ਕਬੀਰ ਆਸਾ ਕਰੀਐ ਰਾਮ ਕੀ ਅਵਰੈ ਆਸ ਨਿਰਾਸ ॥

ਸਲੋਕੁ ਭਗਤ ਕਬੀਰ ਜੀਉ ਕੇ ਭਗਤ ਕਬੀਰ ਜੀ ਅੰਗ 1369
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਕਬੀਰਆਸਾਕਰੀਐਰਾਮਕੀਅਵਰੈਆਸਨਿਰਾਸ
ਹੇ ਕਬੀਰ! (ਜੇ ਮਨ ਵਾਸਤੇ ਸ਼ਾਂਤੀ ਦੀ 'ਠੌਰ' ਚਾਹੀਦੀ ਹੈ ਤਾਂ 'ਸਾਧ ਸੰਗਤ' ਵਿਚ ਜੁੜ ਕੇ) ਇਕ ਪਰਮਾਤਮਾ ਉਤੇ ਡੋਰੀ ਰੱਖਣੀ ਚਾਹੀਦੀ ਹੈ, ਹੋਰ ਆਸਾਂ ਛੱਡ ਦੇਣੀਆਂ ਚਾਹੀਦੀਆਂ ਹਨ।
Kabeer, place your hopes in the Lord; other hopes lead to despair.
कबीर आसा करीऐ राम की अवरै आस निरास ॥
LINE 02
ਨਰਕਿਪਰਹਿਤੇਮਾਨਈਜੋਹਰਿਨਾਮਉਦਾਸ੯੫॥॥
ਜੋ ਮਨੁੱਖ ਪਰਮਾਤਮਾ ਦੀ ਯਾਦ ਵਲੋਂ ਮੂੰਹ ਮੋੜ ਲੈਂਦੇ ਹਨ ਉਹ ਨਰਕ ਵਿਚ ਪਏ ਰਹਿੰਦੇ ਹਨ (ਸਦਾ ਦੁਖੀ ਰਹਿੰਦੇ ਹਨ) ॥੯੫॥
Those who dissociate themselves from the Lord's Name - when they fall into hell, then they will appreciate its value. ||95||
नरकि परहि ते मानई जो हरि नाम उदास ॥९५॥
GURBANI.WORLD