GURBANI.WORLD

ਸਰਬ ਰੋਗ ਕਾ ਅਉਖਦੁ ਨਾਮੁ

ਰਾਗੁ ਸਾਰੰਗ - ਗੁਰੂ ਅਰਜਨ ਦੇਵ ਜੀ
ਅੰਗ 1206
Display Settings
Translations
ਸਾਰਗਮਹਲਾਘਰੁ
ਰਾਗ ਸਾਰੰਗ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
Saarang, Fifth Mahalaa, Second House:
सारग महला ५ घरु २ ॥
ਸਤਿਗੁਰਪ੍ਰਸਾਦਿ
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
One Universal Creator God. By The Grace Of The True Guru:
ੴ सतिगुर प्रसादि ॥
ਕੈਸੇਕਹਉਮੋਹਿਜੀਅਬੇਦਨਾਈ
ਹੇ ਵੀਰ! ਮੈਂ ਆਪਣੇ ਦਿਲ ਦੀ ਪੀੜ ਕਿਵੇਂ ਬਿਆਨ ਕਰਾਂ? (ਬਿਆਨ ਕਰ ਨਹੀਂ ਸਕਦੀ)।
How can I express the pain of my soul?
कैसे कहउ मोहि जीअ बेदनाई ॥
ਦਰਸਨਪਿਆਸਪ੍ਰਿਅਪ੍ਰੀਤਿਮਨੋਹਰਮਨੁਰਹੈਬਹੁਬਿਧਿਉਮਕਾਈ॥੧॥ਰਹਾਉ
ਮੇਰੇ ਅੰਦਰ ਮਨ ਨੂੰ ਮੋਹ ਲੈਣ ਵਾਲੇ ਪਿਆਰੇ ਪ੍ਰਭੂ ਦੀ ਪ੍ਰੀਤ ਹੈ ਉਸ ਦੇ ਦਰਸਨ ਦੀ ਤਾਂਘ ਹੈ (ਦਰਸਨ ਤੋਂ ਬਿਨਾ ਮੇਰਾ) ਮਨ ਧੀਰਜ ਨਹੀਂ ਕਰਦਾ, (ਮੇਰਾ ਅੰਦਰ) ਕਈ ਤਰੀਕਿਆਂ ਨਾਲ ਉਮੰਗ ਉਠ ਰਹੀ ਹੈ ॥੧॥ ਰਹਾਉ ॥
I am so thirsty for the Blessed Vision, the Darshan of my Enticing and Lovely Beloved. My mind cannot survive - it yearns for Him in so many ways. ||1||Pause||
दरसन पिआस प्रिअ प्रीति मनोहर मनु न रहै बहु बिधि उमकाई ॥१॥ रहाउ ॥
ਚਿਤਵਨਿਚਿਤਵਉਪ੍ਰਿਅਪ੍ਰੀਤਿਬੈਰਾਗੀਕਦਿਪਾਵਉਹਰਿਦਰਸਾਈ
ਹੇ ਵੀਰ! ਮੈਂ ਪਿਆਰੇ ਦੀ ਪ੍ਰੀਤ ਨਾਲ ਵੈਰਾਗਣ ਹੋਈ ਪਈ ਹਾਂ, ਮੈਂ (ਹਰ ਵੇਲੇ ਇਹ) ਸੋਚ ਸੋਚਦੀ ਰਹਿੰਦੀ ਹਾਂ ਕਿ ਮੈਂ ਹਰੀ ਦਾ ਦਰਸਨ ਕਦੋਂ ਕਰਾਂਗੀ।
I think thoughts of Him; I miss the Love of my Beloved. When will I obtain the Blessed Vision of the Lord's Darshan?
चितवनि चितवउ प्रिअ प्रीति बैरागी कदि पावउ हरि दरसाई ॥
ਜਤਨਕਰਉਇਹੁਮਨੁਨਹੀਧੀਰੈਕੋਊਹੈਰੇਸੰਤੁਮਿਲਾਈ॥੧॥
(ਇਸ ਮਨ ਨੂੰ ਧੀਰਜ ਦੇਣ ਲਈ) ਮੈਂ ਜਤਨ ਕਰਦੀ ਰਹਿੰਦੀ ਹਾਂ, ਪਰ ਇਹ ਮਨ ਧੀਰਜ ਨਹੀਂ ਕਰਦਾ। ਹੇ ਵੀਰ! ਕੋਈ ਅਜਿਹਾ ਭੀ ਸੰਤ ਹੈ ਜਿਹੜਾ ਮੈਨੂੰ ਪ੍ਰਭੂ ਮਿਲਾ ਦੇਵੇ? ॥੧॥
I try, but this mind is not encouraged. Is there any Saint who can lead me to God? ||1||
जतन करउ इहु मनु नही धीरै कोऊ है रे संतु मिलाई ॥१॥
ਜਪਤਪਸੰਜਮਪੁੰਨਸਭਿਹੋਮਉਤਿਸੁਅਰਪਉਸਭਿਸੁਖਜਾਂਈ
ਹੇ ਵੀਰ! ਮੈਂ ਸਾਰੇ ਜਪ ਸਾਰੇ ਤਪ ਸਾਰੇ ਸੰਜਮ ਸਾਰੇ ਪੁੰਨ ਕੁਰਬਾਨ ਕਰ ਦਿਆਂ, ਸਾਰੇ ਸੁਖਾਂ ਦੇ ਵਸੀਲੇ (ਪਿਆਰੇ ਪ੍ਰਭੂ ਨਾਲ ਮਿਲਣ ਵਾਲੇ ਸੰਤ ਅੱਗੇ) ਭੇਟਾ ਰੱਖ ਦਿਆਂਗੀ।
Chanting, penance, self-control, good deeds and charity - I sacrifice all these in fire; I dedicate all peace and places to Him.
जप तप संजम पुंन सभि होमउ तिसु अरपउ सभि सुख जांई ॥
ਏਕਨਿਮਖਪ੍ਰਿਅਦਰਸੁਦਿਖਾਵੈਤਿਸੁਸੰਤਨਕੈਬਲਿਜਾਂਈ॥੨॥
ਹੇ ਵੀਰ! ਜੇ ਕੋਈ ਅੱਖ ਝਮਕਣ ਜਿਤਨੇ ਸਮੇ ਲਈ ਹੀ ਮੈਨੂੰ ਪਿਆਰੇ ਦਾ ਦਰਸਨ ਕਰਾ ਦੇਵੇ, ਤਾਂ ਮੈਂ ਉਸ ਪਿਆਰੇ ਦੇ ਉਹਨਾਂ ਸੰਤਾਂ ਤੋਂ ਸਦਕੇ ਕੁਰਬਾਨ ਜਾਵਾਂ ॥੨॥
One who helps me to behold the Blessed Vision of my Beloved, for even an instant - I am a sacrifice to that Saint. ||2||
एक निमख प्रिअ दरसु दिखावै तिसु संतन कै बलि जांई ॥२॥
ਕਰਉਨਿਹੋਰਾਬਹੁਤੁਬੇਨਤੀਸੇਵਉਦਿਨੁਰੈਨਾਈ
ਹੇ ਵੀਰ! ਮੈਂ ਉਸ ਦੇ ਅੱਗੇ ਬਹੁਤ ਤਰਲਾ ਕਰਾਂਗੀ, ਬੇਨਤੀ ਕਰਾਂਗੀ, ਮੈਂ ਦਿਨ ਰਾਤ ਉਸ ਦੀ ਸੇਵਾ ਕਰਾਂਗੀ।
I offer all my prayers and entreaties to him; I serve him, day and night.
करउ निहोरा बहुतु बेनती सेवउ दिनु रैनाई ॥
ਮਾਨੁਅਭਿਮਾਨੁਹਉਸਗਲਤਿਆਗਉਜੋਪ੍ਰਿਅਬਾਤਸੁਨਾਈ॥੩॥
ਜਿਹੜਾ ਕੋਈ ਸੰਤ ਮੈਨੂੰ ਪਿਆਰੇ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਗੱਲ ਸੁਣਾਏ, ਮੈਂ ਉਸ ਦੇ ਅੱਗੇ ਆਪਣਾ ਸਾਰਾ ਮਾਣ ਅਹੰਕਾਰ ਤਿਆਗ ਦਿਆਂਗੀ ॥੩॥
I have renounced all pride and egotism; he tells me the stories of my Beloved. ||3||
मानु अभिमानु हउ सगल तिआगउ जो प्रिअ बात सुनाई ॥३॥
ਦੇਖਿਚਰਿਤ੍ਰਭਈਹਉਬਿਸਮਨਿਗੁਰਿਸਤਿਗੁਰਿਪੁਰਖਿਮਿਲਾਈ
ਮੈਂ ਇਹ ਕੌਤਕ ਵੇਖ ਕੇ ਹੈਰਾਨ ਹੋ ਗਈ ਕਿ ਗੁਰੂ ਨੇ ਸਤਿਗੁਰੂ ਨੇ ਮੈਨੂੰ ਅਕਾਲ ਪੁਰਖ (ਦੇ ਚਰਨਾਂ) ਵਿਚ ਜੋੜ ਦਿੱਤਾ।
I am wonder-struck, gazing upon the wondrous play of God. The Guru, the True Guru, has led me to meet the Primal Lord.
देखि चरित्र भई हउ बिसमनि गुरि सतिगुरि पुरखि मिलाई ॥
ਪ੍ਰਭਰੰਗਦਇਆਲਮੋਹਿਗ੍ਰਿਹਮਹਿਪਾਇਆਜਨਨਾਨਕਤਪਤਿਬੁਝਾਈ॥੪॥੧॥੧੫॥
ਹੇ ਦਾਸ ਨਾਨਕ! ਦਇਆ ਦਾ ਸੋਮਾ ਪਿਆਰ-ਸਰੂਪ ਪਰਮਾਤਮਾ ਮੈਂ ਆਪਣੇ ਹਿਰਦੇ-ਘਰ ਵਿਚ ਹੀ ਲੱਭ ਲਿਆ, (ਤੇ, ਮੇਰੇ ਅੰਦਰੋਂ ਮਾਇਆ ਵਾਲੀ ਸਾਰੀ) ਤਪਸ਼ ਮਿਟ ਗਈ ॥੪॥੧॥੧੫॥
I have found God, my Merciful Loving Lord, within the home of my own heart. O Nanak, the fire within me has been quenched. ||4||1||15||
प्रभ रंग दइआल मोहि ग्रिह महि पाइआ जन नानक तपति बुझाई ॥४॥१॥१५॥
WWW.GURBANI.WORLD
ਪਿਛਲਾ Share ਹੋਮ Save ਅਗਲਾ