਲੀ ਤਪਸ਼ ਦੇ ਕਾਰਨ ਗਿਆਨ ਇੰਦ੍ਰਿਆਂ ਵਿਚੋਂ ਪ੍ਰਭੂ ਵਾਲੇ ਪਾਸੇ ਦੀ ਲੋ ਘਟਦੀ ਜਾਂਦੀ ਹੈ।
Kabeer, just as the stars disappear at dawn, so shall this body disappear.
कबीर परभाते तारे खिसहि तिउ इहु खिसै सरीरु ॥
ਏਦੁਇਅਖਰਨਾਖਿਸਹਿਸੋਗਹਿਰਹਿਓਕਬੀਰੁ॥੧੭੧॥
ਸਿਰਫ਼ ਇਕ ਪ੍ਰਭੂ-ਨਾਮ ਹੀ ਹੈਂ ਜੋ ਮਲਕੀਅਤਾਂ ਦੀ ਤਪਸ਼ ਦੇ ਅਸਰ ਤੋਂ ਪਰੇ ਰਹਿੰਦਾ ਹੈ। ਕਬੀਰ (ਦੁਨੀਆ ਦੀਆਂ ਮੱਲਾਂ ਮੱਲਣ ਦੇ ਥਾਂ) ਉਸ ਨਾਮ ਨੂੰ ਸਾਂਭੀ ਬੈਠਾ ਹੈ ॥੧੭੧॥
Only the letters of God's Name do not disappear; Kabeer holds these tight. ||171||
ए दुइ अखर ना खिसहि सो गहि रहिओ कबीरु ॥१७१॥