ਗਉੜੀਮਹਲਾ੫॥
Gauree, Fifth Mahalaa:
गउड़ी महला ५ ॥
ਗੁਨਕੀਰਤਿਨਿਧਿਮੋਰੀ॥੧॥ਰਹਾਉ॥
(ਹੇ ਪ੍ਰਭੂ!) ਤੇਰੇ ਗੁਣਾਂ ਦੀ ਵਡਿਆਈ ਕਰਨੀ ਹੀ ਮੇਰੇ ਵਾਸਤੇ (ਦੁਨੀਆ ਦੇ ਸਾਰੇ ਪਦਾਰਥਾਂ ਦਾ) ਖ਼ਜ਼ਾਨਾ ਹੈ ॥੧॥ ਰਹਾਉ ॥
To sing the Kirtan of the Lord's Praises is my treasure. ||1||Pause||
गुन कीरति निधि मोरी ॥१॥ रहाउ ॥
ਤੂੰਹੀਰਸਤੂੰਹੀਜਸਤੂੰਹੀਰੂਪਤੂਹੀਰੰਗ॥ਆਸਓਟਪ੍ਰਭਤੋਰੀ॥੧॥
(ਹੇ ਪ੍ਰਭੂ!) ਤੂੰ ਹੀ (ਮੇਰੇ ਵਾਸਤੇ ਦੁਨੀਆ ਦੇ ਪਦਾਰਥਾਂ ਦੇ) ਸੁਆਦ ਹੈਂ, ਤੂੰ ਹੀ (ਮੇਰੇ ਵਾਸਤੇ ਦੁਨੀਆ ਦੀਆਂ) ਵਡਿਆਈਆਂ ਹੈਂ, ਤੂੰ ਹੀ (ਮੇਰੇ ਵਾਸਤੇ ਜਗਤ ਦੇ ਸੋਹਣੇ ਰੂਪ ਤੇ ਰੰਗ-ਤਮਾਸ਼ੇ ਹੈਂ। ਹੇ ਪ੍ਰਭੂ! ਮੈਨੂੰ ਤੇਰੀ ਓਟ ਹੈ ਤੇਰੀ ਹੀ ਆਸ ਹੈ ॥੧॥
You are my delight, You are my praise. You are my beauty, You are my love. O God, You are my hope and support. ||1||
तूंही रस तूंही जस तूंही रूप तूही रंग ॥ आस ओट प्रभ तोरी ॥१॥
ਤੂਹੀਮਾਨਤੂੰਹੀਧਾਨਤੂਹੀਪਤਿਤੂਹੀਪ੍ਰਾਨ॥ਗੁਰਿਤੂਟੀਲੈਜੋਰੀ॥੨॥
(ਹੇ ਪ੍ਰਭੂ!) ਤੂੰ ਹੀ ਮੇਰਾ ਮਾਣ-ਆਦਰ ਹੈਂ, ਤੂੰ ਹੀ ਮੇਰਾ ਧਨ ਹੈਂ, ਤੂੰ ਹੀ ਮੇਰੀ ਇੱਜ਼ਤ ਹੈਂ, ਤੂੰ ਹੀ ਮੇਰੀ ਜਿੰਦ (ਦਾ ਸਹਾਰਾ) ਹੈਂ। ਮੇਰੀ ਤੁੱਟੀ ਹੋਈ (ਸੁਰਤ) ਨੂੰ ਗੁਰੂ ਨੇ (ਤੇਰੇ ਨਾਲ) ਜੋੜ ਦਿੱਤਾ ਹੈ ॥੨॥
You are my pride, You are my wealth. You are my honor, You are my breath of life. The Guru has repaired that which was broken. ||2||
तूही मान तूंही धान तूही पति तूही प्रान ॥ गुरि तूटी लै जोरी ॥२॥
ਤੂਹੀਗ੍ਰਿਹਿਤੂਹੀਬਨਿਤੂਹੀਗਾਉਤੂਹੀਸੁਨਿ॥ਹੈਨਾਨਕਨੇਰਨੇਰੀ॥੩॥੩॥੧੫੬॥
ਹੇ ਪ੍ਰਭੂ! ਤੂੰ ਹੀ (ਮੈਨੂੰ) ਘਰ ਵਿਚ ਦਿੱਸ ਰਿਹਾ ਹੈਂ, ਤੂੰ ਹੀ (ਮੈਨੂੰ) ਜੰਗਲ ਵਿਚ (ਦਿੱਸ ਰਿਹਾ) ਹੈਂ, ਤੂੰ ਹੀ (ਮੈਨੂੰ) ਵੱਸੋਂ ਵਿਚ (ਦਿੱਸ ਰਿਹਾ) ਹੈਂ, ਤੂੰ ਹੀ (ਮੈਨੂੰ) ਉਜਾੜ ਵਿਚ (ਦਿੱਸ ਰਿਹਾ) ਹੈਂ। ਹੇ ਨਾਨਕ! ਪ੍ਰਭੂ (ਹਰੇਕ ਜੀਵ ਦੇ) ਅੱਤ ਨੇੜੇ ਵੱਸਦਾ ਹੈ ॥੩॥੩॥੧੫੬॥
You are in the household, and You are in the forest. You are in the village, and You are in the wilderness. Nanak: You are near, so very near! ||3||3||156||
तूही ग्रिहि तूही बनि तूही गाउ तूही सुनि ॥ है नानक नेर नेरी ॥३॥३॥१५६॥
WWW.GURBANI.WORLD