ਕਬੀਰ ਅੰਬਰ ਘਨਹਰੁ ਛਾਇਆ ਬਰਖਿ ਭਰੇ ਸਰ ਤਾਲ ॥

ਸਲੋਕੁ ਭਗਤ ਕਬੀਰ ਜੀਉ ਕੇ ਭਗਤ ਕਬੀਰ ਜੀ ਅੰਗ 1371
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਕਬੀਰਅੰਬਰਘਨਹਰੁਛਾਇਆਬਰਖਿਭਰੇਸਰਤਾਲ
ਹੇ ਕਬੀਰ! (ਵਰਖਾ ਰੁੱਤੇ) ਬੱਦਲ ਆਕਾਸ਼ ਵਿਚ (ਚਾਰ ਚੁਫੇਰੇ) ਵਿਛ ਜਾਂਦਾ ਹੈ, ਵਰਖਾ ਕਰ ਕੇ (ਨਿੱਕੇ ਵੱਡੇ ਸਾਰੇ) ਸਰੋਵਰ ਤਾਲਾਬ ਭਰ ਦੇਂਦਾ ਹੈ,
Kabeer, the sky is overcast and cloudy; the ponds and lakes are overflowing with water.
कबीर अंबर घनहरु छाइआ बरखि भरे सर ताल ॥
LINE 02
ਚਾਤ੍ਰਿਕਜਿਉਤਰਸਤਰਹੈਤਿਨਕੋਕਉਨੁਹਵਾਲੁ੧੨੪॥॥
(ਪਰ ਪਪੀਹਾ ਫਿਰ ਭੀ ਵਰਖਾ ਦੀ ਬੂੰਦ ਨੂੰ ਤਰਸਦਾ ਤੇ ਕੂਕਦਾ ਰਹਿੰਦਾ ਹੈ। ਪਰਮਾਤਮਾ ਸਾਰੀ ਸ੍ਰਿਸ਼ਟੀ ਵਿਚ ਵਿਆਪਕ ਹੈ, ਪਰ ਮਾਇਆ ਦੀ ਮਮਤਾ ਵਿਚ ਫਸੇ ਹੋਏ ਜੀਵ ਉਸ ਦਾ ਦਰਸ਼ਨ ਨਹੀਂ ਕਰ ਸਕਦੇ) ("ਹਰਿ ਕਾ ਸਿਮਰਨੁ ਛਾਡਿ ਕੈ") ਉਹ ਪਪੀਹੇ ਵਾਂਗ ਤਰਲੇ ਲੈਂਦੇ ਹਨ, ਤੇ ਉਹਨਾਂ ਦਾ ਸਦਾ ਮੰਦਾ ਹਾਲ ਹੀ ਰਹਿੰਦਾ ਹੈ ॥੧੨੪॥
Like the rainbird, some remain thirsty - what is their condition? ||124||
चात्रिक जिउ तरसत रहै तिन को कउनु हवालु ॥१२४॥
GURBANI.WORLD