ਕਬੀਰਰਾਮਨਾਮੁਜਾਨਿਓਨਹੀਪਾਲਿਓਕਟਕੁਕੁਟੰਬੁ॥
(ਪਰ), ਹੇ ਕਬੀਰ! ਜਿਸ ਮਨੁੱਖ ਨੂੰ ਪਰਮਾਤਮਾ ਦੇ ਨਾਮ-ਰਤਨ ਦੀ ਕਦਰ-ਕੀਮਤ ਨਹੀਂ ਪੈਂਦੀ, ਉਹ (ਨਾਮ-ਰਤਨ ਨੂੰ ਵਿਸਾਰ ਕੇ ਸਾਰੀ ਉਮਰ) ਬਹੁਤਾ ਟੱਬਰ ਹੀ ਪਾਲਦਾ ਰਹਿੰਦਾ ਹੈ;
Kabeer, the mortal does not know the Lord's Name, but he has raised a very large family.
कबीर राम नामु जानिओ नही पालिओ कटकु कुटंबु ॥
ਧੰਧੇਹੀਮਹਿਮਰਿਗਇਓਬਾਹਰਿਭਈਨਬੰਬ॥੨੨੬॥
ਦੁਨੀਆ ਦੇ ਧੰਧਿਆਂ ਵਿਚ ਹੀ ਖਪ ਖਪ ਕੇ ਉਹ ਮਨੁੱਖ ਆਤਮਕ ਮੌਤੇ ਮਰ ਜਾਂਦਾ ਹੈ, ਇਹਨਾਂ ਖਪਾਣਿਆਂ ਵਿਚੋਂ ਨਿਕਲ ਕੇ ਕਦੇ ਉਸ ਦੇ ਮੂੰਹੋਂ ਰਾਮ-ਨਾਮ ਦੀ ਆਵਾਜ਼ ਨਹੀਂ ਨਿਕਲਦੀ (ਨਾਹ ਹੀ ਇਹਨਾਂ ਖਪਾਣਿਆਂ ਵਿਚੋਂ ਕਦੇ ਉਸ ਨੂੰ ਵੇਹਲ ਮਿਲਦੀ ਹੈ, ਤੇ ਨਾਹ ਉਹ ਕਦੇ ਪਰਮਾਤਮਾ ਦਾ ਨਾਮ ਮੂੰਹੋਂ ਉਚਾਰਦਾ ਹੈ) ॥੨੨੬॥
He dies in the midst of his worldly affairs, and then he is not heard in the external world. ||226||
धंधे ही महि मरि गइओ बाहरि भई न बंब ॥२२६॥