GURBANI.WORLD

ਸਰਬ ਰੋਗ ਕਾ ਅਉਖਦੁ ਨਾਮੁ

ਰਾਗੁ ਧਨਾਸਰੀ - ਗੁਰੂ ਅਰਜਨ ਦੇਵ ਜੀ
ਅੰਗ 686
Display Settings
Translations
ਧਨਾਸਰੀਮਹਲਾਘਰੁਅਸਟਪਦੀ
ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।
Dhanaasaree, Fifth Mahalaa, Sixth House, Ashtapadee:
धनासरी महला ५ घरु ६ असटपदी ॥
ਸਤਿਗੁਰਪ੍ਰਸਾਦਿ
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
One Universal Creator God. By The Grace Of The True Guru:
ੴ सतिगुर प्रसादि ॥
ਜੋਜੋਜੂਨੀਆਇਓਤਿਹਤਿਹਉਰਝਾਇਓਮਾਣਸਜਨਮੁਸੰਜੋਗਿਪਾਇਆ
ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ।
Whoever is born into the world, is entangled in it; human birth is obtained only by good destiny.
जो जो जूनी आइओ तिह तिह उरझाइओ माणस जनमु संजोगि पाइआ ॥
ਤਾਕੀਹੈਓਟਸਾਧਰਾਖਹੁਦੇਕਰਿਹਾਥਕਰਿਕਿਰਪਾਮੇਲਹੁਹਰਿਰਾਇਆ॥੧॥
ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ॥੧॥
I look to Your support, O Holy Saint; give me Your hand, and protect me. By Your Grace, let me meet the Lord, my King. ||1||
ताकी है ओट साध राखहु दे करि हाथ करि किरपा मेलहु हरि राइआ ॥१॥
ਅਨਿਕਜਨਮਭ੍ਰਮਿਥਿਤਿਨਹੀਪਾਈ
ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ।
I wandered through countless incarnations, but I did not find stability anywhere.
अनिक जनम भ्रमि थिति नही पाई ॥
ਕਰਉਸੇਵਾਗੁਰਲਾਗਉਚਰਨਗੋਵਿੰਦਜੀਕਾਮਾਰਗੁਦੇਹੁਜੀਬਤਾਈ॥੧॥ਰਹਾਉ
ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ॥੧॥ ਰਹਾਉ ॥
I serve the Guru, and I fall at His feet, praying, "O Dear Lord of the Universe, please, show me the way." ||1||Pause||
करउ सेवा गुर लागउ चरन गोविंद जी का मारगु देहु जी बताई ॥१॥ रहाउ ॥
ਅਨਿਕਉਪਾਵਕਰਉਮਾਇਆਕਉਬਚਿਤਿਧਰਉਮੇਰੀਮੇਰੀਕਰਤਸਦਹੀਵਿਹਾਵੈ
ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ।
I have tried so many things to acquire the wealth of Maya, and to cherish it in my mind; I have passed my life constantly crying out, "Mine, mine!"
अनिक उपाव करउ माइआ कउ बचिति धरउ मेरी मेरी करत सद ही विहावै ॥
ਕੋਈਐਸੋਰੇਭੇਟੈਸੰਤੁਮੇਰੀਲਾਹੈਸਗਲਚਿੰਤਠਾਕੁਰਸਿਉਮੇਰਾਰੰਗੁਲਾਵੈ॥੨॥
(ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ॥੨॥
Is there any such Saint, who would meet with me, take away my anxiety, and lead me to enshrine love for my Lord and Master. ||2||
कोई ऐसो रे भेटै संतु मेरी लाहै सगल चिंत ठाकुर सिउ मेरा रंगु लावै ॥२॥
ਪੜੇਰੇਸਗਲਬੇਦਨਹਚੂਕੈਮਨਭੇਦਇਕੁਖਿਨੁਧੀਰਹਿਮੇਰੇਘਰਕੇਪੰਚਾ
ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ।
I have read all the Vedas, and yet the sense of separation in my mind still has not been removed; the five thieves of my house are not quieted, even for an instant.
पड़े रे सगल बेद नह चूकै मन भेद इकु खिनु न धीरहि मेरे घर के पंचा ॥
ਕੋਈਐਸੋਰੇਭਗਤੁਜੁਮਾਇਆਤੇਰਹਤੁਇਕੁਅੰਮ੍ਰਿਤਨਾਮੁਮੇਰੈਰਿਦੈਸਿੰਚਾ॥੩॥
ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ॥੩॥
Is there any devotee, who is unattached to Maya, who may irrigate my mind with the Ambrosial Naam, the Name of the One Lord? ||3||
कोई ऐसो रे भगतु जु माइआ ते रहतु इकु अंम्रित नामु मेरै रिदै सिंचा ॥३॥
ਜੇਤੇਰੇਤੀਰਥਨਾਏਅਹੰਬੁਧਿਮੈਲੁਲਾਏਘਰਕੋਠਾਕੁਰੁਇਕੁਤਿਲੁਮਾਨੈ
ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ।
In spite of the many places of pilgrimage for people to bathe in, their minds are still stained by their stubborn ego; the Lord Master is not pleased by this at all.
जेते रे तीरथ नाए अहंबुधि मैलु लाए घर को ठाकुरु इकु तिलु न मानै ॥
ਕਦਿਪਾਵਉਸਾਧਸੰਗੁਹਰਿਹਰਿਸਦਾਆਨੰਦੁਗਿਆਨਅੰਜਨਿਮੇਰਾਮਨੁਇਸਨਾਨੈ॥੪॥
(ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ॥੪॥
When will I find the Saadh Sangat, the Company of the Holy? There, I shall be always in the ecstasy of the Lord, Har, Har, and my mind shall take its cleansing bath in the healing ointment of spiritual wisdom. ||4||
कदि पावउ साधसंगु हरि हरि सदा आनंदु गिआन अंजनि मेरा मनु इसनानै ॥४॥
ਸਗਲਅਸ੍ਰਮਕੀਨੇਮਨੂਆਨਹਪਤੀਨੇਬਿਬੇਕਹੀਨਦੇਹੀਧੋਏ
ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ। ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ।
I have followed the four stages of life, but my mind is not satisfied; I wash my body, but it is totally lacking in understanding.
सगल अस्रम कीने मनूआ नह पतीने बिबेकहीन देही धोए ॥
ਕੋਈਪਾਈਐਰੇਪੁਰਖੁਬਿਧਾਤਾਪਾਰਬ੍ਰਹਮਕੈਰੰਗਿਰਾਤਾਮੇਰੇਮਨਕੀਦੁਰਮਤਿਮਲੁਖੋਏ॥੫॥
ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ ॥੫॥
If only I could meet some devotee of the Supreme Lord God, imbued with the Lord's Love, who could eradicate the filthy evil-mindedness from my mind. ||5||
कोई पाईऐ रे पुरखु बिधाता पारब्रहम कै रंगि राता मेरे मन की दुरमति मलु खोए ॥५॥
ਕਰਮਧਰਮਜੁਗਤਾਨਿਮਖਹੇਤੁਕਰਤਾਗਰਬਿਗਰਬਿਪੜੈਕਹੀਲੇਖੈ
ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ।
One who is attached to religious rituals, does not love the Lord, even for an instant; he is filled with pride, and he is of no account.
करम धरम जुगता निमख न हेतु करता गरबि गरबि पड़ै कही न लेखै ॥
ਜਿਸੁਭੇਟੀਐਸਫਲਮੂਰਤਿਕਰੈਸਦਾਕੀਰਤਿਗੁਰਪਰਸਾਦਿਕੋਊਨੇਤ੍ਰਹੁਪੇਖੈ॥੬॥
ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ ॥੬॥
One who meets with the rewarding personality of the Guru, continually sings the Kirtan of the Lord's Praises. By Guru's Grace, such a rare one beholds the Lord with his eyes. ||6||
जिसु भेटीऐ सफल मूरति करै सदा कीरति गुर परसादि कोऊ नेत्रहु पेखै ॥६॥
ਮਨਹਠਿਜੋਕਮਾਵੈਤਿਲੁਲੇਖੈਪਾਵੈਬਗੁਲਜਿਉਧਿਆਨੁਲਾਵੈਮਾਇਆਰੇਧਾਰੀ
ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ।
One who acts through stubbornness is of no account at all; like a crane, he pretends to meditate, but he is still stuck in Maya.
मनहठि जो कमावै तिलु न लेखै पावै बगुल जिउ धिआनु लावै माइआ रे धारी ॥
ਕੋਈਐਸੋਰੇਸੁਖਹਦਾਈਪ੍ਰਭਕੀਕਥਾਸੁਨਾਈਤਿਸੁਭੇਟੇਗਤਿਹੋਇਹਮਾਰੀ॥੭॥
ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ॥੭॥
Is there any such Giver of peace, who can recite to me the sermon of God? Meeting him, I would be emancipated. ||7||
कोई ऐसो रे सुखह दाई प्रभ की कथा सुनाई तिसु भेटे गति होइ हमारी ॥७॥
ਸੁਪ੍ਰਸੰਨਗੋਪਾਲਰਾਇਕਾਟੈਰੇਬੰਧਨਮਾਇਗੁਰਕੈਸਬਦਿਮੇਰਾਮਨੁਰਾਤਾ
ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ। ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ।
When the Lord, my King, is totally pleased with me, He will break the bonds of Maya for me; my mind is imbued with the Word of the Guru's Shabad.
सुप्रसंन गोपाल राइ काटै रे बंधन माइ गुर कै सबदि मेरा मनु राता ॥
ਸਦਾਸਦਾਆਨੰਦੁਭੇਟਿਓਨਿਰਭੈਗੋਬਿੰਦੁਸੁਖਨਾਨਕਲਾਧੇਹਰਿਚਰਨਪਰਾਤਾ॥੮॥
ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ॥੮॥
I am in ecstasy, forever and ever, meeting the Fearless Lord, the Lord of the Universe. Falling at the Lord's Feet, Nanak has found peace. ||8||
सदा सदा आनंदु भेटिओ निरभै गोबिंदु सुख नानक लाधे हरि चरन पराता ॥८॥
ਸਫਲਸਫਲਭਈਸਫਲਜਾਤ੍ਰਾ
(ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ।
My Yatra, my life pilgrimage, has become fruitful, fruitful, fruitful.
सफल सफल भई सफल जात्रा ॥
ਆਵਣਜਾਣਰਹੇਮਿਲੇਸਾਧਾ॥੧॥ਰਹਾਉਦੂਜਾ॥੧॥੩॥
ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ।੧।ਰਹਾਉ ਦੂਜਾ ॥੧॥ਰਹਾਉ ਦੂਜਾ॥੧॥੩॥
My comings and goings have ended, since I met the Holy Saint. ||1||Second Pause||1||3||
आवण जाण रहे मिले साधा ॥१॥ रहाउ दूजा ॥१॥३॥
WWW.GURBANI.WORLD
ਪਿਛਲਾ Share ਹੋਮ Save ਅਗਲਾ