ਆਸਾ ਮਹਲਾ ੫ ॥
Share
Design Studio
Focus
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਆਸਾ ਮਹਲਾ ੫ ॥
ਰਾਗ ਆਸਾ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
Aasaa, Fifth Mahalaa:
आसा महला ५ ॥
LINE 02
ਨੀਕੀ ਜੀਅ ਕੀ ਹਰਿ ਕਥਾ ਊਤਮ ਆਨ ਸਗਲ ਰਸ ਫੀਕੀ ਰੇ ੧ ॥॥ ਰਹਾਉ ॥
ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਗੱਲ ਜਿੰਦ ਵਾਸਤੇ ਇਹ ਸ੍ਰੇਸ਼ਟ ਤੇ ਸੋਹਣੀ ਚੀਜ਼ ਹੈ। (ਦੁਨੀਆ ਦੇ) ਹੋਰ ਸਾਰੇ ਪਰਾਰਥਾਂ ਦੇ ਸੁਆਦ (ਇਸ ਦੇ ਟਾਕਰੇ ਤੇ) ਫਿੱਕੇ ਹਨ ॥੧॥ ਰਹਾਉ ॥
The Sublime Sermon of the Lord is the best thing for the soul. All other tastes are insipid. ||1||Pause||
नीकी जीअ की हरि कथा ऊतम आन सगल रस फीकी रे ॥१॥ रहाउ ॥
LINE 03
ਬਹੁ ਗੁਨਿ ਧੁਨਿ ਮੁਨਿ ਜਨ ਖਟੁ ਬੇਤੇ ਅਵਰੁ ਨ ਕਿਛੁ ਲਾਈਕੀ ਰੇ ੧ ॥॥
ਇਹ ਹਰਿ-ਕਥਾ ਬਹੁਤ ਗੁਣਾਂ ਵਾਲੀ ਹੈ (ਜੀਵ ਦੇ ਅੰਦਰ ਗੁਣ ਪੈਦਾ ਕਰਨ ਵਾਲੀ ਹੈ) ਮਿਠਾਸ-ਭਰੀ ਹੈ, ਛੇ ਸ਼ਾਸਤਰਾਂ ਨੂੰ ਜਾਣਨ ਵਾਲੇ ਰਿਸ਼ੀ ਲੋਕ (ਹੀ ਹਰਿ-ਕਥਾ ਤੋਂ ਬਿਨਾ) ਕਿਸੇ ਹੋਰ ਉੱਦਮ ਨੂੰ (ਜਿੰਦ ਵਾਸਤੇ) ਲਾਭਦਾਇਕ ਨਹੀਂ ਮੰਨਦੇ ॥੧॥
The worthy beings, heavenly singers, silent sages and the knowers of the six Shaastras proclaim that nothing else is worthy of consideration. ||1||
बहु गुनि धुनि मुनि जन खटु बेते अवरु न किछु लाईकी रे ॥१॥
LINE 04
ਬਿਖਾਰੀ ਨਿਰਾਰੀ ਅਪਾਰੀ ਸਹਜਾਰੀ ਸਾਧਸੰਗਿ ਨਾਨਕ ਪੀਕੀ ਰੇ ੨੪੧੩੩ ॥॥॥॥
ਇਹ ਹਰਿ-ਕਥਾ (ਮਾਨੋ, ਅੰਮ੍ਰਿਤ ਦੀ ਧਾਰ ਹੈ ਜੋ) ਵਿਸ਼ਿਆਂ ਦੇ ਜ਼ਹਰ ਦੇ ਅਸਰ ਨੂੰ ਨਾਸ ਕਰਦੀ ਹੈ, ਅਨੋਖੇ ਸੁਆਦ ਵਾਲੀ ਹੈ, ਅਕੱਥ ਹੈ, ਆਤਮਕ ਅਡੋਲਤਾ ਪੈਦਾ ਕਰਦੀ ਹੈ। ਹੇ ਨਾਨਕ! (ਇਹ ਹਰਿ-ਕਥਾ, ਇਹ ਅੰਮ੍ਰਿਤ ਦੀ ਧਾਰ) ਸਾਧ ਸੰਗਤਿ ਵਿਚ (ਟਿਕ ਕੇ ਹੀ) ਪੀਤੀ ਜਾ ਸਕਦੀ ਹੈ ॥੨॥੪॥੧੩੩॥
It is the cure for evil passions, unique, unequalled and peace-giving; in the Saadh Sangat, the Company of the Holy, O Nanak, drink it in. ||2||4||133||
बिखारी निरारी अपारी सहजारी साधसंगि नानक पीकी रे ॥२॥४॥१३३॥
GURBANI.WORLD