ਕਬੀਰ ਹਰਦੀ ਪੀਰਤਨੁ ਹਰੈ ਚੂਨ ਚਿਹਨੁ ਨ ਰਹਾਇ ॥

ਸਲੋਕੁ ਭਗਤ ਕਬੀਰ ਜੀਉ ਕੇ ਭਗਤ ਕਬੀਰ ਜੀ ਅੰਗ 1367
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਕਬੀਰਹਰਦੀਪੀਰਤਨੁਹਰੈਚੂਨਚਿਹਨੁਰਹਾਇ
ਹੇ ਕਬੀਰ! (ਜਦੋਂ ਹਲਦੀ ਤੇ ਚੂਨਾ ਮਿਲਦੇ ਹਨ ਤਾਂ) ਹਲਦੀ ਆਪਣਾ ਪੀਲਾ ਰੰਗ ਛੱਡ ਦੇਂਦੀ ਹੈ, ਚੂਨੇ ਦਾ ਚਿੱਟਾ ਰੰਗ ਨਹੀਂ ਰਹਿੰਦਾ, (ਇਸੇ ਤਰ੍ਹਾਂ ਸਿਮਰਨ ਦੀ ਬਰਕਤਿ ਨਾਲ ਨੀਵੀਂ ਜਾਤਿ ਵਾਲੇ ਮਨੁੱਖ ਦੇ ਅੰਦਰੋਂ ਨੀਵੀਂ ਜਾਤਿ ਵਾਲੀ ਢਹਿੰਦੀ ਕਲਾ ਮਿਟ ਜਾਂਦੀ ਹੈ, ਤੇ ਉੱਚੀ ਜਾਤਿ ਵਾਲੇ ਦੇ ਮਨ ਵਿਚੋਂ ਉੱਚਤਾ ਦਾ ਮਾਣ ਦੂਰ ਹੁੰਦਾ ਹੈ)।
Kabeer, turmeric has lost its yellow color, and no trace of lime's whiteness remains.
कबीर हरदी पीरतनु हरै चून चिहनु न रहाइ ॥
LINE 02
ਬਲਿਹਾਰੀਇਹਪ੍ਰੀਤਿਕਉਜਿਹਜਾਤਿਬਰਨੁਕੁਲੁਜਾਇ੫੭॥॥
ਮੈਂ ਸਦਕੇ ਹਾਂ ਇਸ ਪ੍ਰਭੂ-ਪ੍ਰੀਤ ਤੋਂ, ਜਿਸ ਦਾ ਸਦਕਾ ਉੱਚੀ ਨੀਵੀਂ ਜਾਤਿ ਵਰਨ ਕੁਲ (ਦਾ ਫ਼ਰਕ) ਮਿਟ ਜਾਂਦਾ ਹੈ ॥੫੭॥
I am a sacrifice to this love, by which social class and status, color and ancestry are taken away. ||57||
बलिहारी इह प्रीति कउ जिह जाति बरनु कुलु जाइ ॥५७॥
GURBANI.WORLD