ਕਬੀਰ ਪ੍ਰੀਤਿ ਇਕ ਸਿਉ ਕੀਏ ਆਨ ਦੁਬਿਧਾ ਜਾਇ ॥

ਸਲੋਕੁ ਭਗਤ ਕਬੀਰ ਜੀਉ ਕੇ ਭਗਤ ਕਬੀਰ ਜੀ ਅੰਗ 1365
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਕਬੀਰਪ੍ਰੀਤਿਇਕਸਿਉਕੀਏਆਨਦੁਬਿਧਾਜਾਇ
ਹੇ ਕਬੀਰ! ('ਦੁਨੀਆ' ਵਾਲਾ) ਹੋਰ ਹੋਰ ਸਹਿਮ ਤਦੋਂ ਹੀ ਦੂਰ ਹੁੰਦਾ ਹੈ ਜੇ ਇੱਕ ਪਰਮਾਤਮਾ ਨਾਲ ਪਿਆਰ ਪਾਇਆ ਜਾਏ।
Kabeer, when you are in love with the One Lord, duality and alienation depart.
कबीर प्रीति इक सिउ कीए आन दुबिधा जाइ ॥
LINE 02
ਭਾਵੈਲਾਂਬੇਕੇਸਕਰੁਭਾਵੈਘਰਰਿਮੁਡਾਇ੨੫॥॥
(ਜਦ ਤਕ ਪ੍ਰਭੂ ਨਾਲ ਪ੍ਰੀਤ ਨਹੀਂ ਜੋੜੀ ਜਾਂਦੀ, 'ਦੁਨੀਆ' ਵਾਲੀ 'ਦੁਬਿਧਾ' ਮਿਟ ਨਹੀਂ ਸਕਦੀ) ਚਾਹੇ (ਸੁਆਹ ਮਲ ਕੇ) ਲੰਮੀਆਂ ਜਟਾਂ ਰਖ ਲੈ, ਚਾਹੇ ਉੱਕਾ ਹੀ ਸਿਰ ਰੋਡ-ਮੋਡ ਕਰ ਲੈ (ਅਤੇ ਜੰਗਲਾਂ ਜਾਂ ਤੀਰਥਾਂ ਤੇ ਜਾ ਕੇ ਡੇਰਾ ਲਾ ਲੈ) ॥੨੫॥
You may have long hair, or you may shave your head bald. ||25||
भावै लांबे केस करु भावै घररि मुडाइ ॥२५॥
GURBANI.WORLD