ਕਬੀਰਪਾਪੀਭਗਤਿਨਭਾਵਈਹਰਿਪੂਜਾਨਸੁਹਾਇ॥
ਹੇ ਕਬੀਰ! (ਭਾਵੇਂ ਪ੍ਰਭੂ ਦੇ ਦਰ ਤੇ ਟਿਕੇ ਰਹਿਣ ਵਿਚ ਪ੍ਰਭੂ ਦੀ ਸਿਫ਼ਤ-ਸਾਲਾਹ ਕਰਨ ਵਿਚ ਇਹ ਬਰਕਤਿ ਹੈ ਕਿ ਸੰਸਾਰ-ਸਮੁੰਦਰ ਵਿਚ ਡੁੱਬਣੋਂ ਬਚ ਜਾਈਦਾ ਹੈ, ਪਰ) ਵਿਕਾਰੀ ਬੰਦੇ ਨੂੰ ਪਰਮਾਤਮਾ ਦੀ ਭਗਤੀ ਚੰਗੀ ਨਹੀਂ ਲੱਗਦੀ, ਪਰਮਾਤਮਾ ਦੀ ਪੂਜਾ ਸੁਖਾਂਦੀ ਨਹੀਂ (ਸੁਖ ਦੇਣ ਵਾਲੀ ਨਹੀਂ ਜਾਪਦੀ)।
Kabeer, the sinner does not like devotion to the Lord; he does not appreciate worship.
कबीर पापी भगति न भावई हरि पूजा न सुहाइ ॥
ਮਾਖੀਚੰਦਨੁਪਰਹਰੈਜਹਬਿਗੰਧਤਹਜਾਇ॥੬੮॥
(ਵਿਕਾਰੀ ਬੰਦੇ ਦਾ ਸੁਭਾਉ ਮੱਖੀ ਵਾਂਗ ਹੋ ਜਾਂਦਾ ਹੈ) ਮੱਖੀ (ਸੋਹਣੀ ਖ਼ੁਸ਼-ਬੂ ਵਾਲੇ) ਚੰਦਨ ਨੂੰ ਤਿਆਗ ਦੇਂਦੀ ਹੈ, ਜਿੱਥੇ ਬਦ-ਬੂ ਹੋਵੇ ਉਥੇ ਜਾਂਦੀ ਹੈ ॥੬੮॥
The fly abandons the sandalwood tree, and goes after the rotten smell. ||68||
माखी चंदनु परहरै जह बिगंध तह जाइ ॥६८॥