ਕਬੀਰਹਰਿਕਾਸਿਮਰਨੁਛਾਡਿਕੈਅਹੋਈਰਾਖੈਨਾਰਿ॥
ਹੇ ਕਬੀਰ! ("ਰਾਮੁ ਨ ਛੋਡੀਐ, ਤਨੁ ਧਨੁ ਜਾਇ ਤ ਜਾਉ" ਨਹੀਂ ਤਾਂ) ਰਾਮ-ਨਾਮ ਛੱਡਣ ਦਾ ਹੀ ਇਹ ਨਤੀਜਾ ਹੈ ਕਿ (ਮੂਰਖ) ਇਸਤ੍ਰੀ ਸੀਤਲਾ ਦੀ ਵਰਤ ਰੱਖਦੀ ਫਿਰਦੀ ਹੈ।
Kabeer, the woman who gives up meditation on the Lord, and observes the ritual fast of Ahoi,
कबीर हरि का सिमरनु छाडि कै अहोई राखै नारि ॥
ਗਦਹੀਹੋਇਕੈਅਉਤਰੈਭਾਰੁਸਹੈਮਨਚਾਰਿ॥੧੦੮॥
(ਤੇ, ਜੇ ਭਲਾ ਸੀਤਲਾ ਉਸ ਨਾਲ ਬੜਾ ਹੀ ਪਿਆਰ ਕਰੇਗੀ ਤਾਂ ਉਸ ਨੂੰ ਹਰ ਵੇਲੇ ਆਪਣੇ ਪਾਸ ਰੱਖਣ ਲਈ ਆਪਣੀ ਸਵਾਰੀ ਖੋਤੀ ਬਣਾ ਲਏਗੀ) ਸੋ, ਉਹ ਮੂਰਖ ਇਸਤ੍ਰੀ ਖੋਤੀ ਦੀ ਜੂਨੇ ਪੈਂਦੀ ਹੈ ਤੇ (ਹੋਰ ਖੋਤੇ ਖੋਤੀਆਂ ਵਾਂਗ ਛੱਟਾ ਆਦਿਕ ਦਾ) ਚਾਰ ਮਣ ਭਾਰ ਢੋਂਦੀ ਹੈ ॥੧੦੮॥
shall be reincarnated as a donkey, to carry heavy burdens. ||108||
गदही होइ कै अउतरै भारु सहै मन चारि ॥१०८॥