ਹਉਵਾਰਿਆਤਿਨਕਉਸਦਾਸਦਾਜਿਨਾਸਤਿਗੁਰੁਮੇਰਾਪਿਆਰਾਦੇਖਿਆ॥
ਮੈਂ ਸਦਕੇ ਜਾਂਦਾ ਹਾਂ ਸਦਾ ਹੀ ਉਹਨਾਂ (ਮਨੁੱਖਾਂ) ਤੋਂ, ਜਿਨ੍ਹਾਂ ਨੇ ਮੇਰੇ ਪਿਆਰੇ ਗੁਰੂ ਦਾ ਦਰਸਨ (ਸਦਾ) ਕੀਤਾ ਹੈ,
I am a sacrifice, forever and ever, to those who have seen my Beloved True Guru.
हउ वारिआ तिन कउ सदा सदा जिना सतिगुरु मेरा पिआरा देखिआ ॥
ਤਿਨਕਉਮਿਲਿਆਮੇਰਾਸਤਿਗੁਰੂਜਿਨਕਉਧੁਰਿਮਸਤਕਿਲੇਖਿਆ॥
(ਪਰ) ਪਿਆਰਾ ਗੁਰੂ ਉਹਨਾਂ ਨੂੰ ਹੀ ਮਿਲਦਾ ਹੈ, ਜਿਨ੍ਹਾਂ ਦੇ ਮੱਥੇ ਉਤੇ (ਉਹਨਾਂ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰ ਦਰਗਾਹ ਤੋਂ (ਗੁਰੂ-ਮਿਲਾਪ ਦਾ) ਲੇਖ ਲਿਖਿਆ ਹੁੰਦਾ ਹੈ।
They alone meet my True Guru, who have such pre-ordained destiny written upon their foreheads.
तिन कउ मिलिआ मेरा सतिगुरू जिन कउ धुरि मसतकि लेखिआ ॥
ਹਰਿਅਗਮੁਧਿਆਇਆਗੁਰਮਤੀਤਿਸੁਰੂਪੁਨਹੀਪ੍ਰਭਰੇਖਿਆ॥
ਉਹ ਮਨੁੱਖ ਗੁਰੂ ਦੀ ਸਿੱਖਿਆ ਉਤੇ ਤੁਰ ਕੇ ਉਸ ਅਪਹੁੰਚ ਪਰਮਾਤਮਾ ਦਾ ਸਿਮਰਨ ਕਰਦੇ ਰਹਿੰਦੇ ਹਨ ਜਿਸ ਦਾ ਕੋਈ ਰੂਪ-ਰੇਖ ਬਿਆਨ ਨਹੀਂ ਕੀਤਾ ਜਾ ਸਕਦਾ।
I meditate on the Inaccessible Lord, according to the Guru's Teachings; God has no form or feature.
हरि अगमु धिआइआ गुरमती तिसु रूपु नही प्रभ रेखिआ ॥
ਗੁਰਬਚਨਿਧਿਆਇਆਜਿਨਾਅਗਮੁਹਰਿਤੇਠਾਕੁਰਸੇਵਕਰਲਿਏਕਿਆ॥
ਜਿਹੜੇ ਮਨੁੱਖ ਗੁਰੂ ਦੇ ਹੁਕਮ ਵਿਚ ਤੁਰ ਕੇ ਉਸ ਅਪਹੁੰਚ ਪਰਮਾਤਮਾ ਦਾ ਧਿਆਨ ਧਰਦੇ ਹਨ, ਪਰਮਾਤਮਾ ਦੇ ਉਹ ਸੇਵਕ (ਪਰਮਾਤਮਾ ਵਿਚ) ਮਿਲ ਕੇ (ਉਸ ਨਾਲ) ਇੱਕ-ਰੂਪ ਹੋ ਜਾਂਦੇ ਹਨ।
Those who follow the Guru's Teachings and meditate on the Inaccessible Lord, merge with their Lord and Master and become one with Him.
गुर बचनि धिआइआ जिना अगमु हरि ते ठाकुर सेवक रलि एकिआ ॥
ਸਭਿਕਹਹੁਮੁਖਹੁਨਰਨਰਹਰੇਨਰਨਰਹਰੇਨਰਨਰਹਰੇਹਰਿਲਾਹਾਹਰਿਭਗਤਿਵਿਸੇਖਿਆ॥੯॥
ਤੁਸੀਂ ਸਾਰੇ (ਆਪਣੇ) ਮੂੰਹੋਂ ਸਦਾ ਪਰਮਾਤਮਾ ਦਾ ਨਾਮ ਉਚਾਰਦੇ ਰਹੋ। ਪਰਮਾਤਮਾ ਦਾ ਨਾਮ ਜਪਣ ਦਾ ਇਹ ਨਫ਼ਾ ਹੋਰ ਸਾਰੇ ਨਫ਼ਿਆਂ ਨਾਲੋਂ ਵਧੀਆ ਹੈ ॥੯॥
Let everyone proclaim out loud, the Name of the Lord, the Lord, the Lord; the profit of devotional worship of the Lord is blessed and sublime. ||9||
सभि कहहु मुखहु नर नरहरे नर नरहरे नर नरहरे हरि लाहा हरि भगति विसेखिआ ॥९॥
WWW.GURBANI.WORLD