ਆਸਾ ਮਹਲਾ ੫ ॥
Share
Design Studio
Focus
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਆਸਾ ਮਹਲਾ ੫ ॥
ਰਾਗ ਆਸਾ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
Aasaa, Fifth Mahalaa:
आसा महला ५ ॥
LINE 02
ਹਮਾਰੀ ਪਿਆਰੀ ਅੰਮ੍ਰਿਤ ਧਾਰੀ ਗੁਰਿ ਨਿਮਖ ਨ ਮਨ ਤੇ ਟਾਰੀ ਰੇ ੧ ॥॥ ਰਹਾਉ ॥
ਗੁਰੂ ਨੇ (ਕਿਰਪਾ ਕਰ ਕੇ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਆਪਣੀ ਬਾਣੀ) ਅੱਖ ਝਮਕਣ ਜਿਤਨੇ ਸਮੇ ਵਾਸਤੇ ਭੀ ਕਦੇ ਮੇਰੇ ਮਨ ਤੋਂ ਭੁੱਲਣ ਨਹੀਂ ਦਿੱਤੀ, ਇਹ ਬਾਣੀ ਮੈਨੂੰ ਮਿੱਠੀ ਲੱਗਦੀ ਹੈ, ਇਹ ਬਾਣੀ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਧਾਰ ਮੇਰੇ ਅੰਦਰ ਜਾਰੀ ਰੱਖਦੀ ਹੈ ॥੧॥ ਰਹਾਉ ॥
My Beloved has brought forth a river of nectar. The Guru has not held it back from my mind, even for an instant. ||1||Pause||
हमारी पिआरी अंम्रित धारी गुरि निमख न मन ते टारी रे ॥१॥ रहाउ ॥
LINE 03
ਦਰਸਨ ਪਰਸਨ ਸਰਸਨ ਹਰਸਨ ਰੰਗਿ ਰੰਗੀ ਕਰਤਾਰੀ ਰੇ ੧ ॥॥
ਇਹ ਬਾਣੀ ਕਰਤਾਰ ਦੇ ਪ੍ਰੇਮ ਵਿਚ ਰੰਗਣ ਵਾਲੀ ਹੈ, ਇਸ ਦੀ ਬਰਕਤਿ ਨਾਲ ਕਰਤਾਰ ਦਾ ਦਰਸਨ ਹੁੰਦਾ ਹੈ ਕਰਤਾਰ ਦੇ ਚਰਨਾਂ ਦੀ ਛੋਹ ਮਿਲਦੀ ਹੈ ਮਨ ਵਿਚ ਆਨੰਦ ਤੇ ਖਿੜਾਉ ਪੈਦਾ ਹੁੰਦਾ ਹੈ ॥੧॥
Beholding it, and touching it, I am sweetened and delighted. It is imbued with the Creator's Love. ||1||
दरसन परसन सरसन हरसन रंगि रंगी करतारी रे ॥१॥
LINE 04
ਖਿਨੁ ਰਮ ਗੁਰ ਗਮ ਹਰਿ ਦਮ ਨਹ ਜਮ ਹਰਿ ਕੰਠਿ ਨਾਨਕ ਉਰਿ ਹਾਰੀ ਰੇ ੨੫੧੩੪ ॥॥॥॥
ਇਸ ਬਾਣੀ ਨੂੰ ਇਕ ਖਿਨ ਵਾਸਤੇ ਭੀ ਹਿਰਦੇ ਵਿਚ ਵਸਾਇਆਂ ਗੁਰੂ ਦੇ ਚਰਨਾਂ ਤਕ ਪਹੁੰਚ ਬਣ ਜਾਂਦੀ ਹੈ, ਇਸ ਨੂੰ ਸੁਆਸ ਸੁਆਸ ਹਿਰਦੇ ਵਿਚ ਵਸਾਇਆਂ ਜਮਾਂ ਦਾ ਡਰ ਨਹੀਂ ਪੋਹ ਸਕਦਾ। ਹੇ ਨਾਨਕ! ਇਸ ਹਰਿ-ਕਥਾ ਨੂੰ ਆਪਣੇ ਗਲੇ ਵਿਚ ਪ੍ਰੋ ਰੱਖ ਇਸ ਨੂੰ ਆਪਣੇ ਹਿਰਦੇ ਵਿਚ ਹਾਰ (ਬਣਾ ਕੇ) ਰੱਖ ॥੨॥੫॥੧੩੪॥
Chanting it even for a moment, I rise to the Guru; meditating on it, one is not trapped by the Messenger of Death. The Lord has placed it as a garland around Nanak's neck, and within his heart. ||2||5||134||
खिनु रम गुर गम हरि दम नह जम हरि कंठि नानक उरि हारी रे ॥२॥५॥१३४॥
GURBANI.WORLD