ਕਬੀਰ ਹੰਸੁ ਉਡਿਓ ਤਨੁ ਗਾਡਿਓ ਸੋਝਾਈ ਸੈਨਾਹ ॥

ਸਲੋਕੁ ਭਗਤ ਕਬੀਰ ਜੀਉ ਕੇ ਭਗਤ ਕਬੀਰ ਜੀ ਅੰਗ 1370
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਕਬੀਰਹੰਸੁਉਡਿਓਤਨੁਗਾਡਿਓਸੋਝਾਈਸੈਨਾਹ
(ਇਹ ਮਮਤਾ ਦੀ ਜੇਵੜੀ ਕੋਈ ਸਾਧਾਰਨ ਜਿਹਾ ਜਕੜ-ਬੰਦ ਨਹੀਂ ਹੁੰਦਾ) ਹੇ ਕਬੀਰ! (ਪਰਮਾਤਮਾ ਦੇ ਸਿਮਰਨ ਤੋਂ ਖੁੰਝ ਕੇ ਮਾਇਆ-ਮੋਹ ਦੀ ਰੱਸੀ ਵਿਚ ਬੱਝੇ ਹੋਇਆਂ ਦਾ ਹਾਲ ਜੇ ਤੂੰ ਸਮਝਣਾ ਹੈ ਤਾਂ ਵੇਖ ਕਿ ਮੌਤ ਸਿਰ ਉਤੇ ਆ ਅੱਪੜਦੀ ਹੈ) ਜੀਵਾਤਮਾ (ਸਰੀਰ ਵਿਚੋਂ) ਨਿਕਲਣ ਤੇ ਹੁੰਦਾ ਹੈ, ਸਰੀਰ (ਆਤਮਾ ਦੇ ਵਿਛੁੜਨ ਤੇ) ਢਹਿ-ਢੇਰੀ ਹੋਣ ਵਾਲਾ ਹੁੰਦਾ ਹੈ, ਫਿਰ ਵੀ ਮੋਹ ਦੀ ਜੇਵੜੀ ਨਾਲ ਬੱਝਾ ਹੋਇਆ ਜੀਵ ਸੈਣਤਾਂ ਨਾਲ ਹੀ (ਪਿਛਲੇ ਸੰਬੰਧੀਆਂ ਨੂੰ) ਸਮਝਾਂਦਾ ਹੈ,
Kabeer, the soul-swan is flying away, and the body is being buried, and still he makes gestures.
कबीर हंसु उडिओ तनु गाडिओ सोझाई सैनाह ॥
LINE 02
ਅਜਹੂਜੀਉਛੋਡਈਰੰਕਾਈਨੈਨਾਹ੧੧੮॥॥
(ਉਸ ਵੇਲੇ ਭੀ ਪ੍ਰਭੂ ਚੇਤੇ ਨਹੀਂ ਆਉਂਦਾ), ਅਜੇ ਭੀ ਜੀਵ ਅੱਖਾਂ ਦੀ ਕੰਗਾਲਤਾ ਨਹੀਂ ਛੱਡਦਾ ॥੧੧੮॥
Even then, the mortal does not give up the cruel look in his eyes. ||118||
अजहू जीउ न छोडई रंकाई नैनाह ॥११८॥
GURBANI.WORLD